Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਵਿਧਾਇਕ ਗਰੇਵਾਲ ਨੇ ਹਲਕਾ ਪੂਰਬੀ ਤੋਂ ਯਾਤਰਾ ਲਈ ਬੱਸ ਨੂੰ ਝੰਡੀ ਦੇ ਕੀਤਾ ਰਵਾਨਾ

ਕਿਹਾ! ਸੰਗਤਾਂ ਸ੍ਰੀ ਅਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ, ਚਿੰਤਪੁਰਨੀ ਤੇ ਜਵਾਲਾ ਜੀ ਹੋਣਗੀਆਂ ਨਤਮਸਤਕ

Mukh Mantri Tirath Yatra Scheme

Web Admin

Web Admin

5 Dariya News

ਲੁਧਿਆਣਾ , 28 Dec 2023

Last updated on: Dec 28, 2023, 00:00 IST

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਸੰਗਤਾ ਨਾਲ ਭਰੀ ਬੱਸ ਨੂੰ ਵਿਧਾਇਕ ਦਲਜੀਤ ਸਿੰਘ ਗਰੇਵਾਲ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਵਿਧਾਇਕ ਗਰੇਵਾਲ ਨੇ ਕਿਹਾ ਕਿ ਇਹ ਸੰਗਤਾਂ ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ, ਚਿੰਤਪੂਰਨੀ ਅਤੇ ਜਵਾਲਾ ਜੀ ਵਿਖੇ ਨਤਮਸਤਕ ਹੋਣਗੀਆਂ।

ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਿੱਥੇ ਸੂਬੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉੱਥੇ ਵੱਖ-ਵੱਖ ਕਾਰਨਾਂ ਕਰਕੇ ਗੁਰੂ ਘਰਾਂ, ਗੁਰੂਧਾਮਾਂ ਦੇ ਦਰਸ਼ਨ ਕਰਨ ਤੋਂ ਅਸਮਰੱਥ ਲੋਕਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸੁ਼ਰੂ ਕੀਤੀ ਗਈ ਹੈ ਜਿਸਦੀ ਆਮ ਲੋਕਾਂ ਵਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਅੱਜ ਹਲਕਾ ਪੂਰਬੀ ਤੋਂ ਸ੍ਰੀ ਅਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਜੀ ਦੇ ਦਰਸ਼ਨਾਂ ਲਈ ਬਸ ਰਵਾਨਾ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਬੱਸਾਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀਆਂ ਜਾਣਗੀਆਂ। ਇਸ ਦੌਰਾਨ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਣ ਵਾਲੀਆਂ ਸੰਗਤਾਂ ਨੇ ਸੂਬਾ ਸਰਕਾਰ ਦੇ ਨਾਲ ਨਾਲ ਵਿਧਾਇਕ ਗਰੇਵਾਲ ਦਾ ਵੀ ਧੰਨਵਾਦ ਕੀਤਾ।

ਇਸ ਮੌਕੇ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ, ਰਾਜ ਗਰੇਵਾਲ, ਪੱਪੂ ਗਰੇਵਾਲ, ਮਹਿੰਦਰ ਭੱਟੀ, ਅੰਕੁਰ ਗੁਲਾਟੀ,  ਬਿੱਟੂ ਪ੍ਰਧਾਨ, ਧਰਮਿੰਦਰ ਸਿੰਘ ਫੌਜੀ, ਰਵਿੰਦਰ ਸਿੰਘ ਰਾਜੂ, ਦਫਤਰ ਇੰਚਾਰਜ ਅਸ਼ਵਨੀ ਸ਼ਰਮਾ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab , Mukh Mantri Tirath Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD