Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਖ਼ੂਨਦਾਨ ਵਰਗੇ ਸਮਾਜਕ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਨੌਜਵਾਨ

ਡਿਪਟੀ ਸਕੱਤਰ ਰੈੱਡ ਕਰਾਸ ਸ.ਜਸਵੀਰ ਸਿੰਘ ਨੇ ਰੈੱਡ ਕਰਾਸ ਵੱਲੋਂ ਸ਼ਹੀਦੀ ਸਭਾ ਮੌਕੇ ਲਾਏ ਖੂਨਦਾਨ ਕੈਂਪਾਂ ਦੀ ਕਰਵਾਈ ਸ਼ੁਰੂਆਤ

Blood Donation Camp Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 26 Dec 2023

ਖ਼ੂਨਦਾਨ ਇਕ ਅਜਿਹਾ ਕਾਰਜ ਹੈ, ਜਿਸ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਸ ਲਈ ਹਰ ਇਕ, ਖਾਸਕਰ ਕੇ ਨੌਜਵਾਨਾਂ ਨੂੰ ਅਜਿਹੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਸਕੱਤਰ ਰੈੱਡ ਕਰਾਸ ਸ.ਜਸਵੀਰ ਸਿੰਘ ਨੇ ਸ਼ਹੀਦੀ ਸਭਾ ਮੌਕੇ ਮਾਤਾ ਗੁਜਰੀ ਕਾਲਜ ਸਮੇਤ ਵੱਖੋ ਵੱਖ ਥਾਂ ਰੈੱਡ ਕਰਾਸ ਸੁਸਾਇਟੀ ਵੱਲੋਂ ਲਾਏ ਖੂਨਦਾਨ ਕੈਂਪਾਂ ਦੀ ਸ਼ੁਰੂਆਤ ਕਰਵਾਉਂਦਿਆਂ ਕੀਤਾ। 

ਡਿਪਟੀ ਸਕੱਤਰ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਮਨੁੱਖਤਾ ਲਈ ਮਿਸਾਲੀ ਕੁਰਬਾਨੀ ਦਿੱਤੀ। ਅੱਜ ਲੋੜ ਹੈ ਉਹਨਾਂ ਸ਼ਹਾਦਤਾਂ ਤੋਂ ਸੇਧ ਲੈ ਕੇ ਸਮਾਜ ਸੇਵਾ ਦੇ ਵੱਧ ਤੋਂ ਵੱਧ ਕਾਰਜ ਕਰਨ ਦੀ। ਸਾਨੂੰ ਖੂਨਦਾਨ ਵਰਗੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਤਾਂ ਜੋ ਮਨੁੱਖਤਾ ਦੀ ਸੇਵਾ ਕੀਤੀ ਜਾ ਸਕੇ ਅਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਣ।

ਉਹਨਾਂ ਨੇ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਤੋਂ ਸੇਧ ਲੈ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਆ। ਖੂਨਦਾਨ ਕੈਂਪ ਦੌਰਾਨ ਉਹਨਾਂ ਕਿਹਾ ਕਿ ਅੱਜ ਦੇ ਭੱਜ ਦੌੜ ਦੇ ਦੌਰ ਵਿੱਚ ਰੋਜ਼ਾਨਾ ਹੀ ਹਾਦਸੇ ਵਾਪਰਦੇ ਰਹਿੰਦੇ ਹਨ, ਜਿਨ੍ਹਾਂ ਵਿੱਚ ਗੰਭੀਰ ਰੂਪ ਵਿੱਚ ਜਖਮੀ ਹੋਏ ਵਿਅਕਤੀਆਂ ਨੂੰ ਸਿਰਫ ਖੂਨਦਾਨ ਰਾਹੀਂ ਹੀ ਬਚਾਇਆ ਜਾ ਸਕਦਾ ਹੈ। 

ਉਨ੍ਹਾਂ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਮੋਹਰੀ ਹੋ ਕੇ ਖੂਨਦਾਨ ਕਰਨ। ਇਸ ਨਾਲ ਉਨ੍ਹਾਂ ਦੀ ਸਿਹਤ ਤੇ ਕੋਈ ਮਾੜਾ ਅਸਰ ਨਹੀਂ ਪਵੇਗਾ ਅਤੇ ਖੂਨਦਾਨ ਨਾਲ ਅਨੇਕਾਂ ਅਨਮੋਲ ਮਨੁੱਖੀ ਜਾਨਾਂ ਬਚਾਈਆਂ ਜਾ ਸਕਣਗੀਆਂ।  ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਮਾਨਵਤਾ ਦੀ ਭਲਾਈ ਵਾਲੇ ਇਸ ਕੰਮ ਵਿੱਚ ਉਹ ਵੱਧ ਤੋਂ ਵੱਧ ਖੂਨਦਾਨ ਕੈਂਪ ਲਗਾਉਣ ਤਾਂ ਜੋ ਖੂਨ ਦੀ ਘਾਟ ਕਾਰਨ ਕੋਈ ਅਨਮੋਲ ਮਨੁੱਖੀ ਜਾਨ ਨਾ ਜਾ ਸਕੇ।

 

Tags: Blood Camp , Blood Donation Camp , Red Cross Society , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD