Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਮੰਤਰੀ ਅਨਮੋਲ ਗਗਨ ਮਾਨ ਨੇ ਜਨ ਹਿੱਤ ਵਿਕਾਸ ਕਮੇਟੀ ਖਰੜ ਦੇ ਵਫ਼ਦ ਨਾਲ ਮੀਟਿੰਗ ਕੀਤੀ

ਖਰੜ ਸ਼ਹਿਰ ਨਾਲ ਸਬੰਧਤ ਲੰਬਿਤ ਪਏ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ

Anmol Gagan Mann Kharar

Web Admin

Web Admin

5 Dariya News

ਖਰੜ/ਐਸ.ਏ.ਐਸ. ਨਗਰ , 26 Dec 2023

ਸ਼ਹਿਰ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਪੰਜਾਬ ਮਿਸ ਅਨਮੋਲ ਗਗਨ ਮਾਨ ਨੂੰ ਮਿਲਣ ਆਏ ਜਨ ਹਿੱਤ ਵਿਕਾਸ ਕਮੇਟੀ ਖਰੜ ਦੇ ਵਫ਼ਦ ਨੂੰ ਮੰਤਰੀ ਨੇ ਇਨ੍ਹਾਂ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪਰਾਹੁਣਚਾਰੀ, ਕਿਰਤ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਚੰਡੀਗੜ੍ਹ ਵਿਖੇ ਆਪਣੇ ਕੈਂਪ ਆਫਿਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸ਼ਹਿਰੀਕਰਨ ਦਾ ਸਭ ਤੋਂ ਵੱਧ ਬੋਝ ਝੱਲ ਰਹੇ ਖਰੜ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਅਤੇ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਬਹੁਤ ਸਾਰੇ ਮੁੱਦੇ ਹਨ, ਜਿਨ੍ਹਾਂ ਤੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਬਣਦਾ ਸੀ ਪਰ ਦਿੱਤਾ ਨਹੀਂ ਗਿਆ। 

ਹੁਣ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਲੋਕਾਂ ਨੂੰ ਰਾਹਤ ਦੇਣ ਲਈ ਵਾਧੂ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਮੌਜੂਦਾ ਸੁਵਿਧਾਵਾਂ ਦਾ ਵਿਸਤਾਰ ਕਰਨ ਦਾ ਫ਼ੈਸਲਾ ਵੀ ਲਿਆ ਹੈ। ਸੀਵਰੇਜ, ਵਾਟਰ ਸਪਲਾਈ (ਨਹਿਰੀ ਜਲ ਸਪਲਾਈ ਆਧਾਰਿਤ) ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਜਦਕਿ ਨਵੇਂ ਬੱਸ ਸਟੈਂਡ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ। 

ਇਸ ਤੋਂ ਇਲਾਵਾ ਦਰਪਨ ਸਿਟੀ ਦੇ ਮੌਜੂਦਾ ਕੂੜਾ ਡੰਪ ਨੂੰ ਚੁਕਾਉਣ ਤੋਂ ਇਲਾਵਾ ਸ਼ਹਿਰ ਦੀ ਸਫਾਈ ਅਤੇ ਸੁੰਦਰੀਕਰਨ ਨੂੰ ਵੀ ਪਹਿਲ ਦੇ ਆਧਾਰ 'ਤੇ ਲਿਆ ਜਾਵੇਗਾ। ਸਾਰੀਆਂ ਚੀਜ਼ਾਂ ਨੂੰ ਦਰੁਸਤ ਰੱਖਣ ਲਈ ਇੱਕ ਟਾਊਨ ਪਲੈਨਰ / ਸਲਾਹਕਾਰ ਵੀ ਨਿਯੁਕਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜਨ ਹਿੱਤ ਵਿਕਾਸ ਕਮੇਟੀ ਵੱਲੋਂ ਸਮਰਪਿਤ ਵੈਂਡਿੰਗ ਜ਼ੋਨਾਂ ਦੀ ਸ਼ਨਾਖਤ ਕਰਕੇ ਬਜ਼ਾਰਾਂ ਵਿੱਚੋਂ ਕਬਜ਼ਿਆਂ ਨੂੰ ਹਟਾਉਣ, ਖਾਲੀ ਪਏ ਪਲਾਟਾਂ ਦੀ ਸਫ਼ਾਈ, ਅਵਾਰਾ ਪਸ਼ੂਆਂ ਅਤੇ ਕੁੱਤਿਆਂ ਨਾਲ ਨਜਿੱਠਣ, ਸ਼ੋਰ ਪ੍ਰਦੂਸ਼ਣ ਦੇ ਸਰੋਤਾਂ 'ਤੇ ਕਾਰਵਾਈ, ਖੁੱਲ੍ਹੇ ਨਾਲਿਆਂ ਨੂੰ ਢੱਕਣ ਵਰਗੇ ਮੁੱਦੇ ਵੀ ਤਰਜੀਹੀ ਆਧਾਰ ਤੇ ਹੱਲ ਕੀਤੇ ਜਾਣਗੇ।

ਮੰਤਰੀ ਨੇ ਖਰੜ ਦੇ ਉਪ ਮੰਡਲ ਮੈਜਿਸਟਰੇਟ ਗੁਰਮੰਦਰ ਸਿੰਘ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਮਨਵੀਰ ਸਿੰਘ ਗਿੱਲ, ਕਾਰਜਕਾਰੀ ਇੰਜਨੀਅਰ ਪੀ.ਐਸ.ਪੀ.ਸੀ.ਐਲ. ਇੰਦਰਪ੍ਰੀਤ ਸਿੰਘ ਅਤੇ ਕੌਂਸਲ ਦੇ ਜੇ.ਈ. ਅਨਿਲ ਕੁਮਾਰ ਨੂੰ ਜਨ ਹਿੱਤ ਵਿਕਾਸ ਕਮੇਟੀ ਦੀਆਂ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਨ ਅਤੇ ਮਸਲਿਆਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਕਿਹਾ। 

ਕਮੇਟੀ ਦੇ ਨੁਮਾਇੰਦਿਆਂ ਵਿੱਚ ਰਣਜੀਤ ਸਿੰਘ ਪ੍ਰਧਾਨ, ਬ੍ਰਿਜ ਮੋਹਨ ਸ਼ਰਮਾ ਜਨਰਲ ਸਕੱਤਰ ਅਤੇ ਰਜਿੰਦਰ ਸੋਹਲ ਕੈਸ਼ੀਅਰ ਤੋਂ ਇਲਾਵਾ ਹਰਪ੍ਰੀਤ ਸਿੰਘ, ਗਿਲਕੋ ਵੈਲੀ ਵਾਰਡ 16 ਤੋਂ ਅਮਨਦੀਪ ਸਿੰਘ, ਪਾਲ ਸਿੰਘ, ਮਾਸਟਰ ਅਜੈਬ ਸਿੰਘ, ਜੋਗਿੰਦਰ ਸਿੰਘ, ਸੇਵਾ ਸਿੰਘ, ਸ੍ਰੀਮਤੀ ਰਜਿੰਦਰ ਕੌਰ, ਮਾਸਟਰ ਕਰਨੈਲ ਸਿੰਘ, ਜਸਵੀਰ ਸਿੰਘ, ਸਤਵੰਤ ਸਿੰਘ, ਕੇਸਰ ਸਿੰਘ, ਗੁਰਚਰਨ ਸਿੰਘ ਅਤੇ ਮਨਜੀਤ ਸਿੰਘ ਚੋਲਟਾ ਆਦਿ ਹਾਜ਼ਰ ਸਨ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD