Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਵਿਲੱਖਣ ਅਜੂਬਾ ' ਜੰਨਤ- ਏ- ਜਰਖੜ ' ਦਾ ਹੋਇਆ ਲੋਕ ਅਰਪਣ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕੀਤਾ ਉਦਘਾਟਨ

Jannat-e-Jarkhar

Web Admin

Web Admin

5 Dariya News

ਜਰਖੜ , 01 Jan 2024

ਨਾਮਵਰ ਖੇਡ ਲੇਖਕ ਅਤੇ ਬਹੁਪੱਖੀ ਸ਼ਖ਼ਸੀਅਤ ਜਗਰੂਪ ਸਿੰਘ ਜਰਖੜ ਵੱਲੋਂ ਆਪਣੇ ਪਿੰਡ ਜਰਖੜ ਵਿਖੇ ਤਿਆਰ ਕੀਤੇ ਗਏ ਇਕ ਵਿਲੱਖਣ ਅਜੂਬੇ ' ਜੰਨਤ- ਏ- ਜਰਖੜ ' ਦਾ ਅੱਜ ਲੋਕ ਅਰਪਣ ਹੋ ਗਿਆ ਹੈ। ਅਜ਼ਾਦੀ ਤੋਂ ਪਹਿਲਾਂ ਦੇ ਪੰਜਾਬ ਦੀ ਗਵਾਹੀ ਭਰਦੇ ਇਸ ਪ੍ਰੋਜੈਕਟ ਦਾ ਉਦਘਾਟਨ ਸ੍ਰ ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪੰਜਾਬ ਸਰਕਾਰ ਅਤੇ ਮੈਂਬਰ ਰਾਜ ਸਭਾ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਸਾਂਝੇ ਤੌਰ ਉਤੇ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਖੁੱਡੀਆਂ ਨੇ ਕਿਹਾ ਕਿ ਜਗਰੂਪ ਸਿੰਘ ਜਰਖੜ ਵੱਲੋਂ ਆਪਣੇ ਪੱਧਰ ਉੱਤੇ ਕੀਤਾ ਗਿਆ ਇਹ ਉਪਰਾਲਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਸੂਬੇ ਦੇ ਸ਼ਾਨਾਮੱਤੇ ਇਤਿਹਾਸ ਅਤੇ ਵਿਰਾਸਤ ਸਾਂਭਣ ਲਈ ਹੁਣ ਲੋਕ ਆਪ ਮੁਹਾਰੇ ਤੁਰ ਪਏ ਹਨ। ਉਹਨਾਂ ਕਿਹਾ ਕਿ  ਅਜਿਹੇ ਉਪਰਾਲੇ ਇਸ ਗੱਲ ਨੂੰ ਹੋਰ ਪੱਕਾ ਕਰਦੇ ਹਨ ਕਿ ਰੰਗਲੇ ਪੰਜਾਬ ਦਾ ਸੁਪਨਾ ਸੱਚ ਹੋਣ ਵਿੱਚ ਹੁਣ ਬਹੁਤੀ ਦੇਰ ਨਹੀਂ। 

ਉਹਨਾਂ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਸੰਭਾਲਣ ਲਈ ਹੰਭਲਾ ਮਾਰਨ। ਉਹਨਾਂ ਜਗਰੂਪ ਸਿੰਘ ਜਰਖੜ ਵੱਲੋਂ ਕੀਤੇ ਇਸ ਊਧਮ ਲਈ ਉਹਨਾਂ ਦਾ ਧੰਨਵਾਦ ਕੀਤਾ। ਸੁਖਮਨੀ ਸਾਹਿਬ ਦੇ ਪਾਠ ਤੋਂ ਬਾਅਦ ਸਮਾਗਮ ਨੂੰ ਸੰਬੋਧਨ ਕਰਦਿਆਂ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਵਾਤਾਵਰਨ ਅਤੇ ਵਿਰਾਸਤ ਨੂੰ ਸੰਭਾਲਣ ਲਈ ਸਾਂਝੇ ਯਤਨ ਕੀਤੇ ਜਾਣ। 

ਉਹਨਾਂ ਕਿਹਾ ਕਿ ਜਿਸ ਤਰ੍ਹਾਂ ਜੰਨਤ- ਏ- ਜਰਖੜ ਵਿੱਚ ਇਮਾਰਤਸਾਜ਼ੀ ਦੇ ਨਾਲ ਨਾਲ ਵੰਨ ਸੁਵੰਨੇ ਪੌਦਿਆਂ ਅਤੇ ਦਰੱਖ਼ਤਾਂ ਨੂੰ ਜਗ੍ਹਾ ਦਿੱਤੀ ਗਈ ਹੈ। ਇਸ ਨਾਲ ਵਾਤਾਵਰਨ ਨੂੰ ਬਚਾਉਣ ਵਿੱਚ ਵੀ ਸਹਿਯੋਗ ਮਿਲੇਗਾ। ਸਮਾਗਮ ਦੌਰਾਨ ਜਗਰੂਪ ਸਿੰਘ ਜਰਖੜ ਨੇ ਕਿਹਾ ਕਿ ਉਹਨਾਂ ਨੇ ਆਪਣਾ ਪੂਰਾ ਜੀਵਨ ਖੇਡਾਂ, ਜਰਖੜ ਸਟੇਡੀਅਮ ਅਤੇ ਜੰਨਤ- ਏ- ਜਰਖੜ ਦੇ ਨਾਮ ਲਗਾ ਦਿੱਤਾ ਹੈ।ਉਹਨਾਂ ਕਿਹਾ ਕਿ ਉਹਨਾਂ ਦੀ ਇਹ ਇੱਛਾ ਸੀ ਕਿ ਉਹ ਅਜ਼ਾਦੀ ਤੋਂ ਪਹਿਲਾਂ ਵਾਲੇ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਦਰਸ਼ਨ ਕਰਵਾ ਸਕਣ। 

ਇਸ ਪ੍ਰੋਜੈਕਟ ਨਾਲ ਉਹਨਾਂ ਨੂੰ ਇਹ ਤਸੱਲੀ ਮਿਲੀ ਹੈ ਕਿ ਉਹ ਇਸ ਵਿੱਚ ਕੁਝ ਸਫ਼ਲ ਹੋਏ ਹਨ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਦਿਖਾਉਣ ਲਈ ਇੱਥੇ ਲੈ ਕੇ ਆਉਣ। ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਉਹ ਹਲੇ ਹੋਰ ਵਿਸਤਾਰ ਕਰਨਾ ਚਾਹੁੰਦੇ ਹਨ। ਇਸ ਮੌਕੇ ਹਲਕਾ ਗਿੱਲ ਦੇ ਵਿਧਾਇਕ ਸ੍ਰ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਜੰਨਤ- ਏ- ਜਰਖੜ ਹਲਕਾ ਗਿੱਲ ਦੀ ਸ਼ਾਨ ਬਣੇਗੀ। ਹੁਣ ਲੋਕ ਦੂਰੋਂ ਦੂਰੋਂ ਇਸਨੂੰ ਦੇਖਣ ਲਈ ਆਉਣਗੇ। 

ਇਸ ਨਾਲ ਇਸ ਹਲਕੇ ਦਾ ਨਾਮ ਵਿਸ਼ਵ ਦੇ ਕੋਨੇ ਕੋਨੇ ਵਿੱਚ ਪਹੁੰਚੇਗਾ। ਉਹਨਾਂ ਕਿਹਾ ਕਿ ਉਹਨਾਂ ਦਾ ਹਲਕਾ ਇਕ ਪੰਜਾਬ ਦਾ ਨੰਬਰ ਇਕ ਹਲਕਾ ਬਣੇਗਾ। ਇਸ ਮੌਕੇ ਅਰਜੁਨ ਐਵਾਰਡ ਜੇਤੂ ਸ੍ਰ ਸੱਜਣ ਸਿੰਘ ਚੀਮਾ, ਸਾਬਕਾ ਪੁਲਿਸ ਅਧਿਕਾਰੀ ਸ੍ਰ ਨਰਿੰਦਰਪਾਲ ਸਿੰਘ ਰੂਬੀ, ਸ੍ਰ ਹਰਦੀਪ ਸਿੰਘ ਸੈਣੀ, ਸ੍ਰ ਰਣਜੀਤ ਸਿੰਘ ਕਲਸੀ, ਜਥੇਦਾਰ ਗੁਰਮੇਲ ਸਿੰਘ ਸੰਗੋਵਾਲ, ਸਰਪੰਚ ਦਪਿੰਦਰ ਸਿੰਘ ਡਿੰਪੀ, ਪਰਮਜੀਤ ਸਿੰਘ ਨੀਟੂ, ਸਰਪੰਚ ਬਲਜਿੰਦਰ ਸਿੰਘ, ਲਾਭ ਸਿੰਘ ਸਾਬਕਾ ਡਿਪਟੀ ਡਾਇਰੈਕਟਰ, ਦਿਆ ਸਿੰਘ ਸੀਚੇਵਾਲ, ਪਾਲ ਸਿੰਘ ਨੌਲੀ, ਗੁਰਬਾਜ਼ ਸਿੰਘ, ਮਨਮੋਹਨ ਸਿੰਘ ਕਾਲਖ ਅਤੇ ਵੱਡੀ ਗਿਣਤੀ ਵਿਚ ਆਮ ਲੋਕ ਵੀ ਹਾਜ਼ਰ ਸਨ।

 

Tags: Gurmeet Khudian , Gurmeet Singh Khudian , Sant Balbir Singh Seechewal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD