Thursday, 16 May 2024

 

 

ਖ਼ਾਸ ਖਬਰਾਂ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ

 

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੀਤਾ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਕਿਹਾ: ਵਿਕਾਸ ਸਿਰਫ਼ ਦਾਅਵਿਆਂ ਵਿੱਚ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਵੀ ਦਿਖਾਈ ਦੇਣਾ ਚਾਹੀਦੈ

Manish Tewari

Web Admin

Web Admin

5 Dariya News

ਗੜ੍ਹਸ਼ੰਕਰ , 28 Dec 2023

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਖਾਨਪੁਰ, ਸਤਨੌਰ ਅਤੇ ਖੇੜਾ ਦਾ ਦੌਰਾ ਕੀਤਾ ਗਿਆ। ਜਿੱਥੇ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਣਿਆ ਅਤੇ ਉਨ੍ਹਾਂ ਦੇ ਹੱਲ ਲਈ ਯੋਗ ਕਦਮ ਚੁੱਕਣ ਦਾ ਭਰੋਸਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਹਮੇਸ਼ਾ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦਿੱਤੀ ਹੈ।  

ਸੰਸਦ ਮੈਂਬਰ ਨੇ ਕਿਹਾ ਕਿ ਸਿਰਫ਼ ਦਾਅਵੇ ਕਰਨ ਨਾਲ ਵਿਕਾਸ ਨਹੀਂ ਹੁੰਦਾ ਅਤੇ ਇਹ ਜ਼ਮੀਨੀ ਪੱਧਰ 'ਤੇ ਵੀ ਦਿਖਾਈ ਦੇਣਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਪਿੰਡਾਂ ’ਚ ਬੁਨਿਆਦੀ ਸਹੂਲਤਾਂ ਦੇਣ ’ਚ ਨਾਕਾਮ ਰਹੀ ਹੈ ਅਤੇ ਸਿਰਫ਼ ਦਿਖਾਵੇ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।  ਸੰਸਦ ਮੈਂਬਰ ਨੇ ਨਸ਼ੇ ਦੀ ਸਮੱਸਿਆ 'ਤੇ ਵੀ ਸਰਕਾਰ ਨੂੰ ਘੇਰਿਆ, ਜੋ ਪੰਜਾਬ ਦੀ ਜਵਾਨੀ ਨੂੰ ਨਿਗਲ ਰਹੀ ਹੈ।  ਉਨ੍ਹਾਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦੀ ਅਪੀਲ ਵੀ ਕੀਤੀ, ਤਾਂ ਜੋ ਇਸ ਅਲਾਮਤ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।

ਉਨ੍ਹਾਂ ਨੇ ਵਧਦੀ ਮਹਿੰਗਾਈ ਨੂੰ ਲੈ ਕੇ ਵੀ ਸਰਕਾਰ 'ਤੇ ਨਿਸ਼ਾਨਾ ਸਾਧਿਆ।  ਸੰਸਦ ਮੈਂਬਰ ਨੇ ਕਿਹਾ ਕਿ ਜ਼ਰੂਰੀ ਵਸਤਾਂ ਦੇ ਲਗਾਤਾਰ ਵਧ ਰਹੇ ਰੇਟਾਂ ਕਾਰਨ ਆਮ ਲੋਕਾਂ ਦਾ ਘਰ ਚਲਾਉਣਾ ਮੁਸ਼ਕਲ ਹੋ ਗਿਆ ਹੈ।  ਆਟਾ-ਦਾਲ ਤੋਂ ਲੈ ਕੇ ਐਲਪੀਜੀ ਸਿਲੰਡਰ ਤੱਕ ਹਰ ਚੀਜ਼ ਦੇ ਰੇਟ ਕਈ ਗੁਣਾ ਵੱਧ ਗਏ ਹਨ। ਪਰ ਅਫ਼ਸੋਸ ਦੀ ਗੱਲ ਹੈ ਕਿ ਸਰਕਾਰ ਮੁੱਖ ਸਮੱਸਿਆਵਾਂ ਨੂੰ ਹੱਲ ਕਰਨ ਦੀ ਬਜਾਏ ਲੋਕਾਂ ਦਾ ਧਿਆਨ ਹਟਾਉਣ ਵਿੱਚ ਲੱਗੀ ਹੋਈ ਹੈ।

ਇਸ ਦੌਰਾਨ ਉਨ੍ਹਾਂ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਲਈ 42 ਲੱਖ ਰੁਪਏ ਦੀ ਗ੍ਰਾਂਟ ਲੋਕਾਂ ਨੂੰ ਭੇਂਟ ਕੀਤੀ।ਜਿੱਥੇ ਹੋਰਨਾਂ ਤੋਂ ਇਲਾਵਾ, ਤਰਲੋਚਨ ਸਿੰਘ ਗੋਂਦਪੁਰ, ਅਸ਼ੋਕ ਕੁਮਾਰ ਸਰਪੰਚ ਖਾਨਪੁਰ, ਜੋਗਿੰਦਰ ਸਿੰਘ ਸਰਪੰਚ ਗੋਂਦਪੁਰ, ਬਲਦੇਵ ਕ੍ਰਿਸ਼ਨ, ਰਿਸ਼ੂ ਬਾਲੀ ਸਰਪੰਚ, ਬਲਵਿੰਦਰ ਸਿੰਘ ਸਰਪੰਚ ਖੇੜਾ, ਸਰੂਪ ਸਿੰਘ, ਚਮਨ ਲਾਲ, ਦਲਵੀਰ ਸਿੰਘ, ਸੁਨੀਲ ਕੁਮਾਰ ਸਰਪੰਚ, ਸਤਨਾਮ ਸਿੰਘ, ਮੋਹਨ ਸਿੰਘ ਨੰਗਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਗੜ੍ਹਸ਼ੰਕਰ, ਰਾਜੀਵ ਬੈਂਸ, ਗੁਰਮੀਤ ਸਿੰਘ ਰੁੜਕੀ, ਸੱਜਣ ਸਿੰਘ ਸਰਪੰਚ ਮੇਗੋਵਾਲ ਆਦਿ ਹਾਜ਼ਰ ਸਨ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD