Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਵੱਧ ਤੋਂ ਵੱਧ ਆਯੁਸ਼ਮਾਨ ਸਿਹਤ ਬੀਮਾ ਕਾਰਡ ਬਣਾਉਣ ਦੀ ਹਦਾਇਤ

ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਯੋਜਨਾਵਾਂ ਤੇ ਪ੍ਰੋਗਰਾਮਾਂ ਦੀ ਸਮੀਖਿਆ

DC Mohali Aashika Jain

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 27 Dec 2023

Last updated on: Dec 27, 2023, 00:00 IST

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ’ਚ ਵੱਧ ਤੋਂ ਵੱਧ ਲਾਭਪਾਤਰੀਆਂ ਦੇ ਬੀਮਾ ਕਾਰਡ ਬਣਾਏ ਜਾਣ ਤਾਂ ਜੋ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।

ਉਨ੍ਹਾਂ ਕਿਹਾ ਕਿ ਵਿਕਸਤ ਭਾਰਤ ਸੰਕਲਪ ਯਾਤਰਾ ਮੁਹਿੰਮ ਤਹਿਤ ਜਾਗਰੂਕਤਾ ਵੈਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਹਰ ਰੋਜ਼ ਘੁੰਮ ਰਹੀ ਹੈ, ਜਿਸ ਬਾਬਤ ਵੱਖ-ਵੱਖ ਪ੍ਰਚਾਰ ਸਾਧਨਾਂ ਰਾਹੀਂ ਲੋਕਾਂ ਨੂੰ ਜਾਣਕਾਰੀ ਦਿਤੀ ਜਾਵੇ। ਜ਼ਿਕਰਯੋਗ ਹੈ ਕਿ ਇਸ ਮੁਹਿੰਮ ਤਹਿਤ ਜਿਥੇ ਆਯੂਸ਼ਮਾਨ ਬੀਮਾ ਕਾਰਡ ਬਣਾਏ ਜਾ ਰਹੇ ਹਨ, ਉਥੇ ਟੀ.ਬੀ. ਤੇ ਹੋਰ ਗ਼ੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਦਾ ਕੰਮ ਵੀ ਕੀਤਾ ਜਾ ਰਿਹਾ ਹੈ। 

ਇਸ ਯੋਜਨਾ ਤਹਿਤ ਜ਼ਿਲ੍ਹੇ ’ਚ ਟੀਚਾਗਤ ਕੁੱਲ ਪਰਿਵਾਰਾਂ ਦੀ ਗਿਣਤੀ 121286 ਹੈ ਜਿਨ੍ਹਾਂ ਵਿਚੋਂ 91832 ਪਰਿਵਾਰਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ। ਘਰਾਂ ’ਚ ਹੋਣ ਵਾਲੇ ਅਸੁਰੱਖਿਅਤ ਜਣੇਪਿਆਂ ਦੇ ਅਮਲ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਜੇਕਰ ਕੋਈ ਦਾਈ ਘਰਾਂ ’ਚ ਜਣੇਪਾ ਕਰਾਉਂਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। 

ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਇਸ ਅਮਲ ਨੂੰ ਰੋਕਣ ਲਈ ਆਸ਼ਾ ਵਰਕਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਵਿਸ਼ੇਸ਼ ਦੇਖਭਾਲ ਲਈ ਆਸ਼ਾ ਵਰਕਰਾਂ ਦੇ ਨਾਲ-ਨਾਲ ਆਂਗਣਵਾੜੀ ਵਰਕਰਾਂ ਦੀ ਵੀ ਡਿਊਟੀ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਘਰਾਂ ’ਚ ਜਣੇਪਾ ਕਰਵਾਉਣਾ ਜੱਚਾ ਅਤੇ ਬੱਚਾ ਦੋਹਾਂ ਲਈ ਜੋਖ਼ਮ-ਭਰਪੂਰ ਹੈ, ਇਸ ਲਈ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਾਹਰ ਡਾਕਟਰਾਂ ਦੀ ਨਿਗਰਾਨੀ ਹੇਠ ਜਣੇਪਾ ਕਰਾਉਣਾ ਚਾਹੀਦਾ ਹੈ, ਜਿਥੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀ ਜਾ ਰਹੀਆਂ ਹਨ।

ਦੇਸ਼ ਦੇ ਕੁੱਝ ਹਿੱਸਿਆਂ ’ਚ ਕੋਵਿਡ-19 ਦੇ ਕੇਸਾਂ ਦੇ ਸਨਮੁਖ ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਸੈਂਪਲਿੰਗ ਦਾ ਕੰਮ ਤੇਜ਼ ਕੀਤਾ ਜਾਵੇ ਅਤੇ ਹੋਰ ਮੈਡੀਕਲ ਪ੍ਰਬੰਧ ਮੁਕੰਮਲ ਕੀਤੇ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੰਭੀਰ ਸਥਿਤੀ ਨਾਲ ਨਜਿੱਠਿਆ ਜਾ ਸਕੇ। ਜ਼ਿਕਰਯੋਗ ਹੈ ਕਿ ਵੱਖ-ਵੱਖ ਸਰਕਾਰੀ ਤੇ ਨਿੱਜੀ ਸਿਹਤ ਸੰਸਥਾਵਾਂ ਵਿਚ ਕੋਵਿਡ ਮਰੀਜ਼ਾਂ ਵਾਸਤੇ ਵਿਸ਼ੇਸ਼ ਵਾਰਡ ਪਹਿਲਾਂ ਹੀ ਤਿਆਰ ਕਰ ਦਿਤੇ ਗਏ ਹਨ।ਉਨ੍ਹਾਂ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਜਾਣ ਸਮੇਂ ਮਾਸਕ ਪਾਉਣ ਅਤੇ ਵਾਰ-ਵਾਰ ਹੱਥ ਧੋਣ ਜਿਹੇ ਬੁਨਿਆਦੀ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਆਈ. ਡੀ. ਐਸ. ਪੀ., ਰੁਟੀਨ ਟੀਕਾਕਰਨ, ਜੱਚਾ-ਬੱਚਾ ਸਾਂਭ ਸੰਭਾਲ, ਤੰਬਾਕੂ ਕੰਟਰੋਲ ਪ੍ਰੋਗਰਾਮ, ਪੀ.ਐਨ.ਡੀ.ਟੀ. ਐਕਟ, ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਪ੍ਰੋਗਰਾਮ, ਨਸ਼ਾ-ਛੁਡਾਊ ਅਤੇ ਮੁੜ-ਵਸੇਬਾ ਪ੍ਰੋਗਰਾਮ , ਕੌਮੀ ਤਪਦਿਕ ਖ਼ਾਤਮਾ ਪ੍ਰੋਗਰਾਮ, ਆਰ.ਬੀ.ਐਸ.ਕੇ., ਕੌਮੀ ਕੋਹੜ ਰੋਕੂ ਪ੍ਰੋਗਰਾਮ, ਫ਼ੂਡ ਸੇਫ਼ਟੀ ਆਦਿ ਪ੍ਰੋਗਰਾਮਾਂ ਤੇ ਯੋਜਨਾਵਾਂ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਅਤੇ ਪ੍ਰਗਤੀ ਦੀ ਸਮੀਖਿਆ ਕੀਤੀ। ਮੀਟਿੰਗ ਵਿਚ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਪ੍ਰੋਗਰਾਮ ਅਫ਼ਸਰ ਅਤੇ ਸਾਰੇ ਸੀਨੀਅਰ ਮੈਡੀਕਲ ਅਫ਼ਸਰ ਮੌਜੂਦ ਸਨ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD