Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੂੱਡੀਆਂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਬੁੱਤ ਲੋਕ ਸਮਰਪਿਤ

ਕਿਹਾ, ਸ਼ਹੀਦ ਸਾਡੇ ਪ੍ਰੇਰਣਾ ਸ਼ੋ੍ਰਤ

Dr. Baljit Kaur AAP

Web Admin

Web Admin

5 Dariya News

ਅਬੋਹਰ, ਫਾਜਿ਼ਲਕਾ , 26 Dec 2023

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਅਤੇ ਸ: ਗੁਰਮੀਤ ਸਿੰਘ ਖੂੱਡੀਆਂ ਨੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅੱਜ ਇੱਥੇ ਸ਼ਹੀਦ ਊਧਮ ਸਿੰਘ ਜੀ ਦਾ ਬੁੱਤ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਅਤੇ ਸ: ਗੁਰਮੀਤ ਸਿੰਘ ਖੂੱਡੀਆਂ ਨੇ ਆਖਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਲਈ ਕੁਰਬਾਨ ਹੋਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰੇ ਕਰਨ ਦੇ ਇਰਾਦੇ ਨਾਲ ਉਨ੍ਹਾਂ ਦੀ ਸੋਚ ਤੇ ਪਹਿਰਾ ਦੇ ਰਹੀ ਹੈ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਸ਼ਹੀਦੀ ਸਪਤਾਹ ਕਾਰਨ ਇਕ ਸਾਦੇ ਸਮਾਗਮ ਵਿਚ ਕੈਬਨਿਟ ਮੰਤਰੀਆਂ ਨੇ ਇਹ ਬੁੱਤ ਇਲਾਕਾ ਵਾਸੀਆਂ ਨੂੰ ਸਮਰਪਿਤ ਕਰਦਿਆਂ ਕਿਹਾ ਕਿ ਸ਼ਹੀਦ ਸਾਡਾ ਸ਼ਰਮਾਇਆ ਹਨ ਅਤੇ ਇਹ ਸਾਡੇ ਪ੍ਰੇਰਣਾ ਸ਼ੋ਼੍ਰਤ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਕਾਰਨ ਹੀ ਅੱਜ ਅਸੀਂ ਅਜਾਦੀ ਦਾ ਨਿੱਘ ਮਾਣ ਰਹੇ ਹਾਂ। ਜਿਕਰਯੋਗ ਹੈ ਕਿ ਅੱਜ ਮਹਾਨ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਨ ਹੈ ਜਿੰਨ੍ਹਾਂ ਨੇ ਜਲਿਆਂ ਵਾਲੇ ਬਾਗ ਦਾ ਬਦਲਾ ਇੰਗਲੈਂਡ ਜਾ ਕੇ ਲਿਆ ਸੀ।

ਸ਼ਹੀਦ ਉਧਮ ਸਿੰਘ ਦੇ ਇਸ ਬੁੱਤ ਦਾ ਨਿਰਮਾਣ ਸ਼ਹੀਦ ਊਧਮ ਸਿੰਘ ਯਾਦਗਾਰ ਕਮੇਟੀ ਅਬੋਹਰ ਅਤੇ ਅੰਤਰਰਾਸ਼ਟਰੀ ਸਰਵ ਕੰਬੋਜ ਸਮਾਜ ਵੱਲੋਂ ਕੀਤਾ ਗਿਆ ਹੈ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਵੀ ਸ਼ਹੀਦ ਊਧਮ ਸਿੰਘ ਤੇ ਬੁੱਤ ਤੇ ਸਿਜਦਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਸਾਡੀ ਨਵੀਂ ਪੀੜ੍ਹੀ ਨੂੰ ਅੱਜ ਵੀ ਦੇਸ਼ ਭਗਤੀ ਨਾਲ ਜੋੜੀ ਰੱਖਦੀ ਹੈ। ਇਸ ਮੌਕੇ ਸਾਬਕਾ ਵਿਧਾਇਕ ਸ੍ਰੀ ਅਰੁਣ ਨਾਰੰਗ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਮਨਜੀਤ ਸਿੰਘ ਢੇਸੀ ਨੇ ਕੈਬਨਿਟ ਮੰਤਰੀਆਂ ਨੂੰ ਇੱਥੇ ਪੁੱਜਣ ਤੇ ਜੀ ਆਇਆਂ ਨੂੰ ਆਖਿਆ ਤੇ ਸ਼ਹੀਦ ਦੇ ਬੁੱਤ ਤੇ ਆਪਣੀ ਸ਼ਰਧਾਂ ਭੇਂਟ ਕੀਤੀ।

ਇਸ ਮੌਕੇ ਸ੍ਰੀ ਕੁਲਦੀਪ ਕੁਮਾਰ ਦੀਪ ਕੰਬੋਜ ਨੇ ਵੀ ਆਪਣੀ ਸਰਧਾ ਭੇਂਟ ਕੀਤੀ। ਇਸ ਮੌਕੇ ਇੰਟਰਨੈਸ਼ਨਲ  ਸਰਵ ਕੰਬੋਜ ਸਮਾਜ ਦੇ ਪ੍ਰਧਾਨ ਬੋਬੀ ਕੰਬੋਜ, ਨੈਸ਼ਨਲ ਪ੍ਰਧਾਨ ਇਕਬਾਲ ਚੰਦ ਪਾਲਾ ਬੱਟੀ, ਹਰਮੀਤ ਕੰਬੋਜ ਪੰਮਾ ਪੰਜਾਬ ਪ੍ਰਧਾਨ, ਕੇਵਲ ਕੰਬੋਜ ਜ਼ਿਲ੍ਹਾ ਪ੍ਰਧਾਨ ਸ਼ਹੀਦ ਊਧਮ ਸਿੰਘ ਯਾਦਗਾਰ ਕਮੇਟੀ, ਭਗਵਾਨ ਸਿੰਘ ਸਾਮਾ ਪ੍ਰਧਾਨ ਸ਼ਹੀਦ ਊਧਮ ਸਿੰਘ ਟਰੱਸਟ ਫਿਰੋਜ਼ਪੁਰ, ਗੁਰਭੇਜ ਸਿੰਘ ਟਿੱਬੀ ਡਾਇਰੈਕਟਰ ਮਿਲਕਫੈੱਡ ਪੰਜਾਬ, ਅਮਰੀਕ ਸਿੰਘ, ਸੌਕੀ ਕੰਬੋਜ ਅਤੇ ਦੇਸ ਰਾਜ ਕੰਬੋਜ ਵੀ ਹਾਜਰ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurmeet Singh Khudian , DC Fazilka , Senu Duggal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD