Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਲੋਕਾਂ ਨੂੰ ਸਾਫ-ਸੁਥਰਾ, ਅਸਰਦਾਰ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣਾ ਪ੍ਰਮੁੱਖ ਤਰਜੀਹ-ਵਿਸ਼ੇਸ਼ ਮੁੱਖ ਸਕੱਤਰ

Vijoy Kumar Singh IAS

Web Admin

Web Admin

5 Dariya News

ਚੰਡੀਗੜ੍ਹ , 01 Jan 2024

Last updated on: Jan 01, 2024, 00:00 IST

ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਉਪਰੰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। 

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ, ਅਸਰਦਾਇਕ, ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣ ਉਤੇ ਜ਼ੋਰ ਦਿੱਤਾ ਜਾਵੇਗਾ। ਸ੍ਰੀ ਵਿਜੋਏ ਕੁਮਾਰ ਸਿੰਘ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ।

ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਤਹਿਤ ਸਿੱਖਿਆ, ਸਿਹਤ, ਰੋਜ਼ਗਾਰ, ਸਨਅਤੀ ਵਿਕਾਸ ਅਤੇ ਹੋਰ ਸਬੰਧਤ ਖੇਤਰਾਂ ਵੱਲ ਵਧੇਰੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਨੇ ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਨਿਰਧਾਰਤ ਸਮੇਂ ਦੇ ਅੰਦਰ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਆਖਿਆ। ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਗੇ ਕਿਹਾ ਕਿ ਸਿਵਲ, ਪੁਲਿਸ ਅਤੇ ਹੋਰ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਜੋ ਸਰਹੱਦੀ ਸੂਬੇ ਦੇ ਵਡੇਰੇ ਹਿੱਤ ਵਿੱਚ ਹੈ। 

ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਅਹੁਦਾ ਸੰਭਾਲਣ ਲਈ ਵਧਾਈ ਦੇਣ ਪਹੁੰਚੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਹੋਰ ਵਧੇਰੇ ਮਿਹਨਤ ਤੇ ਸ਼ਿੱਦਤ ਨਾਲ ਕਰਨ ਲਈ ਕਿਹਾ ਤਾਂ ਕਿ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ।ਦੱਸਣਯੋਗ ਹੈ ਕਿ ਵਿਸ਼ੇਸ਼ ਮੁੱਖ ਸਕੱਤਰ ਜੋ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਹਨ, ਨੇ ਸੂਬਾ ਅਤੇ ਕੇਂਦਰ ਸਰਕਾਰਾਂ ਵਿੱਚ ਵੱਖ-ਵੱਖ ਅਹੁਦਿਆਂ ਉਤੇ ਜ਼ਿੰਮੇਵਾਰੀ ਨਿਭਾਈ ਹੈ। 

ਸਾਲ 1990 ਬੈਚ ਦੇ ਆਈ.ਏ.ਐਸ. ਅਧਿਕਾਰੀ ਭਾਰਤ ਸਰਕਾਰ ਵਿੱਚ ਪ੍ਰਸੋਨਲ ਤੇ ਟ੍ਰੇਨਿੰਗ ਵਿਭਾਗ ਵਿੱਚ ਸੰਯੁਕਤ ਸਕੱਤਰ, ਟੈਕਸਟਾਈਲ ਮੰਤਰਾਲੇ ਵਿੱਚ ਵਿਸ਼ੇਸ਼ ਸਕੱਤਰ, ਰੱਖਿਆ ਮੰਤਰਾਲੇ ਦੇ ਸਾਬਕਾ ਸੈਨਿਕਾਂ ਦੀ ਭਲਾਈ ਬਾਰੇ ਵਿਭਾਗ ਵਿੱਚ ਸਕੱਤਰ ਦੇ ਅਹੁਦੇ ਉਤੇ ਕੰਮ ਕੀਤਾ ਹੈ। ਉਨ੍ਹਾਂ ਨੂੰ ਜਨਤਕ ਸੇਵਾ ਪ੍ਰਤੀ ਸਰਗਰਮ ਅਤੇ ਜੁਆਬਦੇਹੀ ਵਾਲੀ ਪਹੁੰਚ ਰੱਖਣ ਵਾਲੇ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ।

 

Tags: Vijoy Kumar Singh , Special Chief Secretary to Chief Minister , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD