Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਅਗਵਾਈ 'ਚ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਕਿਹਾ! ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਘਬਰਾਉਣ ਦੀ ਨਹੀਂ ਕੋਈ ਲੋੜ

DC Ludhiana Surabhi Malik

Web Admin

Web Admin

5 Dariya News

ਲੁਧਿਆਣਾ , 02 Jan 2024

Last updated on: Jan 02, 2024, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ ਜਿਸ ਵਿੱਚ ਤੇਲ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਸੰਯੁਕਤ ਪੁਲਿਸ ਕਮਿਸ਼ਨਰ ਸੌਮਿਆ ਮਿਸ਼ਰਾ, ਵਧੀਕ ਡਿਪਟੀ ਕਮਿਸ਼ਨਰ ਗੌਤਮ ਜੈਨ, ਰੁਪਿੰਦਰਪਾਲ ਸਿੰਘ, ਵਧੀਕ ਮੁੱਖ ਪ੍ਰਸ਼ਾਸ਼ਕ, ਗਲਾਡਾ ਅਮਰਜੀਤ ਬੈਂਸ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ। ਉਨ੍ਹਾ ਸਪੱਸ਼ਟ ਕੀਤਾ ਕਿ ਘਬਰਾਹਟ ਵਿੱਚ ਆ ਕੇ ਬਿਨ੍ਹਾਂ ਲੋੜ ਤੋਂ ਤੇਲ ਪੁਆਉਣ ਲਈ ਪੈਟਰੋਲ ਪੰਪਾਂ 'ਤੇ ਭੀੜ ਨਾ ਪਾਈ ਜਾਵੇ। ਉਨ੍ਹਾ

ਅੱਗੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ 'ਤੇ ਤੀਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਲਦ ਸਥਿਤੀ ਕਾਬੂ ਹੇਠ ਹੋਵੇਗੀ।

ਡਿਪਟੀ ਕਮਿਸ਼ਨਰ ਵਲੋਂ ਆਪਣੇ ਦਫ਼ਤਰ ਵਿਖੇ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਸਮੇਤ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਪਨੀਆਂ ਨੂੰ ਅੰਦਰੂਨੀ ਪ੍ਰਬੰਧਾਂ ਰਾਹੀਂ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਟਰਾਂਸਪੋਰਟਰਾਂ ਦੀ ਹੜਤਾਲ ਕਾਰਨ ਪੈਟਰੋਲ-ਡੀਜ਼ਲ ਅਤੇ ਐਲ.ਪੀ.ਜੀ. ਸਪਲਾਈ ਕੀਸੇ ਵੀ ਹੀਲੇ ਪ੍ਰਭਾਵਿਤ ਨਾ ਹੋਵੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਨੀਆਂ ਨੂੰ ਪੈਟਰੋਲ ਪੰਪਾਂ ਨੂੰ ਸਪਲਾਈ ਦੀ ਸਹੂਲਤ ਦੇਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਮਸਲੇ ਨੂੰ

ਜਲਦ ਹੱਲ ਕਰਨ ਲਈ ਸਮਰੱਥ ਅਧਿਕਾਰੀਆਂ ਅਤੇ ਹੜਤਾਲੀ ਟਰਾਂਸਪੋਰਟਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਪੈਟਰੋਲ ਪੰਪਾਂ ਜਾਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਜਮ੍ਹਾਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਡੀ.ਐਫ.ਐਸ.ਸੀ. (ਪੂਰਬੀ) ਸਿਫਾਲੀ ਚੋਪੜਾ, ਡੀ.ਐਫ.ਐਸ.ਸੀ. (ਪੱਛਮੀ) ਸੰਜੇ ਸ਼ਰਮਾ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: DC Ludhiana , Surabhi Malik , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD