Saturday, 27 April 2024

 

 

ਖ਼ਾਸ ਖਬਰਾਂ ਪਟਿਆਲਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡਾ. ਧਰਮਵੀਰ ਗਾਂਧੀ ਦੇ ਨਾਲ, ਸਾਰੇ ਵਰਕਰ ਪਟਿਆਲਾ ਵਿੱਚ ਕਾਂਗਰਸ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਸਿਆਸੀ ਆਗੂਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਭਾਜਪਾ ਦਾ ਸੰਕਲਪ ਪੱਤਰ ਮੋਦੀ ਦੀ ਗਾਰੰਟੀ ਚੰਡੀਗੜ੍ਹ 'ਚ ਲਾਂਚ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ

 

ਲਹਿੰਦੇ ਅਤੇ ਚੜਦੇ ਪੰਜਾਬ ਦੇ ਕਲਾਕਾਰਾਂ ਦੀ ਸਾਂਝੀ ਕਹਾਣੀ “ਡਰਾਮੇ ਆਲੇ”

Pollywood, Entertainment, Actress, Cinema, Punjabi Films, Movie

Web Admin

Web Admin

5 Dariya News

ਚੰਡੀਗੜ੍ਹ , 30 Dec 2023

ਪੰਜਾਬੀ ਫ਼ਿਲਮ ਡਰਾਮੇ ਆਲੇ ਲਹਿੰਦੇ ਅਤੇ ਚੜਦੇ ਪੰਜਾਬ ਦੇ ਸਾਂਝੇ ਕਲਾਕਾਰਾਂ ਦੀ ਫ਼ਿਲਮ ਹੈ। ਪਾਕਿਸਤਾਨ ਦੇ ਡਰਾਮੇ (ਨਾਟਕ) ਪੂਰੀ ਦੁਨੀਆਂ ਵਿੱਚ ਮਸ਼ਹੂਰ ਹਨ।  ਇਹ ਫਿਲਮ ਪਾਕਿਸਤਾਨ ਤੋਂ ਹੀ ਲੰਡਨ ਨਾਟਕ ਖੇਡਣ ਆਏ ਥੀਏਟਰ ਕਲਾਕਾਰਾਂ ਦੇ ਦੁਆਲੇ ਘੁੰਮਦੀ ਹੈ। 19 ਜਨਵਰੀ ਨੂੰ ਦੁਨੀਆਂ ਭਰ ਵਿੱਚ ਰਿਲੀਜ ਹੋ ਰਹੀ ਇਸ ਫ਼ਿਲਮ ਨਾਲ ਦੋਹਾਂ ਮੁਲਕਾਂ ਦੀ ਕਲਾਤਮਿਕ ਸਾਂਝ ਹੋਰ ਗੂੜੀ ਹੋਵੇਗੀ।

ਕਾਮੇਡੀ, ਰੁਮਾਂਸ ਤੇ ਸੋਸ਼ਲ ਡਰਾਮੇ ਦਾ ਸੁਮੇਲ ਇਸ ਫ਼ਿਲਮ ਵਿੱਚ ਚੜਦੇ ਪੰਜਾਬ ਤੋਂ  ਹਰੀਸ਼ ਵਰਮਾ, ਸ਼ਰਨ ਕੌਰ ਅਤੇ ਸੁਖਵਿੰਦਰ ਚਾਹਲ ਨੇ ਮੁੱਖ ਭੂਮਿਕਾ ਨਿਭਾਈ ਹੈ। ਜਦ ਲਹਿੰਦੇ ਪੰਜਾਬ ਤੋਂ ਨਾਮਵਾਰ ਅਦਾਕਾਰਾ ਰੂਬੀ ਅਨਮ, ਸਰਦਾਰ ਕਾਮਾਲ, ਮਲਿਕ ਆਸਫ ਇਕਬਾਲ, ਹਨੀ ਅਲਬੇਲਾ ਤੇ ਕੇਸਰ ਪਿਆ ਨੇ ਅਹਿਮ ਭੂਮਿਕਾ ਨਿਭਾਈ ਹੈ। ਪੰਜਾਬੀ ਰੰਗਮੰਚ ਤੋਂ ਆਪਣੇ ਅਦਾਕਾਰੀ ਸਫ਼ਰ ਦੀ ਸ਼ੁਰੂਆਤ ਕਰਨ ਵਾਲਾ ਹਰੀਸ਼ ਵਰਮਾ ਹੁਣ ਇਸ ਫਿਲਮ ਜ਼ਰੀਏ ਫ਼ਿਲਮੀ ਪਰਦੇ ‘ਤੇ ਵੀ ਨਾਟਕ ਖੇਡਦਾ ਨਜ਼ਰ ਆਵੇਗਾ।

ਇਸ ਫ਼ਿਲਮ ਵਿੱਚ ਹਰੀਸ਼ ਵਰਮਾ ਨੇ ਪਹਿਲੀ ਵਾਰ ਪੂਰੀ ਫਿਲਮ ਵਿੱਚ ਪੱਗ ਬੰਨੀ ਹੈ। ਫਿਲਮ ਦਾ ਟ੍ਰੇਲਰ ਹਾਲਹਿ ਵਿੱਚ ਰਿਲੀਜ ਹੋਇਆ ਹੈ ਜਿਸ ਨੂੰ ਚੁਫੇਰਿਓ ਸ਼ਾਨਦਾਰ ਹੁੰਗਾਰਾ ਮਿਲ ਰਿਹਾ ਹੈ। ਟ੍ਰੇਲਰ ਤੋਂ ਝਲਕ ਰਿਹਾ ਹੈ ਇਸ ਫਿਲਮ ਦੀ ਕਹਾਣੀ ਬੇਹੱਦ ਦਿਲਚਸਪ ਹੈ। ਫਿਲਮ ਦੀ ਕਹਾਣੀ ਦੇ ਨਾਲ ਨਾਲ ਇਸ ਦਾ ਸੰਗੀਤ ਵੀ ਦਿਲ ਟੁੰਭਦਾ ਨਜ਼ਰ ਆ ਰਿਹਾ ਹੈ।

“ਗਿੱਲ ਮੋਸ਼ਨ ਪਿਕਚਰ” ਦੇ ਬੈਨਰ ਹੇਠ ਬਣੀ ਨਿਰਮਾਤਾ  ਜਸਕਰਨ ਸਿੰਘ ਦੀ ਇਸ ਫਿਲਮ ਦੀ ਕਹਾਣੀ ਚੰਦਰ ਕੰਬੋਜ ਨੇ ਲਿਖੀ ਹੈ। ਫਿਲਮ ਨੂੰ ਡਾਇਰੈਕਟ ਚੰਦਰ ਕੰਬੋਜ ਅਤੇ ਉਪਿੰਦਰ ਰੰਧਾਵਾ ਨੇ ਸਾਂਝੇ ਤੌਰ ‘ਤੇ ਕੀਤਾ ਹੈ। ਫਿਲਮ ਦੇ ਸਹਿ ਨਿਰਮਾਤਾ ਵਿਕਾਸ ਧਵਨ, ਸੰਜੀਵ ਕੁਮਾਰ,ਰਾਜਵਿੰਦਰ ਕੌਰ ਅਤੇ ਅਜਰ ਭੱਟ ਹਨ। ਕਰੇਟਿਵ ਡਾਇਰੈਕਟਰ ਆਰ ਘਾਲੀ ਦੀ ਦੇਖਰੇਖ ਹੇਠ ਬਣੀ ਇਸ ਖ਼ੂਬਸੂਰਤ ਫ਼ਿਲਮ ਬਾਰੇ ਗੱਲਬਾਤ ਕਰਦਿਆਂ ਹਰੀਸ਼ ਵਰਮਾ ਨੇ ਦੱਸਿਆ ਕਿ ਇਸ ਫਿਲਮ ਦਾ ਟਾਈਟਲ ਹੀ ਫਿਲਮ ਬਾਰੇ ਬਹੁਤ ਕੁਝ ਬਿਆਨ ਕਰ ਰਿਹਾ ਹੈ।

ਇਹ ਫਿਲਮ ਰੰਗਮੰਚ ਦੇ ਕਲਾਕਾਰਾਂ ਤੇ ਉਹਨਾਂ ਦੀ ਜ਼ਿੰਦਗੀ ਦੁਆਲੇ ਘੁੰਮਦੀ ਹੈ। ਪਾਕਿਸਤਾਨ ਦੇ ਡਰਾਮੇ ਪੂਰੀ ਦੁਨੀਆਂ ਵਿੱਚ ਦੇਖੇ ਜਾਂਦੇ ਹਨ। ਪਾਕਿਸਤਾਨ ਤੋਂ ਲੰਡਨ ਆਪਣਾ ਨਾਟਕ ਲੈ ਕੇ ਪੁਹੰਚੀ ਇਕ ਨਾਟਕ ਮੰਡਲੀ ਦੀ ਹਾਲਤ ਉਦੋਂ ਹਾਸੋਹੀਣੀ ਹੋ ਜਾਂਦੀ ਹੈ ਜਦੋਂ ਨਾਟਕ ਦੀ ਟੀਮ ਨਾਲ ਆਇਆ ਇਕ ਕਲਾਕਾਰ ਅਚਾਨਕ ਭੱਜ ਜਾਂਦਾ ਹੈ। ਬਿਗਾਨੇ ਮਲਕ ਵਿੱਚ ਉਸ ਲਾਪਤਾ ਕਲਾਕਾਰ ਨੂੰ ਵੀ ਲੱਭਣਾ ਹੈ ਅਤੇ ਪ੍ਰੋਮੋਟਰ ਵੱਲੋ ਰੱਖੇ ਗਏ ਨਾਟਕ ਦੇ ਸ਼ੋਅ ਨੂੰ ਵੀ ਪੂਰਾ ਕਰਨਾ ਹੈ।

ਇਹ ਸਾਰਾ ਡਰਾਮਾ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰੇਗਾ। ਉਹ ਨਿੱਜੀ ਜ਼ਿੰਦਗੀ ਵਿੱਚ ਵੀ ਰੰਗਮੰਚ ਨਾਲ ਜੁੜਿਆ ਰਿਹਾ ਹੈ ਇਸ ਲਈ ਫਿਲਮ ਵਿੱਚ ਇਸ ਤਰ੍ਹਾਂ ਦਾ ਕਿਰਦਾਰ ਨਿਭਾਉਣਾ ਉਸ ਲਈ ਬੇਹੱਦ ਰੁਮਾਂਚਿਤ ਸੀ। ਕਈ ਪੰਜਾਬੀ ਫ਼ਿਲਮਾਂ ਵਿੱਚ ਨਜ਼ਰ ਆ ਚੁੱਕੀ ਅਦਾਕਾਰਾ ਸ਼ਰਨ ਕੌਰ ਇਸ ਵਿੱਚ ਇੱਕ ਵੱਖਰੇ ਅੰਦਾਜ਼ ਵਿੱਚ ਨਜ਼ਰ ਆਵੇਗੀ। ਉਹ ਇਸ ਫ਼ਿਲਮ ਵਿੱਚ ਪਾਕਿਸਤਾਨ ਦੀ ਇੱਕ ਨਾਮੀ ਮੇਕਅੱਪ ਆਰਟਿਸਟ ਦਾ ਕਿਰਦਾਰ ਨਿਭਾ ਰਹੀ ਹੈ।

ਫ਼ਿਲਮ ਦੇ ਲੇਖਕ ਤੇ ਡਾਇਰੈਕਟਰ ਚੰਦਰ ਕੰਬੋਜ ਮੁਤਾਬਕ ਇਹ ਫ਼ਿਲਮ ਦੋ ਮੁਲਕਾਂ ਦੀ ਆਪਣੀ ਕਲਾਤਮਿਕ ਸਾਂਝ ਦਾ ਨਮੂਨਾ ਹੋਵੇਗੀ। ਇਹ ਫ਼ਿਲਮ ਹਰ ਵਰਗ ਦੇ ਦਰਸ਼ਕ ਨੂੰ ਪਸੰਦ ਆਵੇਗੀ। ਮਨੋਰੰਜਨ ਦੇ ਨਾਲ ਨਾਲ ਵੱਡਾ ਸੁਨੇਹਾ ਵੀ ਦਿੰਦੀ ਇਸ ਫ਼ਿਲਮ ਨਾਲ ਉਹ ਵੀ ਬਤੌਰ ਫ਼ਿਲਮ ਨਿਰਦੇਸ਼ਕ ਆਪਣੀ ਸ਼ੁਰੂਆਤ ਕਰ ਰਹੇ ਹਨ। ਪੰਜਾਬੀ ਸਿਨਮਾ ਦੇ ਮਾਣ ਵਿੱਚ ਹੋਰ ਵਾਧਾ ਕਰਦੀ ਇਹ ਫ਼ਿਲਮ ਦੋਵਾਂ ਪੰਜਾਬ ਦੀ ਸਾਂਝ ਵੀ ਹੋਰ ਗੂੜੀ ਕਰੇਗੀ।

 

Tags: Pollywood , Entertainment , Actress , Cinema , Punjabi Films , Movie

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD