Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਲਗਾਤਾਰ ਦੂਜੇ ਦਿਨ ਵਿਕਾਸ ਕਾਰਜਾਂ ਦੇ ਕੰਮਾਂ ਦਾ ਕੀਤਾ ਉਦਘਾਟਨ

ਕਿਹਾ ਵਿਕਾਸ ਕੰਮਾਂ ਵਿੱਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ

Kultar Singh Sandhwan AAP

Web Admin

Web Admin

5 Dariya News

ਕੋਟਕਪੂਰਾ , 02 Jan 2024

Last updated on: Jan 02, 2024, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਲਗਾਤਾਰ ਦੂਸਰੇ ਦਿਨ ਵੱਖ ਵੱਖ ਥਾਵਾਂ ਤੇ ਵਿਕਾਸ ਕਾਰਜਾਂ ਦੇ ਕੰਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵੱਖ ਵੱਖ ਥਾਵਾਂ ਤੇ ਲੋਕਾਂ ਨੂੰ ਸੰਬੋਧਿਤ ਹੁੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ।

ਜ਼ਿਕਰਯੋਗ ਹੈ ਕਿ ਸਪੀਕਰ ਸੰਧਵਾਂ ਨੇ ਕੱਲ ਵੀ ਆਪਣੇ ਹਲਕੇ ਕੋਟਕਪੂਰਾ ਦੇ ਲਈ 5.25 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਵਾਏ ਅਤੇ ਅੱਜ ਦੂਸਰੇ ਦਿਨ ਪਿੰਡ ਦੁਆਰੇਆਣਾ ਵਿਖੇ ਇਸੇ ਲੜੀ ਤਹਿਤ ਪਿੰਡ ਵਿੱਚ ਗਲੀਆਂ ਦੇ ਲਈ ਲਗਾਈਆਂ ਗਈਆਂ ਟਾਈਲਾਂ ਦਾ ਕੰਮ ਮੁਕੰਮਲ ਹੋਣ ਉਪਰੰਤ ਦੇਖਣ ਪਹੁੰਚੇ। ਇਸ ਮੌਕੇ ਪਿੰਡ ਵਾਸੀਆਂ ਨੂੰ ਉਨ੍ਹਾਂ ਦੱਸਿਆ ਕਿ ਜੋ ਪੈਸਾ ਅਜਿਹੇ ਲੋਕ ਭਲਾਈ ਦੇ ਕੰਮਾਂ ਤੇ ਲੱਗ ਰਿਹਾ ਹੈ ਇਹ ਲੋਕਾਂ ਵਲੋਂ ਹੀ ਟੈਕਸ ਦੇ ਰੂਪ ਵਿੱਚ ਇੱਕਤਰ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਇਸ ਪੈਸੇ ਦੀ ਸੁਚੱਜੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ, ਜਿਸ ਲਈ ਆਪ ਸਰਕਾਰ ਕਿਸੇ ਵੀ ਕੀਮਤ ਤੇ ਇੱਕ ਰੁਪਏ ਦੀ ਵੀ ਦੁਰਵਰਤੋਂ ਨਹੀਂ ਹੋਣ ਦੇਵੇਗੀ। ਇਸੇ ਪਿੰਡ ਵਿੱਚ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਵੀ ਦੌਰਾ ਕੀਤਾ ਜਿਥੇ ਉਹ ਬੱਚਿਆਂ ਅਤੇ ਅਧਿਆਪਕਾਂ ਦੇ ਵੀ ਰੂ-ਬ-ਰੂ ਹੋਏ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਕਿਤਾਬਾਂ ਦਾ ਹਾਣੀ ਬਣਨਾ ਚਾਹੀਦਾ ਹੈ।

ਸਕੂਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਕਾਰ ਵਲੋਂ 5 ਲੱਖ 17 ਹਜ਼ਾਰ ਰੁਪਏ ਵੱਖ ਵੱਖ ਕੰਮਾਂ ਲਈ ਪ੍ਰਾਪਤ ਹੋਏ ਹਨ। ਜਿਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਮਿਆਰ ਸੁਧਰੇਗਾ ਅਤੇ ਸਕੂਲ ਦੀ ਦਿੱਖ ਵਿੱਚ ਵੀ ਸਕਾਰਆਤਮਕ ਬਦਲਾਅ ਆਵੇਗਾ। ਪਹਿਲਾਂ ਦਿੱਤੇ ਗਏ ਫੰਡਾਂ ਸਬੰਧੀ ਸਕੂਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਉਨ੍ਹਾਂ ਫੰਡਾਂ ਨਾਲ ਕਾਫੀ ਹੱਦ ਤੱਕ ਸਕੂਲ ਦੇ ਲੰਮੇ ਸਮੇਂ ਤੋਂ ਲੰਬਿਤ ਕੰਮ ਮੁਕੰਮਲ ਹੋ ਚੁੱਕੇ ਹਨ। 

ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਲਾਇਬਰੇਰੀ ਵੀ ਇਨ੍ਹਾਂ ਫੰਡਾਂ ਦੇ ਸਦਕਾ ਵਧੀਆ ਬਣ ਗਈ ਹੈ। ਜਿਸ ਨਾਲ ਬੱਚਿਆਂ ਦਾ ਕਿਤਾਬਾਂ  ਪ੍ਰਤੀ ਰੁਝਾਨ ਹੋਰ ਵੀ ਵਧਿਆ ਹੈ। ਸਪੀਕਰ ਸੰਧਵਾਂ ਨੇ ਲਾਇਬਰੇਰੀ ਵਿੱਚ ਜਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਬੱਚਿਆਂ ਨੂੰ ਇਸੇ ਤਰ੍ਹਾਂ ਮਨ ਲਗਾ ਕੇ ਪੜਦੇ ਰਹਿਣ ਦੀ ਹੱਲਾ ਸ਼ੇਰੀ ਦਿੱਤੀ। 

ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਪਵਨ ਕੁਮਾਰ, ਸਕੂਲ ਕਮੇਟੀ ਚੇਅਰਮੈਨ ਪਰਗਟ ਸਿੰਘ, ਮਨਜਿੰਦਰ ਸਿੰਘ ਸਰਪੰਚ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਜਸਕਰਨ ਸਿੰਘ, ਸਕੂਲ ਸਟਾਫ ਮਨਦੀਪ ਸਿੰਘ ਢਿੱਲੋਂ, ਪਰਮਜੀਤ ਕੌਰ ਸਰਾਂ ,ਗੁਰਮੀਤ ਸਿੰਘ ਸੰਧੂ ਸਤਵਿੰਦਰ ਸਿੰਘ, ਮੋਹਨ ਲਾਲ ਅਮਨਦੀਪ ਕੌਰ, ਗੁਰਪ੍ਰੀਤ ਕੌਰ, ਮਨਜੀਤ ਕੌਰ, ਇਨਾਮਦਾਰ ਸਿੰਘ ਗਰੇਵਾਲ, ਸਿਮਰਜੀਤ ਸਿੰਘ ਔਲਖ, ਗੁਰਪ੍ਰੀਤ ਸਿੰਘ ਮੈਂਬਰ, ਸੁਰਿੰਦਰ ਪਾਲ ਸਿੰਘ ਪੰਚਾਇਤ ਮੈਂਬਰ, ਇਕਬਾਲ ਸਿੰਘ ਸੰਧੂ ਪੰਚਾਇਤ ਮੈਂਬਰ, ਗੁਰਦੇਵ ਸਿੰਘ ਸੰਧੂ ਪੰਚਾਇਤ ਮੈਂਬਰ ਹਾਜ਼ਰ ਸਨ। ਸਿੰਘ ਢਿੱਲੋਂ, ਪਰਮਜੀਤ ਕੌਰ ਸਰਾਂ ,ਗੁਰਮੀਤ ਸਿੰਘ ਸੰਧੂ ਸਤਵਿੰਦਰ ਸਿੰਘ, ਮੋਹਨ ਲਾਲ ਅਮਨਦੀਪ ਕੌਰ, ਗੁਰਪ੍ਰੀਤ ਕੌਰ, ਮਨਜੀਤ ਕੌਰ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD