Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਬਲਾਕ ਖੂਈ ਖੇੜਾ ਦੇ 42 ਪਿੰਡਾਂ ਦਾ ਕੀਤਾ ਦੌਰਾ

ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਲੋਕਾਂ ਨੂੰ ਮਿਲ ਰਿਹਾ ਭਰਪੂਰ ਲਾਭ: ਐਸਐਮਓ ਡਾ. ਗਾਂਧੀ

Viksit Bharat Sankalp Yatra at Fazilka

Web Admin

Web Admin

5 Dariya News

ਫਾਜ਼ਿਲਕਾ , 03 Jan 2024

Last updated on: Jan 03, 2024, 00:00 IST

ਡਿਪਟੀ ਕਮਿਸ਼ਨਰ  ਡਾ. ਸੈਨੁ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹੈ। ਇਸ ਦੇ ਤਹਿਤ ਬਲਾਕ ਖੂਈ ਖੇੜਾ ਦੇ ਵੱਖ-ਵੱਖ ਪਿੰਡਾਂ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀ ਦੇਖਰੇਖ ਹੇਠ ਜਾਗਰੂਕਤਾ ਵੈਨ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਜਾਗਰੂਕਤਾ ਵੈਨ ਰਾਹੀਂ ਸਰਕਾਰ ਦੀਆਂ 17 ਮਹੱਤਵਪੂਰਨ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ ਇਲਾਵਾ ਯਾਤਰਾ ਦੌਰਾਨ ਸੰਭਾਵੀ ਲਾਭਪਾਤਰੀਆਂ ਨੂੰ ਸ਼ਾਮਲ ਕਰਨ ਦੀ ਯੋਜਨਾ ਹੈ। ਵੈਨਾਂ ਵਿਚ ਉਪਲਬਧ ਸਕਰੀਨ, ਪ੍ਰਚਾਰ ਸਮੱਗਰੀ ਅਤੇ ਵੀਡੀਓ ਰਾਹੀਂ ਬਲਾਕ ਵਿੱਚ  15 ਜਨਵਰੀ 2024 ਤੱਕ ਪਿੰਡਾਂ ਵਿਚ ਜ਼ਮੀਨੀ ਪੱਧਰ 'ਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਫਾਜ਼ਿਲਕਾ ਵਲੋਂ ਲਗਾਏ ਮੈਡੀਕਲ ਚੈੱਕਅਪ ਕੈਂਪ ਵਿਚ ਬੀ.ਪੀ., ਸ਼ੂਗਰ ਅਤੇ ਖੂਨ ਦੀ ਜਾਂਚ ਕੀਤੀ ਜਾ ਰਹੀ ਹੈ। ਮੈਡੀਕਲ ਟੀਮ ਵੱਲੋਂ ਗੈਰ ਸੰਚਾਰੀ ਬਿਮਾਰੀਆਂ ਦਾ ਚੈੱਕਅਪ ਅਤੇ ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਜਿਸ ਵਿਚ ਹੁਣ ਤੱਕ 42 ਪਿੰਡਾਂ ਵਿੱਚ  ਕੈਂਪ ਲਗਾ ਕੇ ਇਲਾਕੇ ਦੇ ਲੋਕਾਂ ਦੀ ਸਿਹਤ ਜਾਂਚ ਕੀਤੀ ਗਈ ਹੈ । 

ਇਸ ਦੇ ਨਾਲ ਨਾਲ ਆਯੂਸ਼ਮਾਨ ਭਾਰਤ- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਲਾਭਪਾਤਰ ਦੇ ਸਿਹਤ ਬੀਮਾ ਕਾਰਡ ਬਣਾਏ ਜਾ ਰਹੇ ਹਨ। ਉਹਨਾ ਦੱਸਿਆ ਕਿ ਨੈਸ਼ਨਲ ਟੀ.ਬੀ. ਖਾਤਮਾ ਪ੍ਰੋਗਰਾਮ ਤਹਿਤ ਲੋਕਾਂ ਦੇ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਕੀਤੀ ਕੀਤੀ ਜਾ ਰਹੀ ਹੈ ਅਤੇ ਗਈ ਟੀਬੀ ਦੇ ਲੱਛਣਾਂ  ਪਾਏ ਜਾਣ ਵਾਲੇ ਮਰੀਜਾਂ ਦੀ ਨਾਲ ਹੀ ਦਵਾਈ ਸ਼ੁਰੂ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਸਰਕਾਰ ਵਲੋ ਚਲ ਰਹੀ ਸਿਹਤ ਕੈਂਪ ਵਿੱਚ ਜਿਆਦਾ ਤੋਂ ਜਿਆਦਾ ਲਾਭ ਲੈਣ ਦੀ ਅਪੀਲ ਕੀਤੀ।

 

Tags: Health , Fazilka , Civil Surgeon Fazilka , Viksit Bharat Sankalp Yatra , VBSY , Information Education and Communication , Meri Kahani Meri Zubani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD