Thursday, 16 May 2024

 

 

ਖ਼ਾਸ ਖਬਰਾਂ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ

 

ਸੰਸਦ ਮੈਂਬਰ ਤਿਵਾੜੀ ਨੇ ਮਹਿੰਗਾਈ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਿਆ

ਕਿਹਾ : ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਸਰਕਾਰ, ਬੰਗਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ

Manish Tewari

Web Admin

Web Admin

5 Dariya News

ਬੰਗਾ , 28 Dec 2023

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮਹਿੰਗਾਈ ਦੇ ਮੁੱਦੇ 'ਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਘੇਰਦਿਆਂ ਕਿਹਾ ਹੈ ਕਿ ਦਿਨੋਂ-ਦਿਨ ਵੱਧ ਰਹੀਆਂ ਚੀਜ਼ਾਂ ਦੀਆਂ ਕੀਮਤਾਂ ਕਾਰਨ ਆਮ ਲੋਕਾਂ ਦਾ ਗੁਜ਼ਾਰਾ ਔਖਾ ਹੋ ਰਿਹਾ ਹੈ।  ਜਦਕਿ ਸਰਕਾਰ ਇਸ ਗੰਭੀਰ ਮਸਲੇ ਨੂੰ ਹੱਲ ਕਰਨ ਦੀ ਬਜਾਏ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।  ਸੰਸਦ ਮੈਂਬਰ ਤਿਵਾੜੀ ਅੱਜ ਬੰਗਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਬਹਿਰਾਮਪੁਰ ਅਤੇ ਖਾਨਪੁਰ ਦਾ ਦੌਰਾ ਕਰਨ ਮੌਕੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ।

ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਦੀ ਜਨਤਾ ਨਾਲ ਕਈ ਵਾਅਦੇ ਕੀਤੇ ਸਨ। ਪਰ ਇਸ ਸਰਕਾਰ ਦੇ 10 ਸਾਲ ਪੂਰੇ ਹੋਣ ਦੇ ਬਾਵਜੂਦ ਨਾ ਤਾਂ ਲੋਕਾਂ ਦੇ ਬੈਂਕ ਖਾਤਿਆਂ ਵਿੱਚ 15-15 ਲੱਖ ਰੁਪਏ ਆਏ ਹਨ ਅਤੇ ਨਾ ਹੀ ਹਰ ਸਾਲ ਦੋ ਕਰੋੜ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਪੂਰਾ ਹੋਇਆ ਹੈ। ਸਰਕਾਰ ਕਈ ਹੋਰ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।  ਜਦੋਂ ਕਿ ਮਹਿੰਗਾਈ ਆਮ ਲੋਕਾਂ ਦਾ ਲੱਕ ਤੋੜ ਰਹੀ ਹੈ।  ਆਟਾ, ਦਾਲ, ਚਾਵਲ, ਰਸੋਈ ਗੈਸ ਸਿਲੰਡਰ ਤੋਂ ਲੈ ਕੇ ਹਰ ਚੀਜ਼ ਦੇ ਰੇਟ ਕਈ ਗੁਣਾ ਵਧ ਗਏ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਲੋਕ ਹਿੱਤ ਵਿੱਚ ਫੈਸਲੇ ਲਏ ਹਨ ਅਤੇ ਦੇਸ਼ ਵਿੱਚ ਪਾਰਟੀ ਦੇ ਸ਼ਾਸਨ ਵਿੱਚ ਸਭ ਤੋਂ ਵੱਧ ਵਿਕਾਸ ਹੋਇਆ ਹੈ। ਇਸ ਦਿਸ਼ਾ ਵਿੱਚ ਸੰਸਦੀ ਹਲਕੇ ਦੇ ਵਿਕਾਸ ਲਈ ਉਨ੍ਹਾਂ ਵੱਲੋਂ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਪਿੰਡ ਤਲਵੰਡੀ ਜੱਟਾਂ ਅਤੇ ਮਹਿਰਾਮਪੁਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਇਲਾਕਾ ਵਾਸੀਆਂ ਨੂੰ ਸਾਢੇ 5 ਲੱਖ ਰੁਪਏ ਦੀ ਗ੍ਰਾਂਟ ਸੌਂਪੀ।

ਜਿੱਥੇ ਹੋਰਨਾਂ ਤੋਂ ਇਲਾਵਾ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਡ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ, ਕਮਲਜੀਤ ਬੰਗਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਡਾ: ਹਰਪ੍ਰੀਤ ਕੈਂਥ ਸੀਨੀਅਰ ਕਾਂਗਰਸੀ ਆਗੂ, ਦਰਵਜੀਤ ਸਿੰਘ ਪੁਨੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ, ਰਾਜਿੰਦਰ ਸ਼ਰਮਾ, ਦਰਸ਼ਨ ਸਿੰਘ ਗੋਸਲ ਸਰਪੰਚ, ਕੁਲਵਰਨ ਸਿੰਘ ਥਾਂਦੀਆਂ ਬਲਾਕ ਪ੍ਰਧਾਨ ਬੰਗਾ, ਰਾਮ ਦਾਸ ਸਿੰਘ ਬਲਾਕ ਪ੍ਰਧਾਨ ਔੜ, ਮਨਦੀਪ ਸਿੰਘ ਮਹਿਰਾਮਪੁਰ, ਸਰਪੰਚ ਵਰਿੰਦਰ ਕੁਮਾਰ, ਮਨਜੀਤ ਕੌਰ ਪੰਚ, ਕਿਰਨਦੀਪ ਕੌਰ, ਸਰਪੰਚ ਰਾਮ ਸਿੰਘ, ਸਰਪੰਚ ਅਵਤਾਰ ਸਿੰਘ, ਧਰਮ ਸਿੰਘ ਆਦਿ ਹਾਜ਼ਰ ਸਨ |

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD