Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਨਤਾ ਦਰਬਾਰ ਵਿਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

200 ਤੋਂ ਵੱਧ ਸ਼ਿਕਾਇਤਾਂ ਸੁਣ ਕੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਲਦ ਹੱਲ ਕਰਨ ਦੇ ਦਿੱਤੇ ਨਿਰਦੇਸ਼

Bram Shanker Jimpa AAP

Web Admin

Web Admin

5 Dariya News

ਹੁਸ਼ਿਆਰਪੁਰ , 31 Dec 2023

Last updated on: Dec 31, 2023, 00:00 IST

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾ ਰਿਹਾ ਹੈ।

ਇਸ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 200 ਤੋਂ ਵੱਧ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਨਿਯਮਾਂ ਅਨੁਸਾਰ ਕੀਤਾ ਜਾਵੇ। ਇਸ ਮੌਕੇ ਪੁਲਿਸ, ਮਾਲ, ਸਿਹਤ, ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਖੁਰਾਕ ਤੇ ਸਿਵਲ ਸਪਲਾਈ, ਡਰੇਨੇਜ, ਮਾਈਨਿੰਗ, ਸਮਾਜਿਕ ਨਿਆਂ ਤੇ ਸਸ਼ਕਤੀਕਰਨ, ਖੇਤੀਬਾੜੀ, ਟਰਾਂਸਪੋਰਟ, ਸਹਿਕਾਰਤਾ, ਨਗਰ ਨਿਗਮ, ਡੇਅਰੀ ਵਿਕਾਸ, ਬਿਜਲੀ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਆਦਿ ਨੂੰ ਮੌਕੇ 'ਤੇ ਹੱਲ ਕੀਤਾ ਗਿਆ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਣ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਸੇਵਾਵਾਂ ਮਿਲ ਰਹੀਆਂ ਹਨ ਅਤੇ ਲੋਕਾਂ ਦਾ ਸਰਕਾਰ ਵਿਚ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਥੇ ਉਹ ਆਪਣੇ ਦਫ਼ਤਰ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ, ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸਿਰਫ਼ ਡੇਢ ਸਾਲ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਰਿਕਾਰਡ ਤੋੜ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਵੱਖ-ਵੱਖ ਸਕੀਮਾਂ 'ਤੇ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਸਿੱਧਾ ਲਾਭ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਕਿਸੇ ਵੀ ਸਰਕਾਰੀ ਦਫ਼ਤਰ ਵਿਚ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਸੰਪਰਕ ਕਰਨ। ਇਸ ਦੌਰਾਨ ਉਨ੍ਹਾਂ ਨਾਲ ਵਰਿੰਦਰ ਸ਼ਰਮਾ ਬਿੰਦੂ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD