Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਛੋਟੇ ਸਾਹਿਬਜਾਦਿਆਂ ਦੀਆਂ ਲਸਾਨੀ ਸ਼ਹਾਦਤਾਂ ਨੂੰ ਕਵੀ ਦਰਬਾਰ ਰਾਹੀਂ ਭੇਟ ਕੀਤੀ ਅਕੀਦਤ

Punjabi Bhasha Vibhag Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 26 Dec 2023

Last updated on: Dec 26, 2023, 00:00 IST

ਭਾਸ਼ਾ ਵਿਭਾਗ ਪੰਜਾਬ ਵੱਲੋਂ ਜਿਲ੍ਹਾ ਪ੍ਰਸ਼ਾਸਨ ਫਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਦੀਆਂ ਸ਼ਹਾਦਤਾਂ ਨੂੰ ਸਮਰਪਿਤ ਸ਼ਹੀਦੀ ਸਭਾ ਮੌਕੇ ਕਵੀ ਦਰਬਾਰ ਕਰਵਾਇਆ ਗਿਆ।ਜਿਸ ਦੌਰਾਨ ਪੰਜ ਸਾਲ ਦੇ ਸਾਹਿਬਜੋਤ ਸਿੰਘ ਤੋਂ ਲੈਕੇ 77 ਸਾਲ ਦੇ ਅਨੂਪ ਸਿੰਘ ਖਾਨਪੁਰੀ ਸਮੇਤ ਵੱਖ ਵੱਖ ਕਵੀਆਂ ਨੇ ਵੱਖ-ਵੱਖ ਵੰਨਗੀਆਂ ਦੀਆਂ ਕਵਿਤਾਵਾਂ ਨਾਲ ਲਾਸਾਨੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਦੌਰਾਨ ਫਤਿਹਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ, ਭਾਸ਼ਾ ਵਿਭਾਗ ਪੰਜਾਬ ਦੀ ਡਾਇਰੈਕਟਰ ਹਰਪ੍ਰੀਤ ਕੌਰ ਸਮੇਤ ਜਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਸਾਡੇ ਕੁਰਬਾਨੀਆਂ ਵਾਲੇ ਅਮੀਰ ਵਿਰਸੇ ਨਾਲ ਜੋੜਨ ਲਈ ਅਜਿਹੇ ਸਮਾਗਮ ਕਰਵਾਏ ਜਾਣੇ ਅਤਿ ਜਰੂਰੀ ਹਨ। 

ਇਸੇ ਮਨੋਰਥ ਨਾਲ ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਕਵੀ ਦਰਬਾਰ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸਾਹਿਤਕਾਰਾਂ ਵੱਲੋਂ ਮਹਾਨ ਸ਼ਹਾਦਤਾਂ ਦੇ ਵੱਖ-ਵੱਖ ਪੱਖਾਂ ਨੂੰ ਆਪਣੀਆਂ ਰਚਨਾਵਾਂ ਰਾਹੀਂ ਪੇਸ਼ ਕਰਨ ਨਾਲ ਸਾਡੇ ਬੱਚਿਆਂ ਨੂੰ ਵਿਰਸੇ ਨਾਲ ਜੁੜਨ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਵੱਲੋਂ ਨਵੀਂ ਪੀੜ੍ਹੀ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਸੂਬੇ ‘ਚ ਵੱਡੇ ਪੱਧਰ ‘ਤੇ ਲਾਇਬਰੇਰੀਆਂ ਖੋਲ੍ਹੀਆਂ ਜਾ ਰਹੀਆਂ ਹਨ। 

ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਚੰਗੇ ਸਾਹਿਤ ਨਾਲ ਸਮਾਜ ਵਿੱਚ ਵੱਡੇ ਪੱਧਰ ਉੱਤੇ ਸਾਰਥਕ ਤਬਦੀਲੀ ਆ ਸਕਦੀ ਹੈ। ਅੱਜ ਲੋੜ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਾਹਿਤ ਨਾਲ ਜੋੜਿਆ ਜਾਵੇ। ਜਿਸ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਭਾਸ਼ਾ ਵਿਭਾਗ ਪੰਜਾਬ ਦੀ ਡਾਇਰੈਕਟਰ ਹਰਪ੍ਰੀਤ ਕੌਰ ਨੇ ਕਿਹਾ ਕਿ ਭਾਸ਼ਾ ਵਿਭਾਗ ਦਾ ਮੁੱਖ ਉਦੇਸ਼ ਪੰਜਾਬ ਸਰਕਾਰ ਦੀਆਂ ਭਾਸ਼ਾ, ਸੱਭਿਆਚਾਰ ਤੇ ਵਿਰਸੇ ਨੂੰ ਪ੍ਰਫੁੱਲਤ ਕਰਨ ਸਬੰਧੀ ਨੀਤੀਆਂ ਨੂੰ ਵੱਧ ਤੋਂ ਵੱਧ ਲਾਗੂ ਕਰਨਾ ਹੈ ਜਿਸ ਤਹਿਤ ਹੀ ਮਹਾਨ ਸ਼ਹੀਦਾਂ ਦੀ ਵਿਰਾਸਤ ਨੂੰ ਅੱਗੇ ਲਿਜਾਣ ਅਤੇ ਨਵੀਂ ਪੀੜ੍ਹੀ ਨੂੰ ਸਾਹਿਤ ਨਾਲ ਜੋੜਨ ਹਿੱਤ ਭਾਸ਼ਾ ਵਿਭਾਗ ਵੱਲੋਂ ਵੱਖ-ਵੱਖ ਸਮਾਗਮ ਰਚਾਏ ਜਾ ਰਹੇ ਹਨ।

ਜ਼ਿਲ੍ਹਾ ਭਾਸ਼ਾ ਅਫਸਰ ਜਗਜੀਤ ਸਿੰਘ ਨੇ ਸਭ ਦਾ ਸਵਾਗਤ ਕੀਤਾ ਅਤੇ ਭੁਪਿੰਦਰਪਾਲ ਸਿੰਘ ਨੇ ਸਭ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਖੋਜ ਅਫਸਰ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਕੀਤਾ। ਸਮਾਗਮ ‘ਚ ਸ਼ਿਰਕਤ ਕਰਨ ਵਾਲੇ ਕਵੀਆਂ ਨੂੰ ਵਿਭਾਗ ਵੱਲੋਂ ਪੁਸਤਕਾਂ ਦੇ ਸੈੱਟ ਪ੍ਰਦਾਨ ਕਰਕੇ ਸਤਿਕਾਰ ਦਿੱਤਾ ਗਿਆ। ਇਸ ਮੌਕੇ ਕਵੀ ਸੰਤ ਸਿੰਘ ਸੋਹਲ ਦੀ ਪੁਸਤਕ ‘ਕਿੱਸਾ ਸਬਰ ਤੇ ਜਬਰ ਦੀ ਦਾਸਤਾਂ’ (ਸਾਕਾ ਸਰਹੰਦ) ਅਤੇ ਸ਼ੇਰ ਰਾਣਵਾਂ ਦਾ ਧਾਰਮਿਕ ਗੀਤ ‘ਜੁਦਾਈਆਂ’ ਵੀ ਲੋਕ ਅਰਪਣ ਕੀਤਾ ਗਿਆ। 

ਕਵੀ ਦਰਬਾਰ ‘ਚ ਮਨਿੰਦਰ ਕੌਰ ਬਸੀ, ਮਨਜੀਤ ਕੌਰ ਜੀਤ, ਬਬਨੀਤ ਕੌਰ, ਸੁਖਵਿੰਦਰ ਆਹੀ, ਰਣਜੀਤ ਸਿੰਘ ਰਾਗੀ, ਅਨੂਪ ਸਿੰਘ ਖਾਨਪੁਰੀ, ਉਪਕਾਰ ਸਿੰਘ ਦਿਆਲਪੁਰੀ, ਸ਼ੇਰ ਰਾਣਵਾਂ, ਹਰਬੰਸ ਸਿੰਘ ਸ਼ਾਨ, ਸੰਤ ਸਿੰਘ ਸੋਹਲ, ਮਨਜੀਤ ਸਿੰਘ ਘੁੰਮਣ, ਧਰਮਿੰਦਰ ਸ਼ਾਹਿਦ, ਤਾਰਾ ਸਿੰਘ ਮਠਿਆੜਾ, ਤਰਸੇਮ ਪਟਿਆਲਾ, ਜਸਵੀਰ ਸਿੰਘ ਵੇਰਕਾ, ਸੁਰਿੰਦਰ ਕੌਰ ਬਾੜਾ, ਰਾਮ ਸਿੰਘ ਅਲਬੇਲਾ ਤੇ ਬੇਅੰਤ ਕੌਰ ਮਹੰਮਦੀਪੁਰ ਨੇ ਆਪਣੀਆਂ ਕਵਿਤਾਵਾਂ ਰਾਹੀਂ ਲਸਾਨੀ ਸ਼ਹਾਦਤਾਂ ਨੂੰ ਅਕੀਦਤ ਪੇਸ਼ ਕੀਤੀ। 

ਇਸ ਮੌਕੇ ਸਾਬਕਾ ਡਿਪਟੀ ਡਾਇਰੈਕਟਰ ਦੂਰਦਰਸ਼ਨ ਹਾਕਮ ਸਿੰਘ, ਵਾਤਾਵਰਨ ਪ੍ਰੇਮੀ ਹਰਮਨਪ੍ਰੀਤ ਸਿੰਘ, ਭੁਪਿੰਦਰਪਾਲ ਸਿੰਘ, ਹਰਪ੍ਰੀਤ ਸਿੰਘ ਪਟਿਆਲਾ, ਸਾਹਿਤਕਾਰ ਪ੍ਰੋ. ਅਛਰੂ ਸਿੰਘ ਨੂੰ ਪੁਸਤਕਾਂ ਦੇ ਸੈੱਟ ਭੇਟ ਕਰਕੇ ਸਨਮਾਨ ਦਿੱਤਾ ਗਿਆ। ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਏਡੀਸੀ (ਜਨਰਲ) ਈਸ਼ਾ ਸਿੰਗਲ, ਏਡੀਸੀ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਅਰਵਿੰਦ ਕੁਮਾਰ, ਸੀ ਐਮ ਫੀਲਡ ਅਫਸਰ ਅਭਿਸ਼ੇਕ ਸ਼ਰਮਾ, ਜੀ.ਏ. ਪ੍ਰੋਮਿਲਾ ਸ਼ਰਮਾ ਹਾਜ਼ਰ ਸਨ। ਇਸ ਮੌਕੇ ਭਾਸ਼ਾ ਵਿਭਾਗ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib , Language Department Punjab , Punjabi Bhasha Vibhag , Bhasha Vibhag , Punjabi Bhasha Vibhag Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD