Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੱਖੋਵਾਲ ਰੋਡ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਨੂੰ ਵਾਹਨਾਂ ਦੀ ਆਵਾਜਾਈ ਲਈ ਕੀਤਾ ਸਮਰਪਿਤ

ਵਿਧਾਇਕਾਂ ਗੁਰਪ੍ਰੀਤ ਬੱਸੀ ਗੋਗੀ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ ਅਤੇ ਹਰਦੀਪ ਸਿੰਘ ਮੁੰਡੀਆਂ ਵਲੋਂ ਪੱਖੋਵਾਲ ਰੋਡ ਆਰ.ਓ.ਬੀ. ਦਾ ਉਦਘਾਟਨ

Pakhowal Road Rail Over Bridge

Web Admin

Web Admin

5 Dariya News

ਲੁਧਿਆਣਾ , 31 Dec 2023

Last updated on: Dec 31, 2023, 00:00 IST

ਲੁਧਿਆਣਾ ਵਾਸੀਆਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਪੱਖੋਵਾਲ ਰੋਡ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਨੂੰ ਅੱਜ ਵਾਹਨਾਂ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ। ਇਸ ਆਰ.ਓ.ਬੀ. ਦਾ ਉਦਘਾਟਨ ਹਲਕਾ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਵਿਧਾਇਕ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ ਅਤੇ ਹਰਦੀਪ ਸਿੰਘ ਮੁੰਡੀਆਂ ਤੋਂ ਇਲਾਵਾ ਹੋਰ ਉੱਘੀਆਂ ਸਖ਼ਸ਼ੀਅਤਾਂ ਦੀ ਹਾਜ਼ਰੀ ਵਿੱਚ ਕੀਤਾ।

ਇਸ ਤੋਂ ਇਲਾਵਾ, ਲੁਧਿਆਣਾ (ਪੱਛਮੀ) ਹਲਕੇ ਦੇ ਵਸਨੀਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ 'ਕਲੀਨਿਕ ਆਨ ਵ੍ਹੀਲਜ਼' ਨੂੰ ਵੀ ਸਮਰਪਿਤ ਕੀਤਾ। ਅੱਜ ਰਾਣੀ ਝਾਂਸੀ ਐਨਕਲੇਵ ਵਿੱਚ ਨਵੇਂ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਵੀ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਦੱਸਿਆ ਕਿ ਪੱਖੋਵਾਲ ਰੋਡ ਰੇਲਵੇ ਓਵਰ ਬ੍ਰਿਜ ਦੀ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਸੀ, ਜਿਸ ਨੂੰ ਬੂਰ ਪਿਆ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਥਾਨਕ ਵਸਨੀਕਾਂ ਨੂੰ ਬਿਹਤਰ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇੱਕ 'ਕਲੀਨਿਕ ਆਨ ਵ੍ਹੀਲਜ਼' ਬੱਸ ਵੀ ਸ਼ਹਿਰ ਵਾਸੀਆਂ ਲਈ ਸਮਰਪਿਤ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇੱਕ ਵੱਡੀ ਬੱਸ ਨੂੰ ਚੱਲਦੇ ਕਲੀਨਿਕ ਵਿੱਚ ਤਬਦੀਲ ਕੀਤਾ ਗਿਆ ਹੈ ਜਿੱਥੇ ਵਸਨੀਕਾਂ ਨੂੰ ਵਧੀਆ ਡਾਕਟਰੀ ਇਲਾਜ, ਟੈਸਟ ਅਤੇ ਦਵਾਈਆਂ ਬਿਲਕੁਲ ਮੁਫ਼ਤ ਮਿਲਣਗੀਆਂ। ਉਨ੍ਹਾਂ ਕਿਹਾ ਕਿ ਵਸਨੀਕਾਂ ਨੂੰ ਇਹ ਪਹਿਲੀ ਬੱਸ ਸਮਰਪਿਤ ਕੀਤੀ ਗਈ ਹੈ ਪਰ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਬੱਸਾਂ ਸ਼ਹਿਰ ਵਾਸੀਆਂ ਦੀ ਭਲਾਈ ਲਈ ਤਿਆਰ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਇਹ 'ਕਲੀਨਿਕ ਆਨ ਵ੍ਹੀਲਜ਼' ਹਰ ਰੋਜ਼ ਇੱਕ-ਇੱਕ ਵਾਰਡ ਵਿੱਚ ਜਾ ਕੇ ਵਸਨੀਕਾਂ ਨੂੰ ਇਲਾਜ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਇਸ ਕਲੀਨਿਕ ਰਾਹੀਂ ਘਰ-ਘਰ ਜਾ ਕੇ ਉਨ੍ਹਾਂ ਨਾਗਰਿਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਜਿਹੜੇ ਮਰੀਜ਼ ਵਡੇਰੀ ਉਮਰੇ ਕਿਸੇ ਸੱਟ-ਚੋਟ ਕਾਰਨ ਆਮ ਆਦਮੀ ਕਲੀਨਿਕਾਂ ਤੱਕ ਪਹੁੰਚ ਕਰਨ ਤੋਂ ਅਸਮਰੱਥ ਹਨ।

ਵਿਧਾਇਕ ਗੋਗੀ ਨੇ ਕਿਹਾ ਕਿ ਸੂਬੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਵਸਨੀਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸੇ ਕਰਕੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸੈਂਕੜੇ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਵਿਧਾਇਕਾਂ ਨੇ ਸ਼ਹਿਰ ਦੇ ਰਾਣੀ ਝਾਂਸੀ ਐਨਕਲੇਵ ਖੇਤਰ ਵਿੱਚ ਨਵੇਂ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਤਨਵੀਰ ਸਿੰਘ ਧਾਲੀਵਾਲ, ਅੰਮ੍ਰਿਤ ਵਰਸ਼ਾ ਰਾਮਪਾਲ, ਕਿਰਨ ਗਿੱਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Ludhiana , Gurpreet Bassi Gogi , Madan Lal Bagga , Ashok Parashar Pappi , Hardeep Singh Mundian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD