Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

4 ਸਾਲਾ ਮਾਸੂਮ ਬੱਚੀ ਦੇ ਕਤਲ ਦਾ ਮਾਮਲਾ - ਵਿਧਾਇਕ ਛੀਨਾ ਨੇ ਸਖ਼ਤ ਨੋਟਿਸ ਲੈਂਦਿਆਂ ਪੁਲਿਸ ਵਿਭਾਗ ਨੂੰ ਦਿੱਤੇ ਨਿਰਦੇਸ਼

ਕਿਹਾ! ਪੀੜਤ ਪਰਿਵਾਰ ਨੂੰ ਇਨਸਾਫ ਦੁਆੳਣ ਲਈ ਮੁਲਜ਼ਮਾਂ ਨੂੰ ਜਲਦ ਸਲਾਖਾਂ ਪਿੱਛੇ ਡੱਕਿਆ ਜਾਵੇ

Rajinder Pal Kaur Chhina AAP

Web Admin

Web Admin

5 Dariya News

ਲੁਧਿਆਣਾ , 30 Dec 2023

ਵਿਧਾਨ ਸਭਾ ਹਲਕਾ ਦੱਖਣੀ ਦੇ ਅਧੀਨ ਡਾਬਾ ਇਲਾਕੇ ਵਿੱਚ ਇੱਕ 4 ਸਾਲਾ ਮਾਸੂਮ ਬੱਚੀ ਦੇ ਨਾਲ ਬਦਫੈਲੀ ਕਰਨ ਤੋਂ ਬਾਅਦ ਉਸ ਦੇ ਕਤਲ ਦੇ ਮਾਮਲੇ ਵਿੱਚ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਸਖਤ ਨੋਟਿਸ ਲਿਆ ਹੈ। ਵਿਧਾਇਕ ਛੀਨਾ ਨੇ ਸਪੱਸ਼ਟ ਕੀਤਾ ਕਿ ਮੁਲਜ਼ਮਾਂ ਨੂੰ ਕਿਸੇ ਵੀ ਹੀਲੇ ਬਖ਼ਸਿਆ ਨਹੀਂ ਜਾਵੇਗਾ। ਉਨ੍ਹਾਂ ਪੁਲਿਸ ਵਿਭਾਗ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਦਰਿੰਦਿਆਂ 'ਤੇ ਫੌਰੀ ਤੌਰ 'ਤੇ ਕਾਰਵਾਈ ਕਰਦਿਆਂ ਸਲਾਖਾਂ ਦੇ ਪਿੱਛੇ ਡੱਕਿਆ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦੁਆਇਆ ਜਾਵੇ।

ਇਸ ਮੌਕੇ ਉਨ੍ਹਾਂ ਦੇ ਨਾਲ ਏ.ਸੀ.ਪੀ. ਸੰਦੀਪ ਵਢੇਰਾ, ਉਪ ਮੰਡਲ ਮੈਜਿਸਟ੍ਰੇਟ ਪੂਨਮਪ੍ਰੀਤ ਕੌਰ ਅਤੇ ਪੁਲਿਸ ਪਾਰਟੀ ਵੀ ਮੌਜੂਦ ਰਹੀ। ਵਿਧਾਇਕ ਛੀਨਾ ਦੀ ਪਹਿਲਕਦਮੀ ਤਹਿਤ ਪ੍ਰਸ਼ਾਸ਼ਨ ਵਲੋਂ ਪੀੜਤ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵੀ ਪ੍ਰਦਾਨ ਕੀਤੀ ਗਈ। ਵਿਧਾਇਕ ਛੀਨਾ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੰਦਿਆ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਚੱਟਾਨ ਦੇ ਵਾਂਗ ਖੜੇ ਹਨ।

ਵਿਧਾਇਕ ਛੀਨਾ ਵਲੋਂ ਇਸ ਘਿਨੌਣੀ ਵਾਰਦਾਤ ਦੀ ਸਖ਼ਤ ਸਬਦਾਂ ਵਿੱਚ ਨਿੰਦਿਆਂ ਕਰਦਿਆਂ ਕਿਹਾ ਕਿ ਪਰਿਵਾਰ ਨੂੰ ਸਰਕਾਰ ਅਤੇ ਪ੍ਰਸਾਸ਼ਨ ਵਲੋਂ ਹਰ ਬਣਦੀ ਸੰਭਵ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ, ਉਹ ਸਾਡੇ ਸਮਾਜ ਲਈ ਕਲੰਕ ਹਨ ਅਤੇ ਉਨ੍ਹਾਂ ਦਾ ਇੱਕੋ-ਇੱਕ ਠਿਕਾਣਾ ਜ਼ੇਲ੍ਹ ਹੈ।

ਵਿਧਾਇਕ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ ਅਤੇ ਅਜਿਹੇ ਅਪਰਾਧੀ ਕਿਸੇ ਵੀ ਕਿਸਮ ਦੀ ਰਹਿਮ ਦੀ ਉਮੀਦ ਨਾ ਕਰਨ. ਉਨ੍ਹਾਂ ਕਿਹਾ ਕਿ ਮਾਸੂਮ ਬੱਚੀ ਨਾਲ ਜਬਰ ਜਨਾਹ ਕਰਨ ਵਾਲੇ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਸ ਕੇਸ ਦੀ ਨਿਗਰਾਨੀ ਕਰਨਗੇ  ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਰਾਹੀਂ ਫਾਸਟ ਟਰੈਕ ਅਦਾਲਤ ਵਿੱਚ ਕੇਸ ਚਲਾ ਮੁਲਜ਼ਮ ਨੂੰ ਬਣਦੀ ਸਜਾ ਦੁਆਈ ਜਾਵੇਗੀ। ਅਖੀਰ, ਪ੍ਰਸ਼ਾਸ਼ਨ ਅਤੇ ਵਿਧਾਇਕ ਛੀਨਾ ਦੇ ਭਰੋਸੇ ਤੋਂ ਬਾਅਦ ਪਰਿਵਾਰ ਵਲੋਂ ਬੱਚੀ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana , Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD