Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਸਕੂਲ ਆਫ਼ ਐਮੀਨੈਸ ਦੇ 4500 ਵਿਦਿਆਰਥੀਆਂ ਨੇ ਲਿਆ ਐਕਸਪੋਜਰ ਫੇਰੀਆਂ ਵਿਚ ਭਾਗ: ਹਰਜੋਤ ਸਿੰਘ ਬੈਂਸ

ਵਿਦਿਆਰਥੀਆਂ ਨੂੰ ਵੱਖ ਵੱਖ ਪੇਸ਼ਿਆਂ ਤੋਂ ਜਾਣੂ ਕਰਵਾਉਣ ਦੇ ਮਕਸਦ ਕਰਵਾਉਣ ਲਈ ਕਾਰਵਾਈਆਂ ਗਈਆਂ ਫੇਰੀਆਂ: ਸਿੱਖਿਆ ਮੰਤਰੀ

Harjot Singh Bains AAP

Web Admin

Web Admin

5 Dariya News

ਚੰਡੀਗੜ੍ਹ , 30 Dec 2023

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਲਈ ਐਕਸਪੋਜਰ ਫੇਰੀਆਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ 4500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ‌ ਫੇਰੀਆਂ ਸੂਬੇ ਦੇ 23 ਜ਼ਿਲਿਆਂ ਵਿਚ ਕਰਵਾਈਆਂ ਗਈਆਂ।ਫੇਰੀਆਂ ਦੌਰਾਨ ਇਨ੍ਹਾਂ ਵਿਦਿਆਰਥੀਆਂ  ਨੂੰ ਸਰਕਾਰੀ ਕਾਰਵਿਹਾਰ, ਵੱਖ-ਵੱਖ ਪੇਸ਼ਿਆਂ ਜਾਗਰੂਕ ਕੀਤਾ ਗਿਆ।

 ਸਕੂਲ ਆਫ਼ ਐਮੀਨੈਂਸ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਐਕਸਪੋਜ਼ਰ ਵਿਜ਼ਿਟ ਦੌਰਾਨ ਨੇ ਵੱਖ ਵੱਖ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ, ਜ਼ਿਲ੍ਹਾ ਅਦਾਲਤ, ਸਰਕਾਰੀ ਹਸਪਤਾਲ, ਡਿਫੈਂਸ ਅਕੈਡਮੀ/ਛਾਉਣੀ ਖੇਤਰ, ਸਪੋਰਟ ਅਕੈਡਮੀ, ਸਟੇਡੀਅਮ, ਇੰਜੀਨੀਅਰਿੰਗ ਕਾਲਜ ਆਦਿ ਦਾ ਦੌਰਾ ਕਰਵਾਇਆ ਗਿਆ। ਆਪਣੀ ਫੇਰੀਆਂ ਦੌਰਾਨ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀ ਨਾਲ ਗੱਲਬਾਤ ਕਰਦਿਆਂ ਸਿਵਲ ਸੇਵਾਵਾਂ ਵਿੱਚ ਉਨ੍ਹਾਂ ਦੇ ਸਫ਼ਰ ਬਾਰੇ ਜਾਣਨ ਦੇ ਨਾਲ-ਨਾਲ ਪਰਿਵਾਰਕ ਮਾਮਲਿਆਂ ਦੀ ਦੇਖ-ਰੇਖ ਦੇ ਨਾਲ-ਨਾਲ ਦਫ਼ਤਰੀ ਜ਼ਿੰਮੇਵਾਰੀਆਂ ਨਿਭਾਉਣ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਰੈਗੂਲੇਟਰੀ ਸ਼ਕਤੀਆਂ ਦੇ ਨਾਲ-ਨਾਲ ਜਨਤਕ ਭਲਾਈ ਸੇਵਾਵਾਂ ਜਿਵੇਂ ਕਿ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਸਿਹਤ ਅਤੇ ਵਿੱਦਿਅਕ ਸੇਵਾਵਾਂ ਅਤੇ ਸੜਕਾਂ ਦੇ ਬੁਨਿਆਦੀ ਢਾਂਚੇ ਆਦਿ ਨੂੰ ਯਕੀਨੀ ਬਣਾਉਣ ਲਈ ਕੀਤੇ ਜਾਂਦੇ ਵੱਖ-ਵੱਖ ਉਪਰਾਲਿਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਸਬ ਡਵੀਜ਼ਨ ਪੱਧਰ 'ਤੇ ਉਪ ਮੰਡਲ ਮੈਜਿਸਟ੍ਰੇਟ, ਜ਼ਿਲ੍ਹਾ ਪੱਧਰ 'ਤੇ ਵਧੀਕ ਡਿਪਟੀ ਕਮਿਸ਼ਨਰ ਸਮੇਤ ਕੰਮ ਕਰਦੇ ਪ੍ਰਸ਼ਾਸਨਿਕ ਢਾਂਚੇ 'ਤੇ ਚਾਨਣਾ ਪਾਇਆ।

ਸ. ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸੇਵਾ ਕੇਂਦਰਾਂ ਦਾ ਵੀ ਦੌਰਾ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੂੰ ਸਿਟੀਜ਼ਨ ਓਰੀਐਂਟਿਡ ਸਰਵਿਸਿਜ਼ ਡਿਲੀਵਰੀ ਦੇ ਨਾਲ-ਨਾਲ 1076 'ਤੇ ਡਾਇਲ ਕਰਕੇ 'ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ' ਪਹਿਲਕਦਮੀ ਦੇ ਤਹਿਤ  43 ਸੇਵਾਵਾਂ ਦੀ ਹੋਮ ਡਿਲੀਵਰੀ ਬਾਰੇ ਵੀ ਜਾਣਕਾਰੀ ਦਿੱਤੀ ਗਈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਕਈ ਉਪਰਾਲੇ ਕਰ ਰਿਹਾ ਹੈ। ਇਨ੍ਹਾਂ ਫੇਰੀਆਂ ਦਾ ਉਦੇਸ਼ ਇਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਦਾ ਟੀਚਾ ਮਿੱਥਣ ਵਿਚ ਸਹਾਇਤਾ ਕਰਨਾਂ ਅਤੇ ਮਿੱਥੇ ਟੀਚੇ ਨੂੰ ਹਾਸਲ ਕਰਨ ਦੀ ਵਿਧੀ ਤੋਂ ਜਾਣੂ ਕਰਵਾਉਣ ਸੀ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD