Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਗੜ੍ਹਸ਼ੰਕਰ ਤੋਂ ਬੱਸ ਨੂੰ ਕੀਤਾ ਰਵਾਨਾ

ਮਾਤਾ ਨੈਣਾ ਦੇਵੀ, ਸ਼੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਣੀ ਅਤੇ ਮਾਤਾ ਜਵਾਲਾ ਦੇਵੀ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਏ. ਸੀ ਵਾਲਵੋ ਬੱਸ ਨੂੰ ਦਿਖਾਈ ਝੰਡੀ

Mukh Mantri Teerth Yatra Scheme

Web Admin

Web Admin

5 Dariya News

ਗੜ੍ਹਸ਼ੰਕਰ/ਹੁਸ਼ਿਆਰਪੁਰ , 01 Jan 2024

Last updated on: Jan 01, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮਾਤਾ ਨੈਣਾ ਦੇਵੀ, ਸ਼੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਣੀ ਅਤੇ ਮਾਤਾ ਜਵਾਲਾ ਦੇਵੀ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਗੜ੍ਹਸ਼ੰਕਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਗੜ੍ਹਸ਼ੰਕਰ ਤੋਂ ਮਾਤਾ ਨੈਣਾ ਦੇਵੀ, ਸ਼੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਣੀ ਅਤੇ ਮਾਤਾ ਜਵਾਲਾ ਦੇਵੀ ਜੀ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾ ਲਈ ਜਾਣ ਲਈ ਸਫ਼ਰ ਦੀ ਸੁਵਿਧਾ ਮੁਫ਼ਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ, ਜਿਸ ਵਿਚ ਉਨ੍ਹਾਂ ਦੇ ਆਉਣ-ਜਾਣ, ਠਹਿਰਨ ਅਤੇ ਖਾਣ-ਪੀਣ ਦਾ ਸਾਰਾ ਖ਼ਰਚਾ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਆਮ ਲੋਕਾਂ ਦੀ ਹਰੇਕ ਛੋਟੀ ਤੋਂ ਵੱਡੀ ਜ਼ਰੂਰਤ ਦਾ ਧਿਆਨ ਰੱਖਿਆ ਹੈ।

ਡਿਪਟੀ ਸਪੀਕਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀਆਂ ਬੱਸਾਂ ਲਗਾਤਾਰ ਰਵਾਨਾ ਹੁੰਦੀਆਂ ਰਹਿਣਗੀਆਂ। ਉਨ੍ਹਾਂ ਯਾਤਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਬੁਢਾਪੇ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵੰਚਿਤ ਲੋਕਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵਰਦਾਨ ਸਿੱਧ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਵਿਸ਼ੇਸ਼ ਯੋਜਨਾ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

 

Tags: Jai Krishan Singh Rouri , Garhshankar , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD