Thursday, 16 May 2024

 

 

ਖ਼ਾਸ ਖਬਰਾਂ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ

 

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬਲਾਚੌਰ ਵਿਧਾਨ ਸਭਾ ਹਲਕੇ ਦਾ ਦੌਰਾ ਕੀਤਾ

ਪਿੰਡ ਨਵਾਂ ਪਿੰਡ - ਟੱਪਰੀਆਂ ਅਤੇ ਫਤਿਹਪੁਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਬਲਾਕ ਕਾਂਗਰਸ ਦਫਤਰ 'ਚ ਪਾਰਟੀ ਵਰਕਰਾਂ ਨਾਲ ਮੀਟਿੰਗ ਵੀ ਕੀਤੀ

Manish Tewari Congress

Web Admin

Web Admin

5 Dariya News

ਬਲਾਚੌਰ , 29 Dec 2023

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਹਲਕਾ ਬਲਾਚੌਰ ਦੇ ਵੱਖ-ਵੱਖ ਪਿੰਡਾਂ ਨਵਾਂ ਪਿੰਡ - ਟੱਪਰੀਆਂ ਅਤੇ ਫਤਿਹਪੁਰ ਦਾ ਦੌਰਾ ਕਰਕੇ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।  ਇਸ ਤੋਂ ਇਲਾਵਾ, ਉਨ੍ਹਾਂ ਬਲਾਚੌਰ ਬਲਾਕ ਕਾਂਗਰਸ ਦਫ਼ਤਰ ਵਿਖੇ ਪਾਰਟੀ ਵਰਕਰਾਂ ਨਾਲ ਵੀ ਮੁਲਾਕਾਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਦੇਸ਼ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਕੰਮ ਕੀਤਾ ਹੈ।  ਦੇਸ਼ ਵਿੱਚ ਜਿੰਨੇ ਵੀ ਵਿਕਾਸ ਕਾਰਜ ਹੋਏ ਹਨ, ਉਹ ਕਾਂਗਰਸ ਸਰਕਾਰਾਂ ਦੌਰਾਨ ਹੀ ਹੋਏ ਹਨ।  ਇਸ ਦਿਸ਼ਾ ਵਿੱਚ, ਕੇਂਦਰ ਦੀ ਮੌਜੂਦਾ ਭਾਜਪਾ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਦੇਸ਼ ਦੇ ਲੋਕ ਕਾਂਗਰਸ ਨੂੰ ਇੱਕ ਵਾਰ ਫਿਰ ਸੱਤਾ ਵਿੱਚ ਲਿਆਉਣਾ ਚਾਹੁੰਦੇ ਹਨ। 

ਕਿਉਂਕਿ ਇਸ ਸਰਕਾਰ ਨੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਨਾ ਤਾਂ ਹਰ ਸਾਲ ਦੋ ਕਰੋੜ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ ਅਤੇ ਨਾ ਹੀ ਲੋਕਾਂ ਦੇ ਬੈਂਕ ਖਾਤਿਆਂ ਵਿੱਚ 15-15 ਲੱਖ ਰੁਪਏ ਆਏ, ਇਸਦੇ ਉਲਟ ਲਗਾਤਾਰ ਵਧ ਰਹੀ ਮਹਿੰਗਾਈ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸੇ ਤਰ੍ਹਾਂ, ਸੰਵਿਧਾਨਕ ਸੰਸਥਾਵਾਂ ਨੂੰ ਵੀ ਕਮਜ਼ੋਰ ਕੀਤਾ ਜਾ ਰਿਹਾ ਹੈ।

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਕਾਂਗਰਸ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਨਾ ਸਿਰਫ਼ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ, ਜੋ ਕਿ ਸਾਡੇ ਲੋਕਤੰਤਰ ਦਾ ਆਧਾਰ ਹਨ, ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਲੋਕ ਸਭਾ ਚੋਣ ਸਿਰਫ਼ ਲੋਕਾਂ ਨੂੰ ਸੰਸਦ ਵਿੱਚ ਭੇਜਣ ਦੀ ਲੜਾਈ ਨਹੀਂ ਹੈ, ਸਗੋਂ ਇਹ ਦੇਸ਼ ਨੂੰ ਬਚਾਉਣ ਦੀ ਲੜਾਈ ਹੈ। 

ਜਿੱਥੇ ਕੁਝ ਸਥਾਨਕ ਅਧਿਕਾਰੀਆਂ ਵੱਲੋਂ ਗਰਾਂਟਾਂ ਰਾਹੀਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਅੜਿੱਕੇ ਪਾਉਣ ਦੀਆਂ ਸ਼ਿਕਾਇਤਾਂ ’ਤੇ ਉਨ੍ਹਾਂ ਅਜਿਹੇ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਕੇਂਦਰ ਦੀ ਗਰਾਂਟ ਹੈ ਅਤੇ ਵਿਕਾਸ ਕਾਰਜਾਂ ਵਿੱਚ ਅੜਿੱਕੇ ਪਾਉਣ ’ਤੇ ਉਨ੍ਹਾਂ ਨੂੰ ਜਵਾਬ ਦੇਣਾ ਪਵੇਗਾ। ਇਸ ਮੌਕੇ ਉਨ੍ਹਾਂ ਵੱਖ-ਵੱਖ ਪਿੰਡਾਂ ਸੁਰਾਪੁਰ, ਰਾਏਪੁਰ, ਨੰਗਲ, ਮੋਜੋਵਾਲ, ਮਜਾਰਾ, ਬੂਥਗੜ੍ਹ, ਗੁਲਪੁਰ ਅਤੇ ਮੰਗੂਪੁਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਇਲਾਕਾ ਨਿਵਾਸੀਆਂ ਨੂੰ ਕੁੱਲ 20 ਲੱਖ ਰੁਪਏ ਦੀ ਗ੍ਰਾਂਟ ਭੇਟ ਕੀਤੀ। ਸੰਸਦ ਮੈਂਬਰ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪਿੰਡ ਫਤਿਹਪੁਰ ਅਤੇ ਨਵਾਂ ਪਿੰਡ ਟੱਪਰੀਆਂ ਦੇ ਵਿਕਾਸ ਲਈ 3-3 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

ਜਿੱਥੇ ਹੋਰਨਾਂ ਤੋਂ ਇਲਾਵਾ, ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੈ ਮੰਗੂਪੁਰ, ਜ਼ਿਲ੍ਹਾ ਕਾਂਗਰਸ ਮੈਂਬਰ ਦੇਸ ਰਾਜ ਹਕਲਾ, ਪੰਚਾਇਤੀ ਰਾਜ ਚੇਅਰਮੈਨ ਬਲਜਿੰਦਰ ਸਿੰਘ, ਬਲਾਕ ਕਾਂਗਰਸ ਪ੍ਰਧਾਨ ਰਜਿੰਦਰ ਸਿੰਘ ਛਿੰਦੀ, ਸਰਪੰਚ ਮਲਕੀਤ ਸਿੰਘ ਧੌਲ, ਸਰਪੰਚ ਮਹਿੰਦਰ ਚੌਧਰੀ, ਜ਼ਿਲ੍ਹਾ ਕਾਂਗਰਸ ਮੈਂਬਰ ਵਿਜੇ ਕੁਮਾਰ, ਸਰਪੰਚ ਇੰਦਰਜੀਤ ਸਿੰਘ, ਸਰਪੰਚ ਲੇਖ ਰਾਜ, ਸਰਪੰਚ ਮੁਖਵਿੰਦਰ ਸਿੰਘ, ਸਰਪੰਚ ਅਵਤਾਰ ਸਿੰਘ, ਸਰਪੰਚ ਦਿਲਾਵਰ ਸਿੰਘ, ਸਰਪੰਚ ਕਸ਼ਮੀਰੀ ਲਾਲ, ਸਰਪੰਚ ਮੇਜਰ ਸਿੰਘ, ਸਰਪੰਚ ਜੈ ਗੋਪਾਲ, ਸਰਪੰਚ ਮਹਿੰਦਰ ਸਿੰਘ, ਸੋਹਣ ਲਾਲ, ਮੱਖਣ ਲਾਲ, ਮਾਸਟਰ ਕੁੰਦਨ ਲਾਲ, ਹਰਮੇਸ਼ ਲਾਲ, ਮਨਸ਼ਾ ਰਾਮ, ਰਾਕੇਸ਼ ਕੁਮਾਰ, ਨਰੇਸ਼ ਕੁਮਾਰ, ਹੈਪੀ ਭੁੰਬਲਾ ਬੂਥਗੜ੍ਹ, ਗੁਰਪ੍ਰੀਤ ਮੀਲੂ, ਦਿਲਬਾਗ ਰਾਏ, ਧਰਮਵੀਰ ਮੀਲੂ, ਰਮੇਸ਼ ਕਸਾਣਾ, ਦੀਵਾਨ ਚੰਦ ਮੀਲੂ, ਰਾਜ ਕੁਮਾਰ ਮੀਲੂ, ਰਮੇਸ਼ ਚੰਦਰ ਭਾਟੀਆ ਆਦਿ ਹਾਜ਼ਰ ਸਨ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD