Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਚੈਨ ਦਾ ਸਾਹ ਲਵੇਗਾ ਬਚਪਨ, ਜਦ ਜਲਦ ਪਹਿਚਾਣੋਗੇ ਨਿਮੋਨੀਆ ਦੇ ਲੱਛਣ:ਸਿਵਲ ਸਰਜਨ ਬਰਨਾਲਾ

ਬੱਚਿਆਂ ਵਿੱਚ ਨਿਮੋਨੀਆ ਦੀ ਜਲਦ ਜਾਂਚ ਸਬੰਧੀ ਪੈਰਾ ਮੈਡੀਕਲ ਸਟਾਫ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ: ਜ਼ਿਲ੍ਹਾ ਟੀਕਾਕਰਨ ਅਫ਼ਸਰ

Civil Surgeon Barnala

Web Admin

Web Admin

5 Dariya News

ਬਰਨਾਲਾ , 29 Dec 2023

Last updated on: Dec 29, 2023, 00:00 IST

ਬੱਚਿਆਂ ਵਿੱਚ ਨਿਮੋਨੀਆ ਦੀ ਜਲਦ ਪਹਿਚਾਣ ਕਰਕੇ ਉਨ੍ਹਾਂ ਦੇ ਤੁਰੰਤ ਇਲਾਜ਼ ਲਈ “ਸਾਂਸ” ਪ੍ਰੋਗਰਾਮ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਬਿੰਦਰ ਕੌਰ, ਡਾ.ਰਵਿੰਦਰ ਮਹਿਤਾ ਅਤੇ ਡਾ. ਅੰਕੁਸ ਜਿੰਦਲ ਬੱਚਿਆਂ ਦੇ ਮਾਹਿਰ ਵੱਲੋਂ ਡਾਕਟਰ, ਏ. ਐਨ. ਐਮ., ਸੀ. ਐਚ. ਓ. ਅਤੇ ਆਸ਼ਾ ਦੀ ਸਿਖਲਾਈ ਕਰਵਾਈ ਗਈ ਹੈ ਤਾਂ ਜੋ ਬੱਚਿਆਂ ‘ਚ ਨਿਮੋਨੀਆ ਦੀ ਜਲਦੀ ਪਹਿਚਾਨ ਕਰਕੇ ਸਮੇਂ ਸਿਰ ਇਲਾਜ ਕਰਕੇ ਬੱਚਿਆਂ ‘ਚ ਮੌਤ ਦਰ ਨੂੰ ਘਟਾਇਆ ਜਾ ਸਕੇ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਵੱਲੋਂ ਕੀਤਾ ਗਿਆ।

ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ  ਨੇ ਦੱਸਿਆ ਕਿ ਪੰਜਾਬ ਰਾਜ ਵਿਚ “ਸਾਂਸ” ( ਸੋਸ਼ਲ ਅਵੈਅਰਨੈਸ ਐਂਡ ਐਕਸ਼ਨ ਟੂ ਨਿਉਟਰੀਲਾਈਜ ਨਿਮੋਨੀਆ ਸਕਸੈਸਫੁਲੀ) ਪ੍ਰੋਗਰਾਮ ਦਾ ਮੁੱਖ ਮੰਤਵ ਬੱਚਿਆਂ ਵਿੱਚ ਨਿਮੋਨੀਆ ਦੀ ਜਲਦ ਜਾਂਚ ਕਰਕੇ ਪ੍ਰਭਾਵਤ ਬੱਚਿਆਂ ਦਾ ਜਲਦ ਇਲਾਜ ਕਰਨਾ ਹੈ ਤਾਂ ਜੋ ਨਿਮੋਨੀਆ ਕਾਰਣ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਿਮੋਨਿਆਂ ਫੇਫੜਿਆਂ ਵਿਚ ਰੋਗਾਣੂਆਂ ਦੀ ਲਾਗ ਨਾਲ ਹੁੰਦਾ ਹੈ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਾ ਸਭ ਤੋ ਵੱਡਾ ਕਾਰਨ ਹੈ।

ਇਸ ਲਈ ਬੱਚਿਆਂ ਵਿਚ ਨਿਮੋਨੀਆ ਦੇ ਲੱਛਣ ਹੋਣ ‘ਤੇ ਘਰੇਲੂ ਇਲਾਜ਼ ਕਰਾਉਣ ਦੀ ਬਜਾਏ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਸੰਸਥਾਂ ਨਾਲ ਸੰਪਰਕ ਕਰਕੇ ਇਲਾਜ ਕਰਵਾਇਆ ਜਾਵੇ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਬਿੰਦਰ ਕੌਰ ਨੇਂ ਦੱਸਿਆ ਕਿ ਛੋਟੇ  ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦੇ ਦੁੱਧ ਪਿਲਾਉਣ , ਬੱਚੇ ਨੂੰ ਨਿੱਘਾ ਰੱਖਣ, ਪ੍ਰਦੂਸ਼ਣ ਰਹਿਤ ਆਲਾ ਦੁਆਲਾ, ਨਿੱਜੀ ਸਾਫ਼ ਸਫ਼ਾਈ ਰੱਖਣਾ  ਅਤੇ ਪੂਰਾ ਟੀਕਾਕਰਣ ਕਰਵਾਉਣਾ ਜਰੂਰੀ ਹੈ ਇਸ ਲੜੀ ਤਹਿਤ ਪੀ.ਸੀ.ਵੀ. ਟੀਕਾ ਲਗਵਾਉਣਾ ਵੀ ਜ਼ਰੂਰੀ ਹੈ। 

ਨਿਮੋਨੀਆ ਬਿਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਬੱਚਿਆਂ ਵਿੱਚ ਖਾਂਸੀ ਅਤੇ ਜੁਕਾਮ ਦਾ ਵੱਧਣਾ, ਸਾਹ ਤੇਜੀ ਨਾਲ ਲੈਣਾ, ਸਾਹ ਲੈਂਦੇ ਸਮੇਂ ਪਸਲੀ ਚੱਲਣਾ ਜਾਂ ਛਾਤੀ ਦਾ ਥੱਲੇ ਧਸਣਾ ਅਤੇ ਗੰਭੀਰ ਲੱਛਣ ਜਿਵੇਂ ਬੱਚੇ ਦਾ ਖਾ-ਪੀ ਨਾ ਸਕਣਾ, ਝੱਟਕੇ ਆਉਣਾ, ਸੁਸਤੀ ਜਾਂ ਨੀਂਦ ਜਿਆਦਾ ਆਉਣਾ ਆਦਿ ਵਾਲੇ ਬੱਚਿਆਂ ਦਾ ਤੁਰੰਤ ਇਲਾਜ਼ ਜਰੂਰੀ ਹੈ।

ਇਸ ਸਮੇਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ ਕੁਮਾਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਬਿੰਦਰ ਕੌਰ ਵੱਲੋਂ ਸਾਂਸ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਅ ਸਬੰਧੀ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਸਮੇਂ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਹਰਜੀਤ ਸਿੰਘ ਜ਼ਿਲ੍ਹਾ ਬੀ. ਸੀ. ਸੀ. ਕੋਆਰਡੀਨੇਟਰ, ਸੁਖਪਾਲ ਕੌਰ ਸਕੂਲ ਹੈਲਥ ਕੋਆਰਡੀਨੇਟਰ ਅਤੇ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਹਾਜਰ ਸਨ।

 

Tags: Health , Civil Surgeon , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD