Saturday, 18 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ

 

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ ਛੇਵਾਂ ਜੱਥਾ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਮਾਜਰੀ ਤੋਂ ਰਵਾਨਾ

ਸ਼ਰਧਾਲੂਆਂ ਨੇ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ਦੀ ਕੀਤੀ ਸ਼ਲਾਘਾ

Mukh Mantri Tirath Yatra Scheme

Web Admin

Web Admin

5 Dariya News

ਮਾਜਰੀ/ਖਰੜ , 28 Dec 2023

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਦਾ ਮੌਕਾ ਪ੍ਰਦਾਨ ਕਰਨ ਦੇ ਯਤਨਾਂ ਨੂੰ ਜਾਰੀ ਰੱਖਦੇ ਹੋਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਨੂੰ ਖਰੜ ਦੀ ਮਾਜਰੀ ਸਬ ਤਹਿਸੀਲ ਤੋਂ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ ਲਈ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਰਵਾਨਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ ਨੇ ਦੱਸਿਆ ਕਿ ਬੱਸ ਨੂੰ ਤਹਿਸੀਲਦਾਰ ਖਰੜ ਜਸਵਿੰਦਰ ਸਿੰਘ ਨੇ ਮਾਜਰੀ ਤੋਂ ਸ. ਜੋਰਾ ਸਿੰਘ ਮਾਨ (ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ) ਦੀ ਹਾਜ਼ਰੀ ਵਿੱਚ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਉਨ੍ਹਾਂ ਅੱਗੇ ਦੱਸਿਆ ਕਿ ਹਰੇਕ ਜੱਥੇ ਵਿੱਚ 43 ਸ਼ਰਧਾਲੂ ਸ਼ਾਮਲ ਹੁੰਦੇ ਹਨ, ਜਿਨ੍ਹਾਂ ਦੇ ਠਹਿਰਣ ਅਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ।  ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਬੱਸ ਵਿੱਚ ਸਵਾਰ ਹੋਣ ਤੋਂ ਪਹਿਲਾਂ ਸਾਰੇ ਸ਼ਰਧਾਲੂਆਂ ਦੀ ਮੈਡੀਕਲ ਜਾਂਚ ਕਰਵਾਈ ਜਾਂਦੀ ਹੈ। ਦੋ ਦਿਨਾਂ ਦੀ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਰਾਤ ਦੇ ਪੜਾਅ ਲਈ ਸਾਲਾਸਰ ਧਰਮਸ਼ਾਲਾ ਵਿਖੇ ਠਹਿਰਾਇਆ ਜਾਵੇਗਾ। 

ਏ ਸੀ ਬੱਸ ਮੁੱਹਈਆ ਕਰਵਾਏ ਜਾਣ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਇੱਕ-ਇੱਕ ਕੰਬਲ, ਬੈੱਡਸ਼ੀਟ ਅਤੇ ਸਿਰਹਾਣੇ ਦੀ ਇੱਕ-ਇੱਕ ਕਿੱਟ ਅਤੇ ਇੱਕ-ਇੱਕ ਟਾਇਲਟਰੀ ਕਿੱਟ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਲੋਕਾਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਲਈ ਹਰੇਕ ਹਲਕੇ ਨੂੰ ਅੱਠ-ਅੱਠ ਬੱਸਾਂ ਅਲਾਟ ਕੀਤੀਆਂ ਗਈਆਂ ਹਨ।

ਬੱਸ ਵਿੱਚ ਸਵਾਰ ਸ਼ਰਧਾਲੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਪਵਿੱਤਰ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਨ ਦੇ ਮੌਕੇ ਪ੍ਰਦਾਨ ਕਰਨ ਦੇ ਨੇਕ ਉਪਰਾਲੇ ਦੀ ਸ਼ਲਾਘਾ ਕੀਤੀ। ਮਾਜਰੀ ਦੇ ਨੌਜਵਾਨ ਸ਼ਰਧਾਲੂ ਭਾਵਨਾ ਅਤੇ ਆਰਤੀ,  ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ ਨੂੰ ਮੱਥਾ ਟੇਕਣ ਦਾ ਮੌਕਾ ਪ੍ਰਾਪਤ ਕਰਕੇ ਬਹੁਤ ਖੁਸ਼ ਨਜ਼ਰ ਆ ਰਹੇ ਸਨ।  ਦੋਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਇਸ ਤੀਰਥ ਯਾਤਰਾ ਨੂੰ ਸ਼ੁਰੂ ਕਰਨ ਦੀ ਪਹਿਲਕਦਮੀ ਲਈ, ਉਚੇਚੇ ਤੌਰ 'ਤੇ ਉਨ੍ਹਾਂ ਲੋਕਾਂ ਦੀ  ਤਰਫੋਂ ਧੰਨਵਾਦ ਕੀਤਾ ਜੋ ਕਿਸੇ ਨਾ ਕਿਸੇ ਕਾਰਨ ਆਪਣੀ ਇੱਛਾ ਅਨੁਸਾਰ ਇਸ ਤੋਂ ਪਹਿਲਾਂ ਜਾ ਨਹੀਂ ਸਕਦੇ ਸਨ।

 

Tags: Kharar , Kharar News , News of Kharar , Kharar Updates , AAP , Aam Aadmi Party , Aam Aadmi Party Punjab , AAP Punjab , Mukh Mantri Tirath Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD