Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਬਰਨਾਲਾ ਦੀ ਧੀ ਸਾਨਵੀ ਨੇ ਰਾਸ਼ਟਰੀ ਸਬ-ਜੂਨੀਅਰ ਸੇਸਟੋਬਾਲ ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਿਆ

Manvi Batala

Web Admin

Web Admin

5 Dariya News

ਬਰਨਾਲਾ , 28 Dec 2023

ਬਰਨਾਲਾ ਜ਼ਿਲ੍ਹੇ ਦੀ ਧੀ ਸਾਨਵੀ ਨੇ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿੱਚ ਗੋਲਡ ਮੈਡਲ ਪ੍ਰਾਪਤ ਕਰਕੇ ਜਿਥੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ ਉਥੇ ਹੀ ਆਪਣੇ ਮਾਪਿਆਂ,ਅਧਿਆਪਕਾਂ ਅਤੇ ਕੋਚ ਦਾ ਮਾਨ ਵਧਾਇਆ ਹੈ।ਸਾਨਵੀ ਭਾਰਗਵ ਪੁੱਤਰੀ ਮੁਨੀਸ਼ ਸ਼ਰਮਾ ਹੰਡਿਆਇਆ, ਇਲੈਕਸ਼ਨ ਇੰਚਾਰਜ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਨੇ ਸਬ-ਜੂਨੀਅਰ ਲੜਕੀਆਂ ਸੇਸਟੋਬਾਲ ਵਿੱਚ ਰਾਸ਼ਟਰੀ ਗੋਲਡ ਮੈਡਲ ਪ੍ਰਾਪਤ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। 

ਉਕਤ ਖੇਡਾਂ ਵਿੱਚ ਸੈਮੀਫਾਈਨਲ ਮੁਕਾਬਲੇ ਬਿਹਾਰ ਵਿੱਚ ਤੇ ਫਾਈਨਲ ਮੁਕਾਬਲੇ ਕਰਨਾਨਕ ਵਿੱਚ ਹੋਏ ਅਤੇ ਭਾਰਤ ਭਰ ਦੀਆਂ ਕੁੱਲ 28 ਟੀਮਾਂ ਦਰਮਿਆਨ ਇਹ ਮੁਕਾਬਲੇ ਹੋਏ। ਇਨ੍ਹਾਂ ਖੇਡਾਂ ਵਿੱਚ ਸਾਨਵੀ ਦਾ ਪ੍ਰਦਰਸ਼ਨ ਬਹੁਤ ਸ਼ਾਨਦਾਰ ਰਿਹਾ। ਜਿਕਰਯੋਗ ਹੈ ਕਿ ਸਾਨਵੀ ਨੇ ਨੈੱਟਬਾਲ ਵਿੱਚ ਜ਼ਿਲ੍ਹੇ ਲਈ ਹੁਣ ਤੱਕ 6 ਵਾਰ ਗੋਲਡ ਪ੍ਰਾਪਤ ਕਰ ਚੁੱਕੀ ਹੈ ਅਤੇ 6 ਵਾਰ ਰਾਜ ਪੱਧਰੀ ਨੈੱਟਬਾਲ ਮੁਕਾਬਲਿਆਂ ਵਿੱਚ ਹਿੱਸਾ ਲਿਆ ਹੈ। 

ਇਸ ਵੱਲੋਂ U-14 ਰਾਜ ਪੱਧਰ ਤੇ  2 ਵਾਰ ਚਾਂਦੀ,U-17 ਰਾਜ ਪੱਧਰ ਤੇ 1 ਵਾਰ ਚਾਂਦੀ,U-19 ਰਾਜ ਪੱਧਰ ਤੇ 1 ਵਾਰ ਕਾਂਸੀ  ਅਤੇ ਓਪਨ ਸੀਨੀਅਰ ਸਟੇਟ ਮੁਕਾਬਲਿਆਂ ਵਿੱਚ ਚਾਂਦੀ ਦਾ ਮੈਡਲ ਪ੍ਰਾਪਤ ਕੀਤਾ ਹੈ।  ਸਾਨਵੀ ਵੱਲੋਂ ਇਹ ਸਭ ਮਾਣਮੱਤੀਆਂ ਪ੍ਰਾਪਤ ਕਰਨ ਦਾ ਸਿਹਰਾ ਕੋਚ ਅਮਰੀਕ ਖਾਨ ਨੂੰ ਜਾਂਦਾ ਹੈ। ਪੰਜਾਬ ਸਕੂਲੀ ਖੇਡਾਂ ਦੇ ਜ਼ਿਲ੍ਹਾ ਜਰਨਲ ਸਕੱਤਰ ਲੈਕਚਰਾਰ ਬਲਜਿੰਦਰ ਸਿੰਘ ਹੈਪੀ ਅਤੇ ਪੰਜਾਬ ਸਕੂਲ ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਮਲੂਕਾ ਨੇ ਸਾਨਵੀ ਦੀ ਪ੍ਰਾਪਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਮਿਹਨਤ ਕਰਕੇ ਕੀਤੀ ਪ੍ਰਾਪਤੀ ਹਮੇਸ਼ਾ ਹੀ ਬੁਲੰਦੀਆਂ ‘ਤੇ ਲੈ ਜਾਂਦੀ ਹੈ।  

ਉਨ੍ਹਾਂ ਕਿਹਾ ਕਿ ਸਾਨਵੀ ਦੇ ਪਿਤਾ ਮੁਨੀਸ਼ ਸ਼ਰਮਾਂ ਨੇ ਹਮੇਸ਼ਾ ਹੀ ਆਪਣੀ ਧੀ ਨੂੰ ਖੇਡਾਂ ਲਈ ਵੱਡੀ ਹੱਲਾਸ਼ੇਰੀ ਦਿੱਤੀ ਹੈ।  ਵਰਤਮਾਨ ਸਮੇਂ ਵਾਈ.ਐਸ.ਪੀ. ਹੰਡਿਆਇਆ ਵਿਖੇ 9ਵੀਂ ਜਮਾਤ ਵਿੱਚ ਪੜ੍ਹਦੀ ਸਾਨਵੀ ਤੋਂ ਭੱਵਿਖ ਵਿੱਚ ਬਹੁਤ ਉਮੀਦਾਂ ਹਨ।

 

Tags: Sports News , Barnala , Sports News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD