Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਸਿਹਤ ਸਭ ਤੋਂ ਵੱਡੀ ਦੌਲਤ ਹੈ : ਸੰਸਦ ਮੈਂਬਰ ਮਨੀਸ਼ ਤਿਵਾੜੀ

ਮਲਟੀਟੈਕ ਸੁਸਾਇਟੀ ਵਿੱਚ ਓਪਨ ਏਅਰ ਜਿੰਮ ਸਥਾਪਤ ਕਰਨ ਲਈ 3 ਲੱਖ ਰੁਪਏ ਦੀ ਗ੍ਰਾਂਟ ਸੌਂਪੀ

Manish Tewari

Web Admin

Web Admin

5 Dariya News

ਮੋਹਾਲੀ , 27 Dec 2023

ਸਿਹਤ ਸਭ ਤੋਂ ਵੱਡੀ ਦੌਲਤ ਹੈ ਅਤੇ ਸਾਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਲਈ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ। ਇਹ ਸ਼ਬਦ ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਸੈਕਟਰ-91 ਸਥਿਤ ਮਲਟੀਟੈਕ ਸੁਸਾਇਟੀ ਵਿੱਚ ਓਪਨ ਏਅਰ ਜਿੰਮ ਸਥਾਪਤ ਕਰਨ ਲਈ ਇਲਾਕਾ ਵਾਸੀਆਂ ਨੂੰ ਆਪਣੇ ਸੰਸਦੀ ਕੋਟੇ ਵਿੱਚੋਂ ਜਾਰੀ ਕੀਤੀ 3 ਲੱਖ ਰੁਪਏ ਦੀ ਗਰਾਂਟ ਭੇਂਟ ਕਰਨ ਮੌਕੇ ਕਹੇ।ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਵਿਅਕਤੀ ਆਪਣੇ ਪਰਿਵਾਰ ਅਤੇ ਸਮਾਜ ਦੀ ਜ਼ਿੰਮੇਵਾਰੀ ਉਦੋਂ ਹੀ ਸੰਭਾਲ ਸਕਦਾ ਹੈ, ਜਦੋਂ ਉਹ ਖੁਦ ਸਿਹਤਮੰਦ ਹੋਵੇ। 

ਉਨ੍ਹਾਂ ਕਿਹਾ ਕਿ ਸਿਹਤ ਸਭ ਤੋਂ ਵੱਡੀ ਦੌਲਤ ਹੈ ਅਤੇ ਸਾਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਲਈ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ।  ਇਹ ਨੌਜਵਾਨਾਂ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਦੂਰ ਰੱਖਣ ਵਿੱਚ ਵੀ ਸਹਾਈ ਹੁੰਦੀ ਹੈ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਇਸ ਰਾਸ਼ੀ ਨਾਲ ਸਥਾਪਿਤ ਹੋਣ ਵਾਲਾ ਓਪਨ ਏਅਰ ਜਿਮ ਹਰ ਉਮਰ ਵਰਗ ਦੇ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗਾ।ਇਸ ਦੌਰਾਨ ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ 'ਤੇ ਵੀ ਵਰ੍ਹੇ ਜੋ ਦੇਸ਼ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਤਬਾਹ ਕਰਨ 'ਤੇ ਤੁਲੀ ਹੋਈ ਹੈ।  

ਸੰਸਦ ਮੈਂਬਰ ਨੇ ਕਿਹਾ ਕਿ ਸਰਕਾਰ ਦੇਸ਼ ਦੇ ਸੰਵਿਧਾਨ ਰਾਹੀਂ ਇਸਦੇ ਨਿਰਮਾਤਾ ਡਾ ਭੀਮ ਰਾਓ ਅੰਬੇਡਕਰ ਦੀ ਸੋਚ ਨੂੰ ਵੀ ਨੁਕਸਾਨ ਪਹੁੰਚਾ ਰਹੀ ਹੈ।  ਜਿਸਦਾ ਜਵਾਬ ਦੇਸ਼ ਦੇ ਲੋਕ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਦੇਣਗੇ। ਜਿੱਥੇ ਹੋਰਨਾਂ ਤੋਂ ਇਲਾਵਾ, ਮਲਟੀਟੈਕ ਰੈਜ਼ੀਡੈਂਟਸ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਵਰੁਣਦੀਪ ਸਿੰਘ ਭੰਮਰਾ, ਜਨਰਲ ਸਕੱਤਰ ਸੰਦੀਪ ਸਿੰਘ ਬੱਲ, ਡਿਪਟੀ ਮੇਅਰ ਮੁਹਾਲੀ ਕੁਲਜੀਤ ਸਿੰਘ ਬੇਦੀ, ਸੀਨੀਅਰ ਕਾਂਗਰਸੀ ਆਗੂ ਮਨਜੋਤ ਸਿੰਘ, ਬ੍ਰਿਗੇਡੀਅਰ ਬਲਦੇਵ ਸਿੰਘ, ਹਰਜਾਪ ਸਿੰਘ ਔਜਲਾ, ਨਰਿੰਦਰ ਸਿੰਘ ਮੱਲੀ, ਅਮਰਜੀਤ ਸਿੰਘ, ਪ੍ਰਦੀਪ ਕੁਮਾਰ, ਵਾਸ਼ੂ ਭੋਗਲ ਵੀ ਹਾਜ਼ਰ ਸਨ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD