Tuesday, 14 May 2024

 

 

ਖ਼ਾਸ ਖਬਰਾਂ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ

 

ਪੰਜਾਬ ਪੁਲਿਸ ਵੱਲੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼; 19 ਕਿਲੋ ਹੈਰੋਇਨ, 7 ਪਿਸਤੌਲ ਅਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਦੋ ਕਾਬੂ

ਰੈਕੇਟ ਨੂੰ ਅਮਰੀਕਾ ਅਧਾਰਤ ਮਨਪ੍ਰੀਤ ਉਰਫ ਮੰਨੂ ਮਹਾਵਾ ਵੱਲੋਂ ਚਲਾਇਆ ਜਾ ਰਿਹਾ ਸੀ: - ਡੀਜੀਪੀ ਗੌਰਵ ਯਾਦਵ

Crime News  Amritsar

Web Admin

Web Admin

5 Dariya News

ਅੰਮ੍ਰਿਤਸਰ , 31 Dec 2023

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਮਰੀਕਾ ਅਧਾਰਤ ਤਸਕਰ ਮਨਪ੍ਰੀਤ ਉਰਫ਼ ਮੰਨੂ ਮਹਾਵਾ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਲਾਡੀ ਵਾਸੀ ਗੁਰੂ ਕੀ ਵਡਾਲੀ, ਅੰਮ੍ਰਿਤਸਰ ਅਤੇ ਰੌਸ਼ਨ ਵਾਸੀ ਹੀਰ, ਅੰਮ੍ਰਿਤਸਰ ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 19 ਕਿਲੋ ਹੈਰੋਇਨ, 23 ਲੱਖ ਰੁਪਏ ਦੀ ਡਰੱਗ ਮਨੀ, 7 ਪਿਸਤੌਲ ਜਿਨ੍ਹਾਂ ਵਿੱਚ ਇੱਕ 9 ਐਮਐਮ ਦੀ ਅਤਿ-ਆਧੁਨਿਕ ਗਲੌਕ ਪਿਸਟਲ, ਤਿੰਨ .30 ਬੋਰ ਦੇ ਪਿਸਤੌਲ ਅਤੇ ਤਿੰਨ .32 ਬੋਰ ਦੇ ਪਿਸਤੌਲ ਸ਼ਾਮਲ ਹਨ, ਤੋਂ ਇਲਾਵਾ ਪਾਕਿਸਤਾਨ ਦੀ ਮੋਹਰ ਵਾਲਾ ਗੋਲੀ-ਸਿੱਕਾ, ਨੋਟ ਗਿਣਨ ਵਾਲੀ ਮਸ਼ੀਨ ਅਤੇ ਡਰੋਨ ਦਾ ਰਿਮੋਟ ਕੰਟਰੋਲਰ ਅਤੇ ਸਪੇਅਰ ਪੱਖੇ ਵੀ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਪੁਲਿਸ ਨੇ ਉਨ੍ਹਾਂ ਦੀ ਹੁੰਡਈ ਵਰਨਾ ਕਾਰ (ਪੀ.ਬੀ.06ਬੀਬੀ4064), ਜਿਸ 'ਚ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ, ਵੀ ਜ਼ਬਤ ਕਰ ਲਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਅਮਰੀਕਾ ਅਧਾਰਤ ਤਸਕਰ ਮੰਨੂ ਮਹਾਵਾ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਕਰਕੇ ਸੂਬੇ ਭਰ ਵਿੱਚ ਇਸਨੂੰ ਸਪਲਾਈ ਕਰ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਤੋਂ ਇਲਾਵਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਇਸ ਮਾਮਲੇ ਦੀ ਵਿੱਤੀ ਨਜ਼ਰੀਏ ਤੋਂ ਜਾਂਚ ਵੀ ਕਰ ਰਹੀਆਂ ਹਨ ਤਾਂ ਜੋ ਹਵਾਲਾ ਲਿੰਕਾਂ ਅਤੇ ਜਾਇਦਾਦ ਦੇ ਵੇਰਵਿਆਂ ਬਾਰੇ ਪਤਾ ਕਰਕੇ ਉਨ੍ਹਾਂ ਨੂੰ ਫਰੀਜ਼ ਕੀਤਾ ਜਾ ਸਕੇ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਠੋਸ ਸੂਚਨਾ ਮਿਲੀ ਸੀ ਕਿ ਤਸਕਰ ਮੰਨੂ ਮਹਾਵਾ ਦੇ ਸਾਥੀਆਂ ਨੇ ਸਰਹੱਦ ਪਾਰੋਂ ਪਾਕਿਸਤਾਨ ਅਧਾਰਤ ਸਮੱਗਲਰਾਂ ਵੱਲੋਂ ਭੇਜੀ ਗਈ ਹੈਰੋਇਨ ਦੀ ਖੇਪ ਹਾਸਲ ਕਰ ਲਈ ਹੈ ਅਤੇ ਉਹ ਕਿਸੇ ਵਿਅਕਤੀ ਨੂੰ ਇਸਦੀ ਸਪਲਾਈ ਕਰਨ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਉਪਰੰਤ ਤੁਰੰਤ ਕਾਰਵਾਈ ਕਰਦਿਆਂ ਡੀਸੀਪੀ ਹਰਪ੍ਰੀਤ ਮੰਧੇਰ, ਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਅਤੇ ਏਸੀਪੀ ਸੈਂਟਰਲ ਸੁਰਿੰਦਰ ਕੁਮਾਰ ਦੀ ਨਿਗਰਾਨੀ ਹੇਠ ਸੀਆਈਏ ਸਟਾਫ-3 ਦੀਆਂ ਪੁਲੀਸ ਟੀਮਾਂ ਨੇ ਇਸਲਾਮਾਬਾਦ ਦੇ ਇਲਾਕੇ ਵਿੱਚ ਵਿਸ਼ੇਸ਼ ਪੁਲੀਸ ਚੈਕਿੰਗ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਖੇਪ ਦੀ ਸਪਲਾਈ ਲਈ ਨਿਰਧਾਰਤ ਵਿਅਕਤੀ ਦੀ ਉਡੀਕ ਕਰ ਰਹੇ ਸਨ। 

ਸੀ.ਪੀ.ਭੁੱਲਰ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਵੱਲੋਂ ਹੁਣ ਤੱਕ ਹਾਸਲ ਕੀਤੀਆਂ ਗਈਆਂ ਨਸ਼ੇ ਅਤੇ ਹਥਿਆਰਾਂ ਦੀਆਂ ਖੇਪਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਇੱਕ ਐਫ.ਆਈ.ਆਰ. ਨੰ. 298 ਮਿਤੀ 31.12.2023 ਦਰਜ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD