Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 25ਵਾਂ ਸਿਲਵਰ ਜੁਬਲੀ ਨੌਸਪਲਾਨ ਸੰਮੇਲਨ ਸ਼ੁਰੂ

ਵਿਕਾਸ ਸੰਰਚਨਾਵਾਂ ਵਿਚ ਵਾਤਾਵਰਣ ਪ੍ਰਤੀ ਚਿੰਤਾਵਾਂ ਨੂੰ ਸੰਜੀਦਗੀ ਨਾਲ ਲੈਣਾ ਸਮੇਂ ਦੀ ਮੁੱਖ ਲੋੜ: ਵਾਈਸ ਚਾਂਸਲਰ ਪ੍ਰੋ. ਸੰਧੂ

Guru Nanak Dev University

Web Admin

Web Admin

5 Dariya News

ਅੰਮ੍ਰਿਤਸਰ , 29 Dec 2023

Last updated on: Dec 29, 2023, 00:00 IST

ਸਮਰਸਿਆ ਨੋਸਪਲੈਨ ਦੇ ਪਲਾਨਿੰਗ ਖੇਤਰ ਦਾ 25ਵਾਂ ਸਿਲਵਰ ਜੁਬਲੀ ਸਾਲਾਨਾ ਸੰਮੇਲਨ ਦਾ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਵਿੱਚ ਰਸਮੀ ਉਦਘਾਟਨ ਨਾਲ ਸ਼ੁਰੂ ਹੋ ਗਿਆ। ਇਸ ਸੰਮੇਲਨ ਵਿੱਚ ਦੇਸ਼ ਭਰ ਦੇ 28 ਪਲਾਨਿੰਗ ਸਕੂਲਾਂ ਦੀ ਪ੍ਰਤੀਨਿਧਤਾ ਕਰਨ ਵਾਲੇ ਲਗਭਗ 700 ਵਿਿਦਆਰਥੀਆਂ ਭਾਗ ਲੈ ਰਹੇ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੁਰੂ ਰਾਮਦਾਸ ਸਕੂਲ ਆਫ਼ ਪਲੈਨਿੰਗ ਵੱਲੋਂ ਮੇਜ਼ਬਾਨੀ ਅਧੀਨ ਕਰਵਾਏ ਜਾ ਰਹੇ ਇਸ ਸੰਮੇਲਨ ਦਾ ਇਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਤੀਜਾ ਸੰਮੇਲਨ ਹੈ। ਸੰਮੇਲਨ ਦੇ ਦੌਰਾਨ ਲਗਭਗ 20 ਥੀਮ-ਅਧਾਰਿਤ ਪ੍ਰਤੀਯੋਗੀ ਅਕਾਦਮਿਕ, ਸੱਭਿਆਚਾਰਕ ਅਤੇ ਖੇਡ ਸਮਾਗਮ ਕਰਵਾਏ ਜਾ ਰਹੇ ਹਨ।

ਇਸ ਸੰਮੇਲਨ ਦਾ ਮੁੱਖ ਉਦੇਸ਼ ਭਾਰਤ ਵਿੱਚ ਪਲਾਨਿੰਗ ਸਿੱਖਿਆ ਦੀ ਸਥਿਤੀ ਨੂੰ ਹੋਰ ਬਿਹਤਰ ਬਣਾਉਣਾ, 10+2 ਦੇ ਵਿਿਦਆਰਥੀਆਂ ਵਿੱਚ ਇੱਕ ਅਨੁਸ਼ਾਸਨ ਅਤੇ ਉੱਚ ਸਿੱਖਿਆ ਦੇ ਖੇਤਰ ਦੇ ਰੂਪ ਵਿੱਚ ਪਲਾਨਿੰਗ ਨੂੰ ਉਤਸ਼ਾਹਿਤ ਕਰਨਾ, ਦੇਸ਼ ਭਰ ਵਿੱਚ ਪਲਾਨਿੰਗ ਕਰਨ ਵਾਲੇ ਸਾਰੇ ਵਿਿਦਆਰਥੀਆਂ ਲਈ ਇੱਕ ਨੈੱਟਵਰਕਿੰਗ ਪਲੇਟਫਾਰਮ ਪ੍ਰਦਾਨ ਕਰਨਾ ਹੈ।

ਸੰਮੇਲਨ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕੀਤੀ।

ਇਸ ਸਮਾਗਮ ਵਿੱਚ ਮੌਜੂਦ ਨਾਮਵਰ ਸ਼ਖਸੀਅਤਾਂ ਵਿੱਚ ਯੂਨੀਵਰਸਿਟੀ ਦੇ ਫਿਜ਼ੀਕਲ ਪਲੈਨਿੰਗ ਅਤੇ ਆਰਕੀਟੈਕਚਰ ਦੇ ਫੈਕਲਟੀ ਦੇ ਪ੍ਰੋਫੈਸਰ ਅਤੇ ਡੀਨ ਪ੍ਰੋ. ਐਸ.ਐਸ. ਬਹਿਲ; ਸਕੂਲ ਆਫ ਪਲੈਨਿੰਗ ਐਂਡ ਆਰਕੀਟੈਕਚਰ, ਨਵੀਂ ਦਿੱਲੀ ਦੇ ਸਾਬਕਾ ਡਾਇਰੈਕਟਰ ਪ੍ਰੋ.ਪੀ.ਐਸ.ਐਨ. ਰਾਓ, ਗੁਰੂ ਰਾਮਦਾਸ ਸਕੂਲ ਆਫ਼ ਪਲੈਨਿੰਗ ਦੇ ਮੁਖੀ ਪ੍ਰੋ. ਅਸ਼ਵਨੀ ਲੂਥਰਾ, ਪੰਜਾਬ ਸਰਕਾਰ ਦੇ ਚੀਫ ਟਾਊਨ ਪਲੈਨਰ ਸ੍ਰੀ ਪੰਕਜ ਬਾਵਾ; ਆਈ.ਟੀ.ਪੀ.ਆਈ.-ਪੰਜਾਬ ਰੀਜਨਲ ਚੈਪਟਰ, ਚੰਡੀਗੜ੍ਹ ਦੇ ਚੇਅਰਮੈਨ ਡਾ. ਇੰਦਰਜੀਤ ਸਿੰਘ ਅਤੇ ਨਾਸਪਲਾਨ 2023-24 ਦੇ ਪ੍ਰਧਾਨ ਸ਼੍ਰੀ ਚਿਨਮੇ ਜ਼ੋਡੇਜ ਸ਼ਾਮਿਲ ਸਨ। ਉਨ੍ਹਾਂ ਇਸ ਸ਼ੁਭ ਮੌਕੇ 'ਤੇ ਆਪਣੇ ਵੱਡਮੁੱਲੇ ਵਿਚਾਰ ਸਾਂਝੇ ਕੀਤੇ।

ਵਾਈਸ ਚਾਂਸਲਰ ਪ੍ਰੋ. ਸੰਧੂ ਨੇ ਖੋਜ, ਅਕਾਦਮਿਕ, ਖੇਡਾਂ, ਕਲਾ, ਵਾਤਾਵਰਣ ਅਤੇ ਹੋਰ ਅਕਾਦਮਿਕ ਸਮੇਤ ਵਿਿਭੰਨ ਖੇਤਰਾਂ ਵਿੱਚ ਵਿਕਾਸ ਨੂੰ ਅੱਗੇ ਵਧਾਉਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਵਾਤਾਵਰਣ ਦੀ ਭਲਾਈ ਦੇ ਬਰਾਬਰ ਮਹੱਤਵ 'ਤੇ ਜ਼ੋਰ ਦਿੰਦਿਆਂ ਜੀਵਨ ਦੇ ਹਰ ਪਹਿਲੂ ਦੀ ਉਨਤੀ ਲਈ ਯੂਨੀਵਰਸਿਟੀ ਦੇ ਸਮਰਪਣ ਨੂੰ ਦੁਹਰਾਇਆ।

ਪ੍ਰੋ. ਸੰਧੂ ਨੇ ਟਾਊਨ ਪਲਾਨਰਜ਼ ਨੂੰ ਵਾਤਾਵਰਣ ਦੀ ਸੰਭਾਲ ਦੇ ਨਾਲ ਪ੍ਰਗਤੀ ਦਾ ਤਾਲਮੇਲ ਬਣਾਉਣ ਲਈ ਹੋਰ ਵਿਕਾਸ ਸੰਰਚਨਾਵਾਂ ਦੇ ਨਾਲ-ਨਾਲ ਵਾਤਾਵਰਣ ਸੰਬੰਧੀ ਚਿੰਤਾਵਾਂ ਨੂੰ ਸੰਜੀਦਗੀ ਨਾਲ ਅਪਨਾਉਣ ਦੀ ਅਪੀਲ ਵੀ ਕੀਤੀ।ਪ੍ਰੋ. ਬਹਿਲ ਨੇ ਸੰਸਕ੍ਰਿਤ ਸ਼ਬਦ "ਸਮਰਸਯ" ਦੇ ਅਰਥਾਂ ਤੋਂ ਜਾਣੂ ਕਰਵਾਉਂਦਿਆਂ ਇਸ ਨੂੰ ਸਦਭਾਵਨਾ, ਏਕਤਾ ਅਤੇ ਸੰਸ਼ਲੇਸ਼ਣ ਨਾਲ ਜੁੜੇ ਬਹੁਪੱਖੀ ਦਿਸ਼ਾਵਾਂ ਨੂੰ ਉਜਾਗਰ ਕੀਤਾ।

ਪ੍ਰੋ. ਲੂਥਰਾ ਨੇ ਆਪਣੇ ਸੁਆਗਤੀ ਭਾਸ਼ਣ ਵਿੱਚ ਸੰਮੇਲਨ ਦੇ ਤਿੰਨ ਦਿਨਾਂ ਦੌਰਾਨ ਹੋਣ ਵਾਲੇ ਵਿਿਭੰਨ ਭਾਗਾਂ ਅਤੇ ਸਮਾਗਮਾਂ ਦੀ ਰੂਪ ਰੇਖਾ ਸਾਂਝੀ ਕਰਦਿਆਂ ਦੱਸਿਆ ਕਿ ਇਹਨਾਂ ਇਵੈਂਟਾਂ ਵਿੱਚ ਮੌਜੂਦਾ ਅਭਿਆਸਾਂ, ਸੰਭਾਵੀ ਯੋਜਨਾਬੰਦੀ, 48 ਘੰਟੇ ਦੀ ਘਟਨਾ, ਮੈਪ ਕਰਨਾ, ਲਾਈਵ ਬਹਿਸ, ਅਤੇ ਲਾਈਵ ਕਵਿਜ਼ ਸਮੇਤ ਯੋਜਨਾਬੰਦੀ ਟਰਾਫੀਆਂ ਸ਼ਾਮਲ ਹਨ; ਪ੍ਰਕਾਸ਼ਨ ਟਰਾਫੀ ਵਿਚ ਸ਼ੀਟ ਪਿਨ-ਅੱਪ, ਲਘੂ ਫਿਲਮ, ਪੇਂਟਿੰਗ, ਫੋਟੋਗ੍ਰਾਫੀ, ਕੋਲਾਜ ਮੇਕਿੰਗ, ਅਤੇ ਪ੍ਰੋਜੈਕਟ ਵਿਧੀ; ਅਤੇ ਮਨੋਰੰਜਨ ਟਰਾਫੀ ਵਿਚ ਡਾਂਸ, ਫੈਸ਼ਨ, ਸਟ੍ਰੀਟ ਪਲੇ, ਅਤੇ ਸੰਗੀਤ ਈਵੈਂਟ ਸ਼ਾਮਿਲ ਹਨ। ਇਸ ਤੋਂ ਇਲਾਵਾ, ਫੁੱਟਬਾਲ, ਸ਼ਤਰੰਜ ਬਾਕਸ, ਕ੍ਰਿਕੇਟ ਅਤੇ ਵਾਲੀਬਾਲ ਸਮੇਤ ਗੇਮਿੰਗ ਟਰਾਫੀਆਂ ਮੁੱਖ ਆਕਰਸ਼ਣ ਹੋਣਗੀਆਂ।

ਪ੍ਰੋ. ਲੂਥਰਾ ਨੇ ਸ਼ਹਿਰੀ ਅਤੇ ਖੇਤਰੀ ਵਿਕਾਸ ਵਿਚ ਇਕਸੁਰਤਾ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਚੰਗੀ ਤਰ੍ਹਾਂ ਡਿਜ਼ਾਈਨ ਕੀਤੀਆਂ ਥਾਵਾਂ, ਟਿਕਾਊ ਅਭਿਆਸ ਅਤੇ ਭਾਈਚਾਰਕ ਸ਼ਮੂਲੀਅਤ ਮਿਲ ਕੇ ਚੰਗੇ ਸਮਾਜ ਦੀ ਸਿਰਜਣਾ ਕਰਦੇ ਹਨ ਅਤੇ ਅਜਿਹੇ ਪ੍ਰੋਗਰਾਮ ਇਸ ਦਿਸ਼ਾ ਵਿਚ ਅਹਿਮ ਕਦਮ ਹਨ। ਰਸਮੀ ਕਾਰਵਾਈ ਦੇ ਹਿੱਸੇ ਵਜੋਂ ਮੈਂਬਰਾਂ ਅਤੇ ਪ੍ਰਬੰਧਕਾਂ ਵੱਲੋਂ ਇਸ ਮੌਕੇ ਪਹੁੰਚੇ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਰਿਲੀਜ਼ ਹੋਇਆ ਸਾਮਰਸਿਯਾ ਸੋਵੀਨਰ ਵੀ ਸੰਮੇਲਨ ਦਾ ਮੁੱਖ ਹਿੱਸਾ ਸੀ।  

 

Tags: Guru Nanak Dev University Amritsar , Guru Nanak Dev University , Prof. Jaspal Singh Sandhu , GNDU , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD