Monday, 20 May 2024

 

 

ਖ਼ਾਸ ਖਬਰਾਂ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ

 

ਐਕਸੀਅਨ ਪੁੱਡਾ ਦੁੱਧ ਦਾ ਬੂਥ ਚਲਾਉਣ ਬਦਲੇ 20,000 ਰੁਪਏ ਦੀ ਮਾਸਿਕ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਐਕਸੀਅਨ ਪਹਿਲਾਂ ਵੀ ਬੂਥ ਬਾਰੇ ਲੈ ਚੁੱਕਾ ਹੈ ਇੱਕ ਲੱਖ ਰੁਪਏ

Vigilance Bureau Punjab

Web Admin

Web Admin

5 Dariya News

ਅੰਮ੍ਰਿਤਸਰ , 26 Dec 2023

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਗੁਰਪ੍ਰੀਤ ਸਿੰਘ, ਕਾਰਜਕਾਰੀ ਇੰਜਨੀਅਰ, ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ), ਅੰਮ੍ਰਿਤਸਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਅੰਮ੍ਰਿਤਸਰ ਜਿਲੇ ਦੇ ਪਿੰਡ ਦਬੁਰਜੀ ਦੇ ਨਿਵਾਸੀ ਗੁਰਦਰਸ਼ਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉੱਪਰ ਕਾਰਵਾਈ ਉਪਰੰਤ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਸ ਨੂੰ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਨੇੜੇ ਪੁੱਡਾ ਵੱਲੋਂ ਦੁੱਧ ਵਿੱਕਰੀ ਦਾ ਬੂਥ ਲ 2016 ਵਿੱਚ ਅਲਾਟ ਹੋਇਆ ਸੀ। ਜਦੋਂ ਉਹ ਸਾਲ 2021 ਵਿੱਚ ਕਨੇਡਾ ਚਲਾ ਗਿਆ ਤਾਂ ਉਸਦੇ ਪਿਤਾ ਵੱਲੋਂ ਇਹ ਬੂਥ ਚਲਾਇਆ ਜਾ ਰਿਹਾ ਸੀ। ਉਕਤ ਪੁੱਡਾ ਐਕਸੀਅਨ ਵੱਲੋਂ ਇਸ ਬੂਥ ਨੂੰ ਚੱਲਦਾ ਰੱਖਣ ਬਦਲੇ 20,000 ਰੁਪਏ ਮਹੀਨਾ ਰਿਸ਼ਵਤ ਦੇਣ ਦੀ ਮੰਗ ਕੀਤੀ ਜਾ ਰਹੀ ਹੈ। 

ਉਸਨੇ ਅੱਗੇ ਕਿਹਾ ਕਿ ਉਕਤ ਐਕਸੀਅਨ ਨੇ ਉਸਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਹ ਉਸਨੂੰ 20,000 ਦੀ ਮਹੀਨਾ ਰਿਸ਼ਵਤ ਦੇਣ ਵਿੱਚ ਅਸਫਲ ਰਿਹਾ ਤਾਂ ਉਹ ਉਸਦੇ ਬੂਥ ਦੀ ਅਲਾਟਮੈਂਟ ਰੱਦ ਕਰਵਾ ਦੇਵੇਗਾ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਐਕਸੀਅਨ ਪਹਿਲਾਂ ਵੀ ਉਸ ਕੋਲ਼ੋਂ ਇਸੇ ਕੰਮ ਬਦਲੇ ਇੱਕ ਲੱਖ ਰੁਪਏ ਲੈ ਚੁੱਕਾ ਹੈ। 

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਐਕਸੀਅਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

 

Tags: Vigilance Bureau , Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD