Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਚੈਨ ਦਾ ਸਾਹ ਲਵੇਗਾ ਬਚਪਨ, ਛੇਤੀ ਪਹਿਚਾਣੋ ਨਿਮੋਨੀਆ ਬਾਰੇ ਕੈਲੰਡਰ ਜਾਰੀ ਕੀਤਾ

ਬੱਚਿਆਂ ਵਿੱਚ ਨਿਮੋਨੀਆ ਦੀ ਜਲਦ ਜਾਂਚ ਸਬੰਧੀ ਪੈਰਾ ਮੈਡੀਕਲ ਸਟਾਫ਼ ਨੂੰ ਦਿੱਤੀ ਜਾਵੇਗੀ ਸਿਖਲਾਈ: ਜ਼ਿਲ੍ਹਾ ਟੀਕਾਕਰਨ ਅਫ਼ਸਰ

Fazilka Civil Moga

Web Admin

Web Admin

5 Dariya News

ਮੋਗਾ , 02 Jan 2024

Last updated on: Jan 02, 2024, 00:00 IST

ਬੱਚਿਆਂ ਵਿਚ ਨਿਮੋਨੀਆ ਦੀ ਜਲਦ ਪਹਿਚਾਣ ਕਰਕੇ ਉਨ੍ਹਾ ਦੇ ਤੁਰੰਤ ਇਲਾਜ਼ ਲਈ ''ਸਾਂਸ'' ਪ੍ਰੋਗਰਾਮ  ਬਾਰੇ ਜਾਗਰੂਕਤਾ ਗਤੀਵਿਧੀਆਂ ਸਿਹਤ ਵਿਭਾਗ ਮੋਗਾ ਵਾਲੀ ਜਾਰੀ ਕੀਤੀਆਂ ਹਨ।ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਨੇ ਦੱਸਿਆ ਕਿ ਪੰਜਾਬ ਰਾਜ ਵਿਚ ''ਸਾਂਸ'' ( ਸੋਸ਼ਲ ਅਵੈਅਰਨੈਸ ਐਂਡ ਐਕਸ਼ਨ ਟੂ ਨਿਉਟਰੀਲਾਈਜ ਨਿਮੋਨੀਆ ਸਕਸੈਸਫੁਲੀ) ਪ੍ਰੋਗਰਾਮ ਦਾ ਮੁੱਖ ਮੰਤਵ ਬੱਚਿਆਂ ਵਿੱਚ ਨਿਮੋਨੀਆ ਦੀ ਜਲਦ ਜਾਂਚ ਕਰਕੇ ਪ੍ਰਭਾਵਤ ਬੱਚਿਆਂ ਦਾ ਜਲਦ ਇਲਾਜ ਕਰਨਾ ਹੈ ਤਾਂ ਜੋ ਨਿਮੋਨੀਆ ਕਾਰਣ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕੇ। 

ਉਹਨਾਂ ਕਿਹਾ ਕਿ ਨਿਮੋਨੀਆ ਫੇਫੜਿਆਂ ਵਿਚ ਰੋਗਾਣੂਆਂ ਦੀ ਲਾਗ ਨਾਲ ਹੁੰਦਾ ਹੈ ਅਤੇ 5 ਸਾਲ ਤੋ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਾ ਸਭ ਤੋ ਵੱਡਾ ਕਾਰਨ ਹੈ। ਇਸ ਲਈ ਬੱਚਿਆਂ ਵਿਚ ਨਿਮੋਨੀਆ ਦੇ ਲੱਛਣ ਹੋਣ ਤੇ ਘਰੇਲੂ ਇਲਾਜ ਕਰਾਉਣ ਦੀ ਬਜਾਏ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਇਲਾਜ ਕਰਵਾਇਆ ਜਾਵੇ।ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਅਸ਼ੋਕ ਸਿੰਗਲਾ ਨੇ ਦੱਸਿਆ ਕਿ ਛੋਟੇ  ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦੇ ਦੁੱਧ ਪਿਲਾਉਣ , ਬੱਚੇ ਨੂੰ ਨਿੱਘਾ ਰੱਖਣ, ਪ੍ਰਦੂਸ਼ਣ ਰਹਿਤ ਆਲਾ-ਦੁਆਲਾ, ਨਿੱਜੀ ਸਾਫ਼-ਸਫ਼ਾਈ ਰੱਖਣਾ ਅਤੇ ਪੂਰਾ ਟੀਕਾਕਰਨ ਕਰਵਾਉਣਾ ਜਰੂਰੀ ਹੈ ਇਸ ਲੜੀ ਤਹਿਤ ਪੀ ਸੀ ਵੀ ਟੀਕਾ ਲਗਵਾਉਣਾ ਵੀ ਜ਼ਰੂਰੀ ਹੈ।

ਨਿਮੋਨੀਆ ਬਿਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਬੱਚਿਆਂ ਵਿੱਚ ਖਾਂਸੀ ਅਤੇ ਜੁਕਾਮ ਦਾ ਵੱਧਣਾ, ਸਾਹ ਤੇਜੀ ਨਾਲ ਲੈਣਾ, ਸਾਹ ਲੈਂਦੇ ਸਮੇਂ ਪਸਲੀ ਚੱਲਣਾ ਜਾਂ ਛਾਤੀ ਦਾ ਥੱਲੇ ਧਸਣਾ ਅਤੇ ਗੰਭੀਰ ਲੱਛਣ ਜਿਵੇਂ ਬੱਚੇ ਦਾ ਖਾ-ਪੀ ਨਾ ਸਕਣਾ, ਝੱਟਕੇ ਆਉਣਾ, ਸੁਸਤੀ ਜਾਂ ਨੀਂਦ ਜਿਆਦਾ ਆਉਣਾ ਆਦਿ ਵਾਲੇ ਬੱਚਿਆਂ ਦਾ ਤੁਰੰਤ ਇਲਾਜ਼ ਜਰੂਰੀ ਹੈ।

ਇਸ ਸਮੇਂ ਸਿਵਲ ਸਰਜਨ ਮੋਗਾ ਡਾ. ਰਾਜੇਸ਼  ਅੱਤਰੀ ਦੀ ਅਗਵਾਈ ਹੇਠ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰੀਤੂ ਜੈਨ ਅਤੇ ਏ ਸੀ ਐੱਸ ਮੋਗਾ, ਡੀ  ਐਮ ਸੀ ਮੋਗਾ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਅਸ਼ੋਕ ਸਿੰਗਲਾ ਵੱਲੋਂ ਸਾਂਸ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਲੰਡਰ  ਵੀ ਜਾਰੀ ਕੀਤਾ ਗਿਆ। ਇਸ ਸਮੇਂ  ਸੁਪਰਡੈਂਟ ਜਗਸੀਰ ਸਿੰਘ, ਜਸਵਿੰਦਰ ਸਿੰਘ ਅਤੇ ਜਿਲ੍ਹਾ ਮਾਸ ਮੀਡੀਆ ਵਿੰਗ ਵਲੋ ਜਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਅਤੇ ਹੋਰ ਕਰਮਚਾਰੀ ਵੀ ਹਾਜ਼ਰਿ ਸਨ

 

Tags: Moga , Health , Civil Surgeon Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD