Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ

Deputy Commissioner Dr. Ruhee Dugg

Web Admin

Web Admin

5 Dariya News

ਸ਼੍ਰੀ ਮੁਕਤਸਰ ਸਾਹਿਬ , 29 Dec 2023

Last updated on: Dec 29, 2023, 00:00 IST

ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਡਾ. ਰੂਹੀ ਦੁੱਗ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਮਾਘੀ ਦੇ ਮੇਲੇ ਦੌਰਾਨ ਸ਼ਹਿਰ ਨੂੰ ਛੇ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰ ਸੈਕਟਰ ਵਿੱਚ ਨੋਡਲ ਅਫਸਰ ਲਗਾਇਆ ਜਾਵੇ ਅਤੇ ਇਹਨਾਂ ਸੈਕਟਰਾਂ ਵਿੱਚ ਜੇ.ਈ., ਐਸ.ਡੀ.ਓ., ਨਗਰ ਕੌਂਸਲ ਅਤੇ ਜਨ ਸਿਹਤ ਦੀਆਂ ਟੀਮਾਂ ਸੰਗਤਾਂ ਦੀ ਸਹੂਲਤ ਲਈ ਲਗਾਈਆਂ ਜਾਣਗੀਆਂ। ਉਨ੍ਹਾਂ ਕਾਰਜ ਸਾਧਕ ਅਫਸਰ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸ੍ਰੀ ਦਰਬਾਰ ਸਾਹਿਬ ਨੂੰ ਲੱਗਦੇ ਸਾਰੇ ਗੇਟਾਂ ਦੀ ਅਤੇ ਸ਼ਹਿਰ ਦੀ ਸਮੁੱਚੀ ਸਫਾਈ ਤੇ ਨਜਾਇਜ਼ ਕਬਜਿਆਂ ਹਟਵਾਉਣੇ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਹਾ ਕਿ ਜਿਨ੍ਹਾਂ ਥਾਵਾ ’ਤੇ ਲੰਗਰ ਲਗਾਏ ਜਾ ਰਹੇ ਹਨ ਉਨ੍ਹਾਂ ਥਾਵੇ ’ਤੇ ਵਰਤੋਂ ਵਿੱਚ ਆਉਣ ਵਾਲੇ ਬਰਤਨ ਪਲਾਸਟਿਕ ਮੁਕਤ ਹੋਣ ਤਾਂ ਜੋ ਇਤਿਹਾਸਕ ਮਾਘੀ ਮੇਲਾ ਇਸ ਵਾਰ ਪਲਾਸਟਿਕ ਮੁਕਤ ਰੱਖਣ ਦਾ ਟੀਚਾ ਪੂਰਾ ਹੋ ਸਕੇ।

ਉਨ੍ਹਾਂ ਜਨ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਸੀਵਰੇਜ ਦੀ ਸਮੱਸਿਆ ਅਤੇ ਆਰਜੀ ਪਖਾਨਿਆਂ ਦੇ ਪ੍ਰਬੰਧ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਤਕਲੀਫ ਪੇਸ਼ ਨਾ ਆਵੇ। ਉਨ੍ਹਾਂ ਮਾਰਕਫੈਡ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਸਵਾਗਤੀ ਗੇਟਾਂ ਦੀ ਮੁਰੰਮਤ ਕਰਵਾਕੇ ਸਫਾਈ ਕਰਵਾਈ ਜਾਵੇ ਅਤੇ ਉਨ੍ਹਾਂ ਨੂੰ ਫੁੱਲਾਂ ਅਤੇ ਲੜੀਆਂ ਆਦਿ ਨਾਲ ਸਜਾਇਆ ਜਾਵੇ। ਉਨ੍ਹਾਂ ਮਾਲ ਵਿਭਾਗ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਯਕੀਨੀ ਬਣਾਏ ਜਾਣ ਤਾਂ ਜੋ ਭੀੜ ਵਾਲੀਆਂ ਥਾਵਾਂ ’ਤੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਨਜ਼ਰ ਰੱਖੀ ਜਾ ਸਕੇ।

ਉਨ੍ਹਾਂ ਖੇਤੀ ਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲਾਂ ਲਗਾਈਆਂ ਜਾਣ ਤਾਂ ਜੋ ਮੇਲੇ ਦੌਰਾਨ ਆਈ ਸੰਗਤ ਨੂੰ ਸਬੰਧਤ ਵਿਭਾਗਾਂ ਦੀਆਂ ਸਕੀਮਾਂ ਬਾਰੇ ਜਾਣੂੰ ਕਰਵਾਇਆ ਜਾ ਸਕੇ। ਉਹਨਾਂ ਬੀ.ਐਂਡ ਆਰ (ਸੜਕਾਂ), ਮੰਡੀ ਬੋਰਡ ਅਤੇ ਨਗਰ ਕੌਸਲ ਨੂੰ ਹਦਾਇਤਾਂ ਕੀਤੀ ਕਿ ਸ੍ਰੀ ਮੁਕਤਸਰ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇ। ਇਸ ਮੌਕੇ ਐਸ.ਐਸ.ਪੀ, ਸ੍ਰੀ ਮੁਕਤਸਰ ਸਾਹਿਬ ਸ੍ਰੀ ਭਾਗੀਰਥ ਮੀਨਾ ਨੇ ਕਿਹਾ ਕਿ ਸ਼ਹਿਰ ਵਿੱਚ ਪਾਰਕਿੰਗ ਲਈ ਸੱਤ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਪਾਰਕਿੰਗ ਲਈ ਨੋਡਲ ਅਫ਼ਸਰ ਵੀ ਨਿਯੁਕਤ ਕੀਤੇ ਗਏ ਹਨ।

ਇਸ ਮੌਕੇ ਐਸ.ਡੀ.ਐਮ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਕੰਵਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਮੁਕਤਸਰ ਸਾਹਿਬ ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਮਾਲ ਅਫ਼ਸਰ, ਸ੍ਰੀਮਤੀ ਸਰੋਜ ਰਾਣੀ, ਕਾਰਜ ਸਾਧਕ ਅਫ਼ਸਰ, ਸ੍ਰੀ ਰਜਨੀਸ਼ ਗਿਰਧਰ, ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਗੁਰਪ੍ਰੀਤ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ, ਸ੍ਰੀ ਜਗਮੋਹਣ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ, ਸ੍ਰੀ ਰਾਜੀਵ ਛਾਬੜਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: DC Sri Mukatsar Sahib , Dr. Ruhee Dugg , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD