Thursday, 16 May 2024

 

 

ਖ਼ਾਸ ਖਬਰਾਂ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ

 

ਲੋੜਵੰਦ ਵਿਦਿਆਰਥੀਆਂ ਨੂੰ ਜ਼ਿਲ੍ਹਾ ਲਾਇਬ੍ਰੇਰੀ ਦੇ ਰੀਡਿੰਗ ਰੂਮ ਦੀਆਂ ਸੇਵਾਵਾਂ ਜਲਦ 24 ਘੰਟੇ ਮਿਲਣਗੀਆਂ: ਹਰਜੋਤ ਸਿੰਘ ਬੈਂਸ

ਸਿੱਖਿਆ ਮੰਤਰੀ ਨੇ ਜ਼ਿਲ੍ਹਾ ਲਾਇਬ੍ਰੇਰੀ 'ਚ ਪੜ੍ਹ ਰਹੇ ਵਿਦਿਆਰਥੀਆਂ ਨਾਲ ਕੀਤੀ ਖਾਸ ਗੱਲਬਾਤ

Harjot Singh Bains AAP

Web Admin

Web Admin

5 Dariya News

ਰੂਪਨਗਰ , 03 Jan 2024

ਡਾ. ਬੀ.ਆਰ. ਅੰਬੇਡਕਰ ਚੌਂਕ ਨਜ਼ਦੀਕ ਸਥਿਤ ਜ਼ਿਲ੍ਹਾ ਲਾਇਬ੍ਰੇਰੀ ਦੇ ਕੀਤੇ ਗਏ ਨਵੀਨੀਕਰਨ ਦਾ ਨਿਰੀਖਣ ਕਰਦਿਆਂ, ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਘੋਸ਼ਣਾ ਕੀਤੀ ਕਿ ਜ਼ਿਲ੍ਹਾ ਲਾਇਬ੍ਰੇਰੀ ਦਾ ਰੀਡਿੰਗ ਰੂਮ ਜਲਦ 24 ਘੰਟਿਆਂ ਲਈ ਖੁੱਲਾ ਰੱਖਣ ਦੀ ਸ਼ੁਰੂਆਤ ਕੀਤੀ ਜਾਵੇਗੀ ਤਾਂ ਜੋ ਲੋੜਵੰਦ ਵਿਦਿਆਥੀਆਂ ਨੂੰ ਇੱਥੇ ਮੁਫ਼ਤ ਇੰਟਰਨੈੱਟ ਸੇਵਾਵਾਂ ਸਮੇਤ ਡੈਸਕਟੋਪ ਕੰਪਿਊਟਰ ਅਤੇ ਹੋਰ ਜ਼ਰੂਰੀ ਸੇਵਾਵਾਂ ਮਿਲ ਸਕਣ।

ਸਿੱਖਿਆ ਮੰਤਰੀ ਨੇ ਕਿਹਾ ਕਿ ਆਮ ਘਰਾਂ ਦੇ ਬੱਚੇ ਪੜਾਈ ਦੇ ਨਾਲ-ਨਾਲ ਨੌਕਰੀਆਂ ਵੀ ਕਰਦੇ ਹਨ ਪਰ ਕੁਝ ਬੁਨਿਆਦੀ ਲੋੜਾਂ ਦੀ ਘਾਟ ਸਦਕਾ ਇਨ੍ਹਾਂ ਨੂੰ ਪੜਨ ਸਮੇਂ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਤੱਥਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਜ਼ਿਲ੍ਹਾ ਲਾਇਬ੍ਰੇਰੀ ਦਾ ਨਿਵੀਨਿਕਰਨ ਕੀਤਾ ਗਿਆ ਹੈ, ਜਲਦ ਸੂਬੇ ਦੀਆਂ ਸਾਰੀਆਂ ਲਾਇਬ੍ਰੇਰੀਆਂ ਵਿਖੇ ਇਹ ਖਾਸ ਸੇਵਾਵਾਂ ਮੁੱਹਈਆ ਕਰਵਾਈਆਂ ਜਾਣਗੀਆਂ ਜਿੱਥੇ ਵਿਦਿਆਰਥੀ ਪੜਕੇ ਆਪਣਾ ਸੁਨਹਿਰੀ ਭਵਿੱਖ ਸਿਰਜਣਗੇ।

ਹਰਜੋਤ ਬੈਂਸ ਨੇ ਜ਼ਿਲ੍ਹਾ ਲਾਇਬ੍ਰੇਰੀ ਦੀ ਇਮਾਰਤ ਅਤੇ ਰੀਡਿੰਗ ਹਾਲ ਦਾ ਜਾਇਜ਼ਾ ਲਿਆ ਅਤੇ ਹਾਲ ਵਿਚ ਪੜ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਉਨ੍ਹਾਂ ਨੂੰ ਮਿਲ ਰਹੀ ਸੁਵਿਧਾਵਾਂ ਬਾਰੇ ਪੁੱਛਿਆ, ਪ੍ਰਬੰਧਾਂ ਨੂੰ ਲੈ ਕੇ ਮੌਕੇ ਉਤੇ ਹਾਜ਼ਰ ਵਿਦਿਆਰਥੀਆਂ ਵਲੋਂ ਤਸੱਲੀ ਪ੍ਰਗਟਾਈ ਗਈ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਸੀਨੀਅਰ ਸਿਟੀਜਨ ਸੈਕਸ਼ਨ ਵਿਚ ਬਜ਼ੁਰਗਾਂ ਨਾਲ ਵੀ ਮੁਲਾਕਾਤ ਕੀਤੀ ਜਿੱਥੇ ਹਹਰਨਾਮ ਸਿੰਘ ਨੇ ਲਾਇਬ੍ਰੇਰੀ ਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਹਰਜੋਤ ਬੈਂਸ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸਿੱਖਿਆ ਹੈ ਅਤੇ ਸਿੱਖਿਆ ਦੇ ਪਸਾਰ ਵਿਚ ਵਾਧਾ ਕਰਨ ਲਈ ਲਾਇਬ੍ਰੇਰੀਆਂ ਦਾ ਅਹਿਮ ਰੋਲ ਹੁੰਦਾ ਹੈ ਜਿਸ ਲਈ ਹੁਣ ਹਰੇਕ ਹਲਕੇ ਵਿਚ 3 ਮਹੀਨੇ ਦੇ ਨਿਸ਼ਚਿਤ ਸਮੇਂ ਵਿਚ 6 ਲਾਇਬ੍ਰੇਰੀਆਂ ਖੋਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਜ਼ਿਲ੍ਹਾ ਲਾਇਬ੍ਰੇਰੀਆਂ ਸਿਰਫ ਕਾਗਜ਼ਾਂ ਵਿਚ ਹੀ ਸਨ ਤੇ ਖੰਡਰਾਂ ਦਾ ਰੂਪ ਧਾਰਨ ਕਰ ਚੁੱਕੀਆ ਸਨ, ਉਨ੍ਹਾਂ ਸਾਰੀਆਂ ਲਾਇਬ੍ਰੇਰੀਆਂ ਦਾ ਨਵੀਨੀਕਰਨ ਕੀਤਾ ਗਿਆ ਹੈ ਜਿਸ ਨਾਲ ਹੁਣ ਹਰ ਵਰਗ ਦੇ ਲੋਕ ਕਿਤਾਬਾਂ ਦਾ ਨਿੱਘ ਮਾਣ ਰਹੇ ਹਨ।

ਇਹ ਲ੍ਰਾਇਬ੍ਰੇਰੀਆਂ ਹੁਣ ਯੂ.ਪੀ.ਐਸ.ਸੀ., ਪੀ.ਸੀ.ਐਸ., ਆਧਿਆਪਕ ਆਦਿ ਪ੍ਰੀਖਿਆਵਾਂ ਦੀ ਤਿਆਰੀ ਲਈ ਅਹਿਮ ਸਥਾਨ ਸਾਬਤ ਹੋਣਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਾਲਾਂ ਵਿਚ ਸਰਕਾਰਾਂ ਨੇ ਸਿੱਖਿਆ, ਖੇਡਾਂ ਤੇ ਸਿਹਤ ਸੇਵਾਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਪਰੰਤੂ ਸ. ਭਗਵੰਤ ਸਿੰਘ ਮਾਣ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਨ੍ਹਾਂ ਖੇਤਰਾਂ ਵੱਲ ਖਾਸ ਤਵੱਜੋਂ ਦੇ ਰਹੀ ਹੈ ਜਿਸ ਦੇ ਨਤੀਜੇ ਆਉਣ ਵਾਲੇ ਸਮੇਂ ਵਿੱਚ ਸਾਹਮਣੇ ਆਉਣਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਲਾਇਬ੍ਰੇਰੀ ਵਿਚ ਜਲਦ ਹੀ ਮਾਰਕਫੈੱਡ ਤੇ ਵੇਰਕਾ ਦਾ ਬੂਥ ਲਗਾਇਆ ਜਾ ਰਿਹਾ ਹੈ, ਇਸ ਦੇ ਨਾਲ ਹੀ ਵਿਦਿਆਰਥੀਆਂ ਲਈ ਕਾਮਨ ਰੂਮ, ਕੰਪਿਊਟਰ ਰੂਮ, ਫਰੀ ਇੰਟਰਨੈੱਟ, ਓਪਨ ਜ਼ਿੰਮ ਅਤੇ ਹੋਰ ਕਈ ਤਰ੍ਹਾਂ ਦੀਆਂ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਐਸ.ਡੀ.ਐਮ ਰੂਪਨਗਰ ਹਰਕੀਰਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਜਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫਸਰ ਰੰਜਨਾ ਕਟਿਆਲ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Ropar , Preeti Yadav , Dr. Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD