Thursday, 04 June 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

 

ਹਲਕਾਅ ਦੀ ਬਿਮਾਰੀ ਫੈਲਣ ਦਾ ਕੋਈ ਖਦਸ਼ਾ ਨਹੀਂ, ਸ਼ੱਕੀ ਕੁੱਤਿਆਂ ਨੂੰ ਫੜਕੇ ਆਈਸੋਲੇਟ ਕੀਤਾ ਜਾਵੇਗਾ, ਲੋਕ ਘਬਰਾਹਟ 'ਚ ਨਾ ਆਉਣ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ

ਕਿਹਾ, ਸ਼ੱਕੀ ਕੁੱਤੇ ਦੀ ਸੂਚਨਾ 8708542241 ਜਾਂ 18001802808 ਜਾਂ ਨਗਰ ਨਿਗਮ ਦਫ਼ਤਰ ਨੂੰ ਦਿੱਤੀ ਜਾਵੇ

DC Patiala Sakshi Sawhney

Web Admin

Web Admin

5 Dariya News

ਪਟਿਆਲਾ , 02 Jan 2024

Last updated on: Jan 02, 2024, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਪਟਿਆਲਾ ਸ਼ਹਿਰ ਦੀਆਂ ਗਲੀਆਂ ਵਿਚ ਘੁੰਮਦੇ ਅਵਾਰਾ ਕੁੱਤਿਆਂ 'ਚ ਹਲਕਾਅ ਦੀ ਬਿਮਾਰੀ ਫੈਲਣ ਦਾ ਕੋਈ ਖਦਸ਼ਾ ਨਹੀਂ ਹੈ, ਇਸ ਲਈ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਘਬਰਾਹਟ ਵਿੱਚ ਆਉਣ ਦੀ ਕੋਈ ਲੋੜ ਨਹੀਂ ਹੈ। ਉਹ ਅੱਜ ਕੁੱਤਿਆਂ ਨੂੰ ਹਲਕਾਅ ਵਿਰੋਧੀ ਵੈਕਸੀਨੇਸ਼ਨ ਦੇ ਟੀਕੇ ਲਗਾਉਣ ਅਤੇ ਕੁੱਤਿਆਂ ਦੀ ਜਨਮ ਦਰ 'ਤੇ ਕਾਬੂ ਪਾਉਣ ਲਈ ਪਸ਼ੂ ਜਨਮ ਕੰਟਰੋਲ ਮੁਹਿੰਮ ਦਾ ਜਾਇਜ਼ਾ ਲੈਣ ਲਈ ਬੈਠਕ ਕਰ ਰਹੇ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਕੰਪੈਸ਼ਨ ਫਾਰ ਐਨੀਮਲ ਵੈਲਫੇਅਰ ਐਸੋਸੀਏਸ਼ਨ ਦੇ ਕੰਪੇਨ ਡਾਇਰੈਕਟਰ ਡਾ. ਪ੍ਰਾਪਤੀ ਬਜਾਜ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚੋਂ ਸ਼ੱਕੀ ਕੁੱਤਿਆਂ ਨੂੰ ਫੜਕੇ ਆਈਸੋਲੇਟ ਕਰਕੇ ਨਿਯਮਾਂ ਮੁਤਾਬਕ 11 ਦਿਨ ਉਨ੍ਹਾਂ 'ਤੇ ਨਜ਼ਰ ਰੱਖਣ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸ਼ੱਕੀ ਕੁੱਤਿਆਂ ਨੂੰ ਆਈਸੋਲੇਟ ਕਰਨ ਲਈ ਨਗਰ ਨਿਗਮ ਵੱਲੋਂ ਲੋੜੀਂਦੇ ਪਿੰਜਰਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਘਬਰਾਹਟ ਵਾਲੀ ਸਥਿਤੀ ਨਾ ਪੈਦਾ ਹੋ ਸਕੇ। 

ਉਨ੍ਹਾਂ ਕਿਹਾ ਕਿ ਅਵਾਰਾ ਕੁੱਤਿਆਂ ਨੂੰ ਕਿਸੇ ਤਰ੍ਹਾਂ ਦੀ ਕਰੂਅਲਟੀ ਤੋਂ ਬਚਾਉਣ ਲਈ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕਾਰਵਾਈ ਵੀ ਕੀਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ੱਕੀ ਕੁੱਤੇ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਅਤੇ ਨਾ ਹੀ ਇਸ ਬਾਰੇ ਕੋਈ ਦਹਿਸ਼ਤ ਫੈਲਾਈ ਜਾਵੇ, ਸਗੋਂ ਇਸ ਦੀ ਸੂਚਨਾ ਤੁਰੰਤ ਫੋਨ ਨੰਬਰ 8708542241 ਜਾਂ 18001802808 ਜਾਂ ਨਗਰ ਨਿਗਮ ਦਫ਼ਤਰ ਵਿੱਚ ਪਹੁੰਚਾਈ ਜਾਵੇ ਤਾਂ ਜੋ ਨਗਰ ਨਿਗਮ ਦੀ ਟੀਮ ਸਮੇਂ ਸਿਰ ਅਜਿਹੇ ਸ਼ੱਕੀ ਕੁੱਤੇ ਦੀ ਜਾਂਚ ਕਰ ਸਕੇ। 

ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਵੱਲੋਂ ਸ਼ੱਕੀ ਕੁੱਤਿਆਂ 'ਤੇ ਨਜ਼ਰ ਰੱਖਣ ਲਈ ਚੈਕ ਲਿਸਟ ਤੇ ਐਸ.ਓ.ਪੀ. ਤਿਆਰ ਕੀਤੀ ਜਾਵੇਗੀ ਤਾਂ ਕਿ ਹਲਕੇ ਕੁੱਤਿਆਂ ਦੀ ਪਛਾਣ, ਟੈਸਟਿੰਗ, ਹਲਕੇ ਕੁੱਤੇ ਨੂੰ ਇਕੱਲੇ ਕਰਨ ਤੇ ਮੌਤ ਹੋਣ 'ਤੇ ਉਸਦੇ ਮ੍ਰਿਤਕ ਸਰੀਰ ਦਾ ਨਿਪਟਾਰਾ ਕੀਤਾ ਜਾ ਸਕੇ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸ਼ਹਿਰ 'ਚ ਕੁੱਤਿਆਂ ਦੀ ਰਿੰਗ ਵੈਕਸੀਨੇਸ਼ਨ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇਗਾ। 

ਉਨ੍ਹਾਂ ਨੇ ਦੱਸਿਆ ਕਿ ਕੁੱਤਿਆਂ ਵੱਲੋਂ ਲੋਕਾਂ ਤੇ ਬੱਚਿਆਂ ਨੂੰ ਕੱਟਣ ਦੀਆਂ ਘਟਨਾਵਾਂ 'ਤੇ ਰੋਕ ਲਗਾਉਣ ਲਈ ਹੋਰ ਲੋੜੀਂਦੇ ਕਦਮ ਉਠਾਏ ਜਾ ਰਹੇ ਹਨ, ਪਰੰਤੂ ਲੋਕਾਂ ਸਮੇਤ ਕੁੱਤਿਆਂ ਨੂੰ ਖਾਣਾ ਖੁਆਉਣ ਵਾਲੇ ਸਮਾਜ ਸੇਵੀ ਵੀ ਕੁੱਤਿਆਂ ਦੇ ਵਿਵਹਾਰ 'ਚ ਬਦਲਾਓ ਜਾਂ ਉਨ੍ਹਾਂ ਦੀ ਆਵਾਜ ਬਦਲਣ ਜਾਂ ਹੋਰ ਸ਼ੱਕੀ ਹਾਲਤ ਦੀ ਸੂਚਨਾ ਜਰੂਰ ਦੇਣ ਅਤੇ ਕੁੱਤਿਆਂ ਦੇ ਕੱਟਣ ਦੇ ਮਾਮਲੇ 'ਚ ਕੋਈ ਅਣਗਹਿਲੀ ਨਾ ਕੀਤੀ ਜਾਵੇ। ਮੀਟਿੰਗ 'ਚ ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ ਜੀ.ਡੀ ਸਿੰਘ, ਪ੍ਰਾਪਤੀ ਬਜ਼ਾਜ ਸਮੇਤ ਹੋਰ ਮਾਹਰ ਵੀ ਮੌਜੂਦ ਸਨ।

 

 

Tags: DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD