Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੂਥਗੜ੍ਹ ਬਲਾਕ ਦੇ ਪਿੰਡਾਂ ’ਚ ‘ਵਿਕਸਤ ਭਾਰਤ ਸੰਕਲਪ ਯਾਤਰਾ’ ਜਾਰੀ

ਪਿੰਡ-ਪਿੰਡ ਜਾ ਕੇ ਦਿਤੀਆਂ ਜਾ ਰਹੀਆਂ ਹਨ ਸਿਹਤ ਸਹੂਲਤਾਂ: ਡਾ. ਅਲਕਜੋਤ ਕੌਰ

Viksit Bharat Sankalp Yatra at Mohali

Web Admin

Web Admin

5 Dariya News

ਐਸ.ਏ.ਐਸ.ਨਗਰ/ਬੂਥਗੜ੍ਹ , 26 Dec 2023

Last updated on: Dec 26, 2023, 00:00 IST

"ਵਿਕਸਤ ਭਾਰਤ ਸੰਕਲਪ ਯਾਤਰਾ" ਮੁਹਿੰਮ ਤਹਿਤ ਸਿਹਤ ਬਲਾਕ ਬੂਥਗੜ੍ਹ ਦੇ ਪਿੰਡਾਂ ਵਿਚ ਜਿਥੇ ਲਾਭਪਾਤਰੀਆਂ ਦੇ ਆਯੂਸ਼ਮਾਨ ਸਿਹਤ ਬੀਮਾ ਕਾਰਡ ਬਣਾਏ ਜਾ ਰਹੇ ਹਨ, ਉਥੇ ਟੀ.ਬੀ. ਸਮੇਤ ਵੱਖ-ਵੱਖ ਬੀਮਾਰੀਆਂ ਦੀ ਜਾਂਚ ਦਾ ਕੰਮ ਵੀ ਲਗਾਤਾਰ ਚੱਲ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਉਕਤ ਮੁਹਿੰਮ ਤਹਿਤ ਚੱਲ ਰਹੀ ਜਾਗਰੂਕਤਾ ਵੈਨ ਨੂੰ ਬੂਥਗੜ੍ਹ ਏਰੀਏ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 

22 ਨਵੰਬਰ ਤੋਂ ਚੱਲੀ ਵੈਨ ਹਰ ਰੋਜ਼ ਦੋ ਪਿੰਡਾਂ ਨੂੰ ਕਵਰ ਕਰ ਰਹੀ ਹੈ। ਉਨ੍ਹਾਂ ਦਸਿਆ ਕਿ ਸਰਕਾਰੀ ਛੁੱਟੀ ਵਾਲੇ ਦਿਨ ਵੀ ਵੈਨ ਪਿੰਡਾਂ ਵਿਚ ਜਾਂਦੀ ਹੈ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦਸਿਆ ਕਿ ਮੈਡੀਕਲ ਕੈਂਪਾਂ ਦੌਰਾਨ ਜਿਥੇ ਲੋਕਾਂ ਦੀਆਂ ਸਿਹਤ ਆਈ.ਡੀਜ਼ ਬਣਾਈਆਂ ਜਾ ਰਹੀਆਂ ਹਨ, ਉਥੇ 5 ਲੱਖ ਰੁਪਏ ਤਕ ਦਾ ਮੁਫ਼ਤ ਸਿਹਤ ਬੀਮਾ ਮੁਹਈਆ ਕਰਵਾਉਣ ਵਾਲੇ ਕਾਰਡ ਵੀ ਬਣਾਏ ਜਾ ਰਹੇ ਹਨ। ਉਨ੍ਹਾਂ ਦਸਿਆ ਕਿ ਇਸ ਵੈਨ ਦੁਆਰਾ ਸਿਹਤ ਬਲਾਕ ਬੂਥਗੜ੍ਹ ਦੇ ਹਰ ਪਿੰਡ ਨੂੰ ਕਵਰ ਕੀਤਾ ਜਾਵੇਗਾ। 

ਇਸ ਤੋਂ ਇਲਾਵਾ ਗ਼ੈਰ-ਸੰਚਾਰੀ ਬੀਮਾਰੀਆਂ ਅਤੇ ਟੀ.ਬੀ. ਦੀ ਜਾਂਚ ਵੀ ਕੀਤੀ ਜਾ  ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਸਿਹਤ ਸਹੂਲਤਾਂ ਨੂੰ ਮੌਕੇ ਤੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਰਕਾਰੀ ਸਿਹਤ ਸਕੀਮਾਂ ਦਾ ਪ੍ਸਾਰ ਅਤੇ ਪ੍ਰਚਾਰ ਜ਼ਮੀਨੀ ਪੱਧਰ ਤੱਕ ਕਰਨਾ ਹੈ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਿਹਤ ਸੇਵਾਵਾਂ ਦੇ ਲਾਭ ਤੋਂ ਵਾਂਝਾ ਨਾ ਰਹੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲੈਣ ਤਾਂਕਿ ਸਾਰਿਆਂ ਦੀ ਚੰਗੀ ਸਿਹਤ ਯਕੀਨੀ ਬਣਾਈ ਜਾ ਸਕੇ।

 

Tags: Viksit Bharat Sankalp Yatra , VBSY , Information Education and Communication , Meri Kahani Meri Zubani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD