Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸ਼ਹੀਦੀ ਸਭਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ

Shaheedi Sabha At Gurdwara Sri Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 27 Dec 2023

Last updated on: Dec 27, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਪਵਿੱਤਰ ਅਸਥਾਨ ਉਤੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਕੱਦਸ ਅਸਥਾਨ ਨਾ ਸਿਰਫ ਸਿੱਖਾਂ ਲਈ ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। 

ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਨੇ ਬਾਲ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੀ ਸ਼ਹਾਦਤ ਵਾਲੀ ਇਹ ਪਾਵਨ ਧਰਤੀ ਸਦੀਆਂ ਤੋਂ ਪੰਜਾਬੀਆਂ ਨੂੰ ਬੇਇਨਸਾਫੀ, ਜਬਰ- ਜ਼ੁਲਮ ਅਤੇ ਦਮਨ ਦੇ ਖਿਲਾਫ਼ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕਰਦੀ ਆ ਰਹੀ ਹੈ।

  ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਉਸ ਮੌਕੇ ਦੇ ਸਰਹਿੰਦ ਦੇ ਮੁਗਲ ਹਾਕਮ ਦੇ ਆਪਹੁਦਰੇਪਣ ਅਤੇ ਧੱਕੇਸ਼ਾਹੀ ਦੇ ਵਿਰੁੱਧ ਖੜ੍ਹੇ ਹੋ ਕੇ ਨਿਰਭੈ ਤੇ ਬਹਾਦਰੀ ਦਾ ਮਿਸਾਲੀ ਪ੍ਰਗਟਾਵਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਸੂਰਬੀਰਤਾ ਅਤੇ ਤਿਆਗ ਦੀ ਭਾਵਨਾ ਦਸਮੇਸ਼ ਪਿਤਾ ਜੀ ਪਾਸੋਂ ਗੁੜ੍ਹਤੀ ਵਿੱਚ ਮਿਲੀ ਹੈ ਅਤੇ ਗੁਰੂ ਸਾਹਿਬ ਜੀ ਨੇ ਮਨੁੱਖਤਾ ਦੀ ਖਾਤਰ ਹਕੂਮਤ ਦੇ ਖਿਲਾਫ਼ ਡਟ ਕੇ ਲੜਾਈ ਲੜੀ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦੁਨੀਆ ਭਰ ਤੋਂ ਸੰਗਤ ਵਿਸ਼ਵ ਦੇ ਇਤਿਹਾਸ ਵਿੱਚ ਬੇਮਿਸਾਲ ਕੁਰਬਾਨੀ ਦੇਣ ਵਾਲੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਫਤਹਿਗੜ੍ਹ ਸਾਹਿਬ ਵਿਖੇ ਪਹੁੰਚ ਰਹੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਦੇ ਇਤਿਹਾਸ ਵਿੱਚ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ ਜਦੋਂ ਛੋਟੇ ਸਾਹਿਬਜ਼ਾਦਿਆਂ ਦੀ ਉਮਰ ਵਿੱਚ ਕਿਸੇ ਹੋਰ ਨੇ ਲਾਸਾਨੀ ਕੁਰਬਾਨੀ ਦਿੱਤੀ ਹੋਵੇ। 

ਉਨ੍ਹਾਂ ਕਿਹਾ ਕਿ ਵਿਸ਼ਵ ਨੂੰ ਸਾਹਿਬਜ਼ਾਦਿਆਂ ਦੀ ਬੇਮਿਸਾਲ ਕੁਰਬਾਨੀ ਉਤੇ ਗੌਰਵ ਹੈ ਜਿਸ ਕਰਕੇ ਇਹ ਨਾ ਸਿਰਫ ਪੰਜਾਬੀਆਂ ਜਾਂ ਦੇਸ਼ਵਾਸੀਆਂ ਲਈ ਸਗੋਂ ਹਰੇਕ ਮਨੁੱਖ ਲਈ ਮਾਣ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਾਂ ਵਾਲੇ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਅਤੇ ਲੋਕਾਂ ਦੀ ਸੇਵਾ ਕਰਨ ਦਾ ਸੁਭਾਗ ਹਾਸਲ ਹੋਇਆ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਮਹਾਨ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਵੱਲੋਂ ਦਿਖਾਏ ਰਸਤੇ ਉਤੇ ਚੱਲ ਰਹੀ ਹੈ।

ਮੁੱਖ ਮੰਤਰੀ ਨੇ ਚੇਤੇ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਲੋਕ ਸਭਾ ਮੈਂਬਰ ਹੁੰਦਿਆਂ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦੇ ਧਿਆਨ ਵਿੱਚ ਮਾਮਲਾ ਲਿਆਉਣ ਤੋਂ ਬਾਅਦ ਸਦਨ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਸੀ। ਭਗਵੰਤ ਸਿੰਘ ਨੇ ਕਿਹਾ ਕਿ ਸਮੁੱਚਾ ਪੰਜਾਬ ਇਸ ਮਹੀਨੇ ਨੂੰ ‘ਸੋਗ ਦੇ ਮਹੀਨੇ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਵਿੱਚ ਹੀ ਜ਼ਾਲਮ ਹਾਕਮਾਂ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਜਿਉਂਦਿਆਂ ਨੀਹਾਂ ਵਿੱਚ ਚਿਣਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਸ ਲਾਮਿਸਾਲ ਕੁਰਬਾਨੀ ਬਾਰੇ ਜਾਗਰੂਕ ਕਰਨ ਦੀ ਲੋੜ ਹੈ ਤਾਂ ਕਿ ਉਨ੍ਹਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਵਾਸਤੇ ਪ੍ਰੇਰਿਤ ਕੀਤਾ ਜਾ ਸਕੇ। 

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dr. Gurpreet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD