Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਚਿਲਡਰਨ ਹੋਮ, ਸਪੈਸ਼ਲ ਹੋਮ, ਓਲਡ ਏਜ ਹੋਮ ਅਤੇ ਅਬਜ਼ਰਵੇਸ਼ਨ ਹੋਮ ਦਾ ਅਚਨਚੇਤ ਦੌਰਾ

District Legal Services Authority Hoshiarpur

Web Admin

Web Admin

5 Dariya News

ਹੁਸਿ਼ਆਰਪੁਰ , 03 Jan 2024

Last updated on: Jan 03, 2024, 00:00 IST

ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਦਿਲਬਾਗ ਸਿੰਘ ਜੌਹਲ ਵਲੋਂ ਅੱਜ ਚਿਲਡਰਨ ਹੋਮ, ਓਲਡ ਏਜ ਹੋਮ, ਸਪੈਸ਼ਲ ਹੋਮ, ਪਲੇਸ ਆਫ ਸੇਫਟੀ ਅਤੇ ਅਬਜ਼ਰਵੇਸ਼ਨ ਹੋਮ, ਰਾਮ ਕਲੋਨੀ ਕੈਂਪ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ । ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। 

ਇਸ ਦੌਰਾਨ ਉਨ੍ਹਾਂ ਚਿਲਡਰਨ ਹੋਮ ਵਿਚ ਰਹਿ ਰਹੇ ਬੱਚਿਆਂ ਨਾਲ ਗੱਲਬਾਤ ਕੀਤੀ ਗਈ ਤੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਅੱਗੇ ਵਧਣ ਲਈੇ ਸਰਬੱਤ ਦਾ ਭਲਾ ਟਰੱਸਟ ਸਹਿਯੋਗ ਨਾਲ ਬੱਚਿਆਂ ਨੂੰ ਕ੍ਰਿਕਟ ਦਾ ਸਾਮਾਨ ਦਿੱਤਾ ਗਿਆ। ਇਸ ਦੇ ਨਾਲ ਹੀ ਅਬਜ਼ਰਵੇਸ਼ਨ ਹੋਮ, ਪਲੇਸ ਆਫ ਸੇਫਟੀ ਅਤੇ ਸਪੈਸ਼ਲ ਹੋਮ ਦੇ ਸਜ਼ਾ ਜਾਫ਼ਤਾ ਬੱਚਿਆਂ ਨਾਲ ਉਨ੍ਹਾਂ ਦੇ ਕੇਸਾਂ ਬਾਰੇ ਗੱਲਬਾਤ ਕੀਤੀ ਗਈ। 

ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਨਾਲ ਹੀ ਅਬਜ਼ਰਵੇਸ਼ਨ ਹੋਮ ਦੇ ਹਵਾਲਾਤੀਆਂ ਦੇ ਕੇਸਾਂ ਬਾਰੇ ਜਾਣਿਆ ਗਿਆ। ਇਨ੍ਹਾਂ ਬੱਚਿਆਂ ਨੂੰ ਸਰੀਰਕ ਅਤੇ ਮਾਨਸਿਕ ਪੱਖੋਂ ਤੰਦਰੁਸਤ ਰੱਖਣ ਲਈ ਸਰਬੱਤ ਦਾ ਭਲਾ ਟਰੱਸਟ ਦੇ ਸਹਿਯੋਗ ਨਾਲ ਯੋਗਾ ਮੈਟ ਦਿੱਤੇ ਗਏ।

ਇਸ ਤੋਂ ਇਲਾਵਾ ਉਨ੍ਹਾਂ ਨੇ ਓਲਡ ਏਜ ਹੋਮ ਦੇ ਬਜ਼ੁਰਗਾਂ ਦਾ ਹਾਲਚਾਲ ਜਾਣਿਆ ਅਤੇ ਉਨ੍ਹਾਂ ਨੂੰ ਸਰਬੱਤ ਦਾ ਭਲਾ ਟਰੱਸਟ  ਦੇ ਸਹਿਯੋਗ ਨਾਲ ਖਾਣ-ਪੀਣ ਦਾ ਸਾਮਾਨ ਦਿੱਤਾ ਗਿਆ। ਇਸ ਮੌਕੇ  ਸਪੈਸ਼ਲ ਹੋਮ ਤੋਂ ਸੁਪਰਡੈਂਟ ਨਰੇਸ਼ ਕੁਮਾਰਅਤੇ ਅਬਜ਼ਰਵੇਸ਼ਨ ਹੋਮ ਦੇ ਸੁਪਰਡੈਂਟ ਪੁਨੀਤ ਕੁਮਾਰ, ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਆਗਿਆਪਾਲ ਸਿੰਘ ਸਾਹਨੀ, ਮਾਸਟਰ ਸੁਰਜੀਤ ਸਿੰਘ ਸੈਕਟਰੀ, ਡਾਕਟਰ ਰੋਜ਼ੀ ਤੇ ਪਵਨ ਕੁਮਾਰ ਹਾਜ਼ਰ ਸਨ।  

 

Tags: Judiciary , Dilbagh Singh Johal , District & Sessions Judge-cum-Chairman , District Legal Services Authority , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD