Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਸ਼ਟਰੀ ਬਾਲ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਬੱਚਿਆਂ ਦੇ ਅਧਿਕਾਰਾਂ ਨਾਲ ਸਬੰਧਤ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਵੱਖ-ਵੱਖ ਸਕੀਮਾਂ ਦਾ ਲਿਆ ਜਾਇਜ਼ਾ

National Child Protection Commission Chairman

Web Admin

Web Admin

5 Dariya News

ਚੰਡੀਗੜ੍ਹ , 27 Dec 2023

Last updated on: Dec 27, 2023, 00:00 IST

ਰਾਸ਼ਟਰੀ ਬਾਲ ਅਧਿਕਾਰ ਰੱਖਿਆ ਕਮਿਸ਼ਨ, ਨਵੀਂ ਦਿੱਲੀ ਦੇ ਚੇਅਰਮੈਨ, ਸ੍ਰੀ ਪ੍ਰਿਯੰਕ ਕੰਨਗੂ ਨੇ ਪੰਜਾਬ ਦੇ ਵੱਖ ਵੱਖ ਵਿਭਾਗ ਦੇ ਅਧਿਕਾਰੀਆਂ ਨਾਲ ਬੱਚਿਆਂ ਦੇ ਅਧਿਕਾਰਾਂ ਨਾਲ ਸਬੰਧਤ ਕਾਨੂੰਨਾਂ ਨੂੰ ਲਾਗੂ ਕਰਨ ਅਤੇ ਵੱਖ-ਵੱਖ ਸਕੀਮਾਂ ਦੀ ਸਮੀਖਿਆ ਲਈ ਮੀਟਿੰਗ ਕੀਤੀ। 

ਅੱਜ ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵਾ, ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾ ਅਥਾਰਟੀ, ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਵਿਸ਼ੇਸ਼ ਸਕੱਤਰ ਪੰਜਾਬ ਏਡਜ਼ ਕੰਟਰੋਲ ਸੁਸਾਇਟੀ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ, ਸਕੂਲ ਸਿੱਖਿਆ ਵਿਭਾਗ, ਪ੍ਰਸ਼ਾਸਨਿਕ ਸੁਧਾਰ ਤੇ ਲੋਕ ਸ਼ਿਕਾਇਤਾਂ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਨੈਸ਼ਨਲ ਹੈਲਥ ਮਿਸ਼ਨ, ਫੂਡ ਐਂਡ ਡਰੱਗਜ਼ ਐਡਮਿਨਸਟ੍ਰੇਸ਼ਨ ਕਿਰਤ ਵਿਭਾਗ ਦੇ ਅਧਿਕਾਰੀਆਂ ਤੋਂ ਬੱਚਿਆਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਸਬੰਧੀ ਵੱਖ ਵੱਖ ਸਕੀਮਾਂ ਦਾ ਜਾਇਜ਼ਾ ਲਿਆ।

ਉਨ੍ਹਾਂ ਕਿਹਾ ਕਿ ਕਮਿਸ਼ਨ ਬਾਲ ਅਧਿਕਾਰਾਂ ਨੂੰ ਨੁਕਸਾਨ ਅਤੇ ਉਲੰਘਣਾ ਨਾਲ ਸਬੰਧਤ ਸ਼ਿਕਾਇਤਾਂ, ਬਾਲ ਸੁਰੱਖਿਆ ਅਤੇ ਵਿਕਾਸ ਹਿਤ ਬਣੇ ਕਾਨੂੰਨਾਂ ਤੇ ਅਮਲ ਨਾ ਕਰਨਾ, ਨੀਤੀ, ਦਿਸ਼ਾ ਨਿਰਦੇਸ਼ਾਂ ਦਾ ਪਾਲਣ ਨਾ ਕਰਨ ਸਬੰਧੀ ਸ਼ਿਕਾਇਤਾਂ ਦੇ ਨਾਲ-ਨਾਲ ਖੁਦ ਮਾਮਲੇ ਦੀ ਪੜਤਾਲ ਕਰਨ ਹਿਤ ਸਿਵਲ ਕੋਰਟ ਦੇ ਅਧਿਕਾਰ ਰੱਖਦਾ ਹੈ। ਬੱਚਿਆਂ ਨਾਲ ਸਬੰਧਤ ਵੱਖ-ਵੱਖ ਕਾਨੂੰਨਾਂ ਅਤੇ ਵਿਧਾਨ ਸਭਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਜਿਵੇਂ ਕਿ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ, 2012, ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, 2015 ਅਤੇ ਮੁਫਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ (ਆਰ.ਟੀ.ਈ.) ਐਕਟ, 2005 ਅਤੇ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਹੈ। 

ਚੇਅਰਮੈਨ ਨੇ ਕਿਹਾ ਕਿ ਬਾਲ ਅਧਿਕਾਰਾਂ ਦੀ ਸੁਰੱਖਿਆ ਹਿਤ ਕਿਸੇ ਵੀ ਕਾਨੂੰਨ ਦੁਆਰਾ ਜਾਂ ਕਾਨੂੰਨ ਦੇ ਅਧੀਨ ਮੌਜੂਦਾ ਸਮੇਂ ਵਿਚ ਲਾਗੂ ਸੁਰੱਖਿਆ ਦੀ ਜਾਂਚ ਅਤੇ ਸਮੀਖਿਆ ਅਤੇ ਇਨ੍ਹਾਂ ਦੇ ਪ੍ਰਭਾਵ ਲਾਗੂ ਕੀਤੇ ਜਾਣ। ਇਸ ਸੁਰੱਖਿਆ ਦੀ ਕਾਰਜ ਸ਼ੈਲੀ ਤੇ ਸਾਲਾਨਾ ਅਤੇ ਅਜਿਹੀਆਂ ਹੋਰ ਅਵਧੀਆਂ ਤੇ, ਕਮਿਸ਼ਨ ਨੂੰ ਰਿਪੋਟ ਭੇਜਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬਾਲ ਅਧਿਕਾਰਾਂ ਦੀ ਉਲੰਘਣਾ ਦੀ ਪੜਤਾਲ ਕਰਨਾ ਅਤੇ ਅਜਿਹੇ ਮਾਮਲਿਆਂ ਵਿਚ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਵਿਸ਼ੇਸ਼ ਧਿਆਨ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚਿਆਂ, ਜਿਨ੍ਹਾਂ ਵਿਚ ਕੰਮਜ਼ੋਰ ਸਥਿਤੀ ਵਿੱਚ ਰਹਿ ਰਹੇ ਬੱਚੇ, ਹਾਸ਼ੀਏ ਤੇ ਜਾਂ ਲਾਭ ਵਿਹੂਣੇ ਬੱਚੇ, ਕਾਨੂੰਨੀ ਵਿਵਾਦ ਵਿੱਚ ਉਲਝੇ ਬੱਚੇ, ਕਿਸ਼ੋਰ, ਬਿਨ੍ਹਾਂ ਪਰਿਵਾਰ ਦੇ ਬੱਚੇ ਅਤੇ ਕੈਦੀਆਂ ਦੇ ਬੱਚੇ ਸ਼ਾਮਲ ਹਨ, ਨਾਲ ਸਬੰਧਤ ਮਾਮਲਿਆਂ ਨੂੰ ਦੇਖਣਾ ਅਤੇ ਉਚਿਤ ਸਮਾਧਾਨ ਕਰਨ ਦੀ ਜ਼ਰੂਰਤ ਹੈ। ਬਾਲ ਅਧਿਕਾਰਾਂ ਤੇ ਮੌਜੂਦਾ ਨੀਤੀਆਂ, ਪ੍ਰੋਗਰਾਮਾਂ ਅਤੇ ਹੋਰ ਗਤੀਵਿਧੀਆਂ ਦੀ ਸਮੇਂ-ਸਮੇਂ ਸਿਰ ਸਮੀਖਿਆ ਕਰਨਾ ਅਤੇ ਬੱਚਿਆਂ ਦੇ ਉੱਤਮ ਹਿਤ ਵਿਚ ਇਨ੍ਹਾਂ ਨੂੰ ਪ੍ਰਭਾਵਸ਼ਾਲੀ ਲਾਗੂ ਕਰਨਾ ਜ਼ਰੂਰੀ ਹੈ। 

ਇਸ ਮੌਕੇ ਪੰਜਾਬ ਰਾਜ ਬਾਲ  ਅਧਿਕਾਰ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੰਵਰਦੀਪ ਸਿੰਘ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸੇਨਾ ਅਗਰਵਾਲ, ਡਿਪਟੀ ਡਾਇਰੈਕਟਰ ਸ੍ਰੀ ਅਮਰਜੀਤ ਸਿੰਘ ਭੁੱਲਰ ਅਤੇ ਸ੍ਰੀ ਰਾਜਵਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: National Child Protection Commission , Priyank Kanoongo , National Commission for Protection of Child Rights , Raji P. Shrivastava

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD