Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਹਾਕਸ ਕਲਬ ਰੂਪਨਗਰ ਨੇ 46ਵਾਂ ਜੀ.ਐਸ. ਬੈਂਸ ਲਿਬਲਰਜ਼ ਆਲ ਇੰਡੀਆ ਹਾਕੀ ਟੂਰਨਾਮੈਂਟ ਜਿੱਤਿਆ

Aman Arora AAP

Web Admin

Web Admin

5 Dariya News

ਰੂਪਨਗਰ , 26 Dec 2023

ਰਿਆਸਤੀ ਸ਼ਹਿਰ ਨਾਭਾ ਵਿੱਚ ਖੇਡੇ 46ਵੇਂ ਜੀ.ਐਸ.ਬੈਂਸ ਲਿਬਲਰਜ਼ ਆਲ ਇੰਡੀਆਂ ਹਾਕੀ ਟੂਰਨਾਮੈਂਟ ਨੂੰ ਹਾਕਸ ਕਲੱਬ ਰੂਪਨਗਰ ਨੇ ਪਹਿਲੀ ਬਾਰ ਜਿੱਤ ਕੇ ਪੰਜਾਬ ਦੀ ਸਬ ਤੋਂ ਪੁਰਾਣੀ ਅਤੇ ਸ਼ਾਨਦਾਰ ਲਿਬਲਰਜ਼ ਟਰਾਫੀ ਨੂੰ ਹਾਸਲ ਕੀਤਾ। ਇਸ ਟੂਰਨਾਮੈਂਟ ਦਾ ਉਦਘਾਟਨ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸਰਕਾਰ ਸ. ਚੇਤਨ ਸਿੰਘ ਜੋੜੇਮਾਜਰਾ ਵੱਲੋ ਕੀਤਾ ਗਿਆ। 

ਹਾਕਸ ਰੂਪਨਗਰ ਦੀ ਟੀਮ ਜੋ ਕਿ ਅੰਤਰਰਾਸਟਰੀ ਖਿਡਾਰੀ ਹਰਜੀਤ ਸਿੰਘ ਤੁਲੀ ਦੀ ਕਪਤਾਨੀ ਹੇਠ ਖੇਡ ਰਹੀ ਸੀ ਨੇ ਪੂਰੇ ਟੂਰਨਾਮੈਂਟ ਦੋਰਾਨ ਬਹੁਤ ਹੀ ਖੁਬਸੂਰਤ ਖੇਡ ਦਾ ਪ੍ਰਗਟਾਵਾ ਕਰਦੇ ਹੋਏ ਜਿਥੇ ਖੇਡ ਪ੍ਰੇਮੀਆਂ ਦੇ ਦਿਲਾਂ ਤੇ ਰਾਜ ਕੀਤਾ ਉੱਥੇ ਟੁਰਨਾਮੈਂਟ ਦੇ ਕੱਪ ਨੂੰ ਅਪਨੇ ਨਾਮ ਕਰਦੇ ਹੋਏ ਹਾਕਸ ਕਲੱਬ ਅਤੇ ਜਿਲ੍ਹਾ ਰੂਪਨਗਰ ਦਾ ਨਾਮ ਰੋਸ਼ਨ ਕੀਤਾ। ਹਾਕਸ ਕਲੱਬ ਦੀ ਟੀਮ ਵੱਲੋਂ ਇਸ ਟੂਰਨਾਮੈਂਟ ਦੋਰਾਨ ਬਹੁਤ ਖੁਬਸੂਰਤ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪਹਿਲੇ ਮੈਚ ਵਿੱਚ ਜਰਖੜ ਅਕੈਡਮੀ ਦੀ ਟੀਮ ਨੂੰ 4-2 ਗੋਲਾਂ ਦੇ ਅੰਤਰ ਨਾਲ ਹਰਾ ਕੇ ਅਤੇ ਦੂਜੇ ਦੋਰ ਵਿੱਚ ਏ.ਐਸ.ਸੀ ਜਲੰਧਰ ਨੂੰ 5-0 ਦੇ ਇਕਤਰਫਾ ਮੈਚ ਨੂੰ ਜਿੱਤ ਕੇ ਕੁਆਰਟਰ ਫਾਈਨਲ ਵਿੱਚ ਜਗ੍ਹਾ ਬਣਾਈ। 

ਹਾਕਸ ਕਲੱਬ ਦੀ ਟੀਮ ਨੇ ਕੁਆਰਟਰ ਫਾਈਨਲ ਵਿੱਚ ਈ.ਐਮ.ਈ ਜਲੰਧਰ ਨੂੰ 5-1 ਨਾਲ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। 46ਵੇਂ ਲਿਬਲਰਜ਼ ਆਲ ਇੰਡੀਆ ਹਾਕੀ ਟੂਰਨਾਮੈਂਟ ਦੇ ਖੇਡੇ ਪਹਿਲੇ ਸੈਮੀਫਾਈਨਲ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀਆਂ ਨਾਲ ਸਜੀ ਪੰਜਾਬ ਪੁਲਿਸ ਦੀ ਟੀਮ ਨੂੰ ਬਹੁਤ ਹੀ ਫਸਵੇਂ ਮੁਕਾਬਲੇ ਵਿੱਚ ਪੈਨਲਟੀ ਸੂਟ ਆਊਟ ਰਾਹੀਂ 6-4 ਗੋਲਾਂ ਦੇ ਅੰਤਰ ਨਾਲ ਹਰਾ ਕੇ ਪਹਿਲੀ ਬਾਰ ਫਾਈਨਲ ਵਿੱਚ ਪ੍ਰਵੇਸ਼ ਕੀਤਾ।

ਇਸ ਟੂਰਨਾਮੈਂਟ ਦੇ ਫਾਈਨਲ ਵਿੱਚ ਹਾਕਸ ਕਲੱਬ ਦੀ ਟੀਮ ਨੇ ਪੰਜਾਬੀ ਯੂਨੀਵਰਸਟੀ ਪਟਿਆਲਾ ਜੋ ਕਿ ਪਿਛਲੇ ਸਾਲ ਦੀ ਜੇਤੂ ਟੀਮ ਸੀ ਨੂੰ ਪੈਨਲਟੀ ਸੂਟਆਉਟ ਦੇ ਜਰਿਏ 5-2 ਗੋਲਾਂ ਦੇ ਅੰਤਰ ਰਾਹੀਂ ਹਰਾ ਕੇ ਲਗਾਤਾਰ 5 ਮੈਚ ਜਿੱਤਣ ਉਪਰੰਤ ਲਿਬਲਰਜ਼ ਟਰਾਫੀ ਹਾਸਲ ਕੀਤੀ। ਟੂਰਨਾਮੈਂਟ ਦੇ ਫਾਈਨਲ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਜੀ ਵੱਲੋ ਬਤੋਰ ਮੁੱਖ ਮਹਿਮਾਨ ਜੇਤੂ ਅਤੇ ਉਪ ਜੇਤੂ ਟੀਮਾਂ ਨੂੰ ਇਨਾਮ ਵੰਡੇ ਗਏ।

ਉਹਨਾਂ ਵੱਲੋ ਹਾਕਸ ਕਲੱਬ ਦੀ ਜੇਤੂ ਟੀਮ ਨੂੰ ਲਿਬਲਰਜ਼ ਟਰਾਫੀ ਦੇ ਨਾਲ ਨਾਲ ਇੱਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ। ਇਸ ਟੂਰਨਾਮੈਂਟ ਵਿੱਚ ਹਾਕਸ ਕਲੱਬ ਦੇ ਖਿਡਾਰੀ ਨਵਜੋਤ ਸਿੰਘ, ਜੋ ਕਿ ਟੂਰਨਾਮੈਂਟ ਵਿੱਚ ਸਭ ਤੋਂ ਵੱਧ ਗੋਲ ਕਰਨ ਵਾਲੇ ਖਿਡਾਰੀ  ਨੂੰ ਬੈਸਟ ਪਲੇਅਰ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ ਰੂਪਨਗਰ ਸ਼੍ਰੀ ਗੁਲਨੀਤ ਸਿੰਘ ਖੁਰਾਣਾ ਅਤੇ ਐਸ.ਪੀ. ਹੈੱਡ ਕੁਆਰਟਰ ਹਾਕੀ ਉਲਪੀਅਨ ਸ. ਰਾਜਪਾਲ ਸਿੰਘ ਹੁੰਦਲ ਰੂਪਨਗਰ ਵੱਲੋ ਵੀ ਹਾਕਸ ਕਲੱਬ ਦੀ ਇਸ ਪ੍ਰਾਪਤੀ ਤੋਂ ਰੂਪਨਗਰ ਦੇ ਸਮੂਹ ਖੇਡ ਪ੍ਰੇਮੀਆਂ ਨੂੰ ਵਧਾਈ ਦਿੱਤੀ ਅਤੇ ਹਾਕਸ ਕਲੱਬ ਵੱਲੋ ਲਗਾਤਾਰ ਖੇਡਾਂ ਨੂੰ ਉੱਚਾ ਚੁਕਣ ਵਿੱਚ ਕੀਤੇ ਜਾ ਰਹੇ ਯਤਨਾਂ ਕਾਰਨ ਸਮੂਹ ਹਾਕਸ ਟੀਮ ਨੂੰ ਮੁਬਾਰਕਬਾਦ ਦਿੱਤੀ।

ਹਾਕਸ ਕਲੱਬ ਵੱਲੋਂ ਲਿਬਲਰਜ਼ ਟੂਰਨਾਮੈਂਟ ਜਿੱਤਣ ਕਾਰਨ ਜਿਲ੍ਹਾ ਰੂਪਨਗਰ ਅਧੀਨ ਪੈਂਦੇ ਸਮੂਹ ਖੇਡ ਪ੍ਰੇਮੀਆਂ ਵਿੱਚ ਕਾਫੀ ਖੁਸ਼ੀ ਦਾ ਮਾਹੌਲ ਹੈ। ਹਾਕਸ ਕਲੱਬ ਦੇ ਜਨਰਲ ਸਕੱਤਰ ਸ. ਐਸ.ਐਸ. ਸੈਣੀ ਵੱਲੋਂ ਦੱਸਿਆ ਗਿਆ ਕਿ ਇਹ ਜਿੱਤ ਸਮੂਹ ਖੇਡ ਪ੍ਰੇਮੀਆਂ ਦੀ ਹੈ ਜੋ ਕਿ ਹਮੇਸ਼ਾ ਹਾਕਸ ਕਲੱਬ ਰੂਪਨਗਰ ਨਾਲ ਪਿਛਲੇ ਲੰਬੇ ਸਮੇਂ ਤੋ ਜੁੜੇ ਹੋਏ ਹਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD