Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਤਮਸਤਕ ਹੋਏ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਤਿੰਨ ਦਿਨਾਂ ਸ਼ਹੀਦੀ ਸਭਾ ਦੇ ਅੰਤਿਮ ਦਿਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਪਹੁੰਚੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ

Governor Banwari Lal Purohit

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 28 Dec 2023

Last updated on: Dec 28, 2023, 00:00 IST

ਸਾਹਿਬ-ਏ-ਕਮਾਲ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਆਯੋਜਿਤ ਕੀਤੀ ਗਈ ਸ਼ਹੀਦੀ ਸਭਾ ਦੇ ਅੰਤਿਮ ਦਿਨ ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਭੋਰਾ ਸਾਹਿਬ ਦੇ ਦਰਸ਼ਨ ਵੀ ਕੀਤੇ।

ਪੰਜਾਬ ਦੇ ਰਾਜਪਾਲ ਸ੍ਰੀ ਪੁਰੋਹਿਤ ਨੇ ਕਿਹਾ ਕਿ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨੇ 9 ਸਾਲ ਤੇ 7 ਸਾਲ ਦੀ ੳਮੁਰ ਵਿੱਚ ਜਿਸ ਬਹਾਦਰੀ ਨਾਲ ਜਾਲਮ ਮੁਗਲ ਹਕੁਮਤ ਦਾ ਟਾਕਰਾ ਕੀਤਾ ਅਤੇ ਨਿਡਰਤਾ ਤੇ ਦ੍ਰਿੜਤਾ ਨਾਲ ਧਰਮ ਤੇ ਅਡੋਲ ਰਹੇ ਤੇ ਮਹਾਨ ਸ਼ਹਾਦਤ ਦੇ ਕੇ ਇੱਕ ਵਿਲੱਖਣ ਮਿਸਾਲ ਕਾਇਮ ਕੀਤੀ। 

ਉਨ੍ਹਾਂ ਹੋਰ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਕਾਰਨ ਉਨ੍ਹਾਂ ਦਾ ਨਾਮ ਇਤਿਹਾਸ ਦੇ ਪੰਨ੍ਹਿਆਂ ਤੇ ਸੁਨਿਹਰੀ ਅੱਖਰਾਂ ਨਾਲ ਲਿਖਿਆ ਜਾਵੇਗਾ ਅਤੇ ਇਸ ਮਹਾਨ  ਸ਼ਹਾਦਤ ਨੂੰ ਦੇਸ਼ ਵਾਸੀ ਅਨੰਤਕਾਲ ਤੱਕ ਯਾਦ ਰੱਖਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਸ਼੍ਰੀ ਅਰਵਿੰਦ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD