Monday, 20 May 2024

 

 

ਖ਼ਾਸ ਖਬਰਾਂ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ

 

ਸਬ-ਇੰਸਪੈਕਟਰ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਦੋਸ਼ੀ ਥਾਣੇਦਾਰ ਪਹਿਲਾਂ ਵੀ ਇੱਕ ਲੱਖ ਰੁਪਏ ਲੈ ਚੁੱਕਾ ਸੀ ਰਿਸ਼ਵਤ

Vigilance Bureau Punjab

Web Admin

Web Admin

5 Dariya News

ਅੰਮ੍ਰਿਤਸਰ , 26 Dec 2023

ਪੰਜਾਬ ਦੀ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਪੁਲਿਸ ਕਮਿਸ਼ਨਰੇਟ ਦਫ਼ਤਰ, ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ) ਕੁਲਵੰਤ ਸਿੰਘ (ਨੰਬਰ 700/ਅੰਮ੍ਰਿਤਸਰ ਸਿਟੀ) ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਐਸਆਈ ਨੂੰ ਸੂਰਜ ਮਹਿਤਾ ਵਾਸੀ ਗੋਪਾਲ ਦਾਸ ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੱਸਿਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਹਾਈਕੋਰਟ ਤੋਂ ਉਸਦੇ ਪਿਤਾ ਦੀ ਗ੍ਰਿਫਤਾਰੀ 'ਤੇ ਅੰਤਰਿਮ ਸਟੇਅ ਮਿਲਣ ਤੋਂ ਬਾਅਦ ਪੁਲਿਸ ਜਾਂਚ ਵਿਚ ਸ਼ਾਮਲ ਹੋਣ ਅਤੇ ਇਸ ਮੁਕੱਦਮੇ ਵਿਚ ਨਿਯਮਤ ਜ਼ਮਾਨਤ ਲੈਣ ਵਿਚ ਮੱਦਦ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਥਾਣੇਦਾਰ ਉਸਦੇ ਪਿਤਾ ਦੁਆਰਾ ਉਹਨਾਂ ਦੀ ਸਾਂਝੀ ਫਰਮ ਵਿੱਚ ਭਾਈਵਾਲਾਂ ਵਿਰੁੱਧ ਦਰਜ ਕੀਤੇ ਇੱਕ ਵੱਖਰੇ ਕੇਸ ਵਿੱਚ ਮੱਦਦ ਦੇਣ ਦੇ ਨਾਮ ਹੇਠ ਪਹਿਲਾਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਐਸਆਈ ਕੁਲਵੰਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD