Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਆਈ. ਐਸ. ਆਈ ਅਤੇ ਹਾਲਮਾਰਕ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦਾ ਸੱਦਾ

ਭਾਰਤੀ ਮਿਆਰ ਬਿਊਰੋ ਵੱਲੋਂ ਕਰਵਾਏ ਜਾਗਰੂਕਤਾ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Jai Krishan Singh Rouri AAP

Web Admin

Web Admin

5 Dariya News

ਗੜ੍ਹਸ਼ੰਕਰ/ਹੁਸ਼ਿਆਰਪੁਰ , 03 Jan 2024

Last updated on: Jan 03, 2024, 00:00 IST

ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ ਨਾਲ ਸਬੰਧਤ ਭਾਰਤੀ ਮਿਆਰ ਬਿਊਰੋ ਦੀ ਚੰਡੀਗੜ੍ਹ ਸ਼ਾਖਾ ਦਫ਼ਤਰ ਸੀ. ਐਚ. ਬੀ. ਓ ਵੱਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬਲਰਾਜ ਸਿੰਘ ਦੇ ਸਹਿਯੋਗ ਨਾਲ ਬਲਾਕ ਗੜ੍ਹਸ਼ੰਕਰ ਵਿਖੇ ਬੀ. ਡੀ. ਪੀ. ਓ ਮਨਜਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਦਾ ਚੌਥਾ ਗ੍ਰਾਮ ਪੰਚਾਇਤ ਜਾਗਰੂਕਤਾ ਕੈਂਪ ਲਗਾਇਆ ਗਿਆ। 

ਇਸ ਕੈਂਪ ਵਿਚ 77 ਦੇ ਕਰੀਬ ਪੰਚਾਂ-ਸਰਪੰਚਾਂ ਅਤੇ ਸੰਮਤੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਹਾਜ਼ਰੀਨ ਪੰਚਾਂ-ਸਰਪੰਚਾਂ, ਸੰਮਤੀ ਮੈਂਬਰਾਂ ਅਤੇ ਆਮ ਲੋਕਾਂ ਨੂੰ ਆਈ. ਐਸ. ਆਈ ਅਤੇ ਹਾਲਮਾਰਕ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦਾ ਸੱਦਾ ਦਿੱਤਾ। 

ਉਨ੍ਹਾਂ ਕਿਹਾ ਕਿ ਬੀ. ਆਈ. ਐਸ ਐਪ ਦੀ ਵਰਤੋਂ ਕਰਕੇ ਜਿਥੇ ਲੋਕ ਵਧੀਆ ਕੁਆਲਿਟੀ ਦਾ ਸਾਮਾਨ ਹਾਸਲ ਕਰ ਸਕਦੇ ਹਨ, ਉਥੇ ਠੱਗੀ ਤੋਂ ਵੀ ਬਚ ਸਕਦੇ ਹਨ। ਉਨ੍ਹਾਂ ਭਾਰਤੀ ਮਿਆਰ ਬਿਊਰੋ ਦੇ ਨੁਮਾਇੰਦਿਆਂ ਦੇ ਇਸ ਉੱਦਮ ਦੀ ਭਰਵੀਂ ਸ਼ਲਾਘਾ ਕੀਤੀ। ਇਸ ਮੌਕੇ ਬੀ. ਆਈ. ਐਸ ਵੱਲੋਂ ਪਿੰਡਾਂ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਕਿਤਾਬਚੇ, ਫਲਾਇਰ ਅਤੇ ਖੇਤੀਬਾੜੀ ਨਾਲ ਸਬੰਧਤ ਜਾਣਕਾਰੀ ਹਾਜ਼ਰੀਨ ਵਿਚ ਵੰਡੀ ਗਈ, ਤਾਂ ਜੋ ਉਨ੍ਹਾਂ ਦੇ ਰੋਜ਼ਾਨਾ ਜੀਵਨ ਦੇ ਨਾਲ-ਨਾਲ ਖੇਤੀਬਾੜੀ ਖੇਤਰ ਦੇ ਗਿਆਨ ਵਿਚ ਵੀ ਵਾਧਾ ਕੀਤਾ ਜਾ ਸਕੇ। 

ਸਮਾਗਮ ਦੌਰਾਨ ਪੰਚਾਂ-ਸਰਪੰਚਾਂ ਨੂੰ ਵਿਕਾਸ ਗਤੀਵਿਧੀਆਂ ਲਈ ਨਿੱਜੀ ਲੋੜਾਂ, ਪਿੰਡਾਂ ਦੇ ਵਿਕਾਸ ਲਈ ਅਤੇ ਖੇਤਾਂ ਵਿਚ ਸਿੰਚਾਈ ਸਰੋਤ ਬਣਾਉਣ ਸਮੇਂ ਮਿਆਰੀ ਸਾਮਾਨ ਖ਼ਰੀਦਣ ਲਈ ਮਿਆਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਹਾਜ਼ਰੀਨ ਵੱਲੋਂ ਬੀ. ਆਈ. ਐਸ ਕੇਅਰ ਐਪ ਨੂੰ ਵੀ ਡਾਊਨਲੋਡ ਕੀਤਾ ਗਿਆ ਅਤੇ ਅਸਲ ਆਈ. ਐਸ. ਆਈ ਮਾਰਕ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਲਈ ਇਸ ਐਪ ਦੀ ਵਰਤੋਂ ਕਰਨਾ ਵੀ ਸਿਖਾਇਆ ਗਿਆ ਤਾਂ ਜੋ ਰੋਜ਼ਾਨਾ ਜੀਵਨ ਵਿਚ ਮਿਆਰਾਂ ਬਾਰੇ ਊੁਨ੍ਹਾਂ ਦੇ ਗਿਆਨ ਵਿਚ ਵਾਧਾ ਹੋ ਸਕੇ। 

ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਮਹਿਲਾ ਪੰਚਾਇਤ ਮੈਂਬਰਾਂ ਨੇ ਹਾਲ ਮਾਰਕਿੰਗ ਅਤੇ ਬੀ. ਆਈ. ਐਸ ਕੇਅਰ ਐਪ ’ਤੇ ਚਰਚਾ ਵਿਚ ਉਤਸ਼ਾਹ ਨਾਲ ਭਾਗ ਲਿਆ। ਹਾਜ਼ਰੀਨ ਵੱਲੋਂ ਬੜੇ ਜੋਸ਼ ਨਾਲ ‘ਜਾਗੋ ਗ੍ਰਾਹਕ ਜਾਗੋ’ ਦਾ ਨਾਅਰੇ ਵੀ ਲਗਾਏ ਗਏ। ਹਾਜ਼ਰ ਪੰਚਾਇਤ ਮੈਂਬਰਾਂ ਨੇ ਵਰਕਸ਼ਾਪ ਦੌਰਾਨ ਪ੍ਰਾਪਤ ਕੀਤੀ ਜਾਣਕਾਰੀ ਦੀ ਪ੍ਰਭਾਵੀ ਵਰਤੋਂ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। 

ਉਹ ਇਹ ਜਾਣ ਕੇ ਹੈਰਾਨ ਹੋ ਗਏ ਕਿ ਉਹ ਬੀ. ਆਈ. ਐਸ ਕੇਅਰ ਐਪ ’ਤੇ ਖ਼ੁਦ ਸਿੱਧੇ ਤੌਰ ’ਤੇ ਸ਼ਿਕਾਇਤ ਕਰ ਸਕਦੇ ਹਨ ਅਤੇ ਸਟੈਂਡਰਡ ਮਾਰਕ ਦੀ ਦੁਰਵਰਤੋਂ ਦੀ ਜਾਂਚ ਕਰ ਸਕਦੇ ਹਨ, ਜਿਸ ਦਾ ਵਿਭਾਗ ਵੱਲੋਂ ਇਕ ਮਹੀਨੇ ਦੇ ਅੰਦਰ ਨਿਪਟਾਰਾ ਕਰਨਾ ਹੁੰਦਾ ਹੈ। ਇਸ ਮੌਕੇ ਬੀ. ਡੀ. ਪੀ. ਓ ਮਨਜਿੰਦਰ ਕੌਰ ਨੇ ਆਏ ਮਹਿਮਾਨਾਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ ਅਤੇ ਵਾਅਦਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਅਜਿਹੇ ਕੈਂਪ ਪਿੰਡ ਪੱਧਰ ’ਤੇ ਵੀ ਲਗਾਏ ਜਾਣਗੇ। 

ਉਨ੍ਹਾਂ ਬੀ. ਆਈ. ਐਸ ਵਿਭਾਗ ਤੋਂ ਆਏ ਸਲਾਹਕਾਰ ਦਲਬੀਰ ਸਿੰਘ, ਰਿਸੋਰਸ ਪਰਸਨ ਫੋਰਨ ਚੰਦ ਅਤੇ ਯੋਗਰਾਜ ਦਾ ਧੰਨਵਾਦ ਕੀਤਾ।  ਇਸ ਮੌਕੇ ਜ਼ਿਲ੍ਹਾ ਵਿਕਾਸ ਫੈਲੋ ਜੋਇਆ ਸਿੱਦੀਕੀ, ਸੁਪਰਡੈਂਟ ਜੀਵਨ ਅਤੇ ਬੀ. ਡੀ. ਪੀ. ਓ ਦਫ਼ਤਰ ਗੜ੍ਹਸ਼ੰਕਰ ਦਾ ਸਮੁੱਚਾ ਸਟਾਫ ਹਾਜ਼ਰ ਸੀ।

 

Tags: Jai Krishan Singh Rouri , Garhshankar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD