Wednesday, 08 May 2024

 

 

ਖ਼ਾਸ ਖਬਰਾਂ ਅਕਾਲੀ ਦਲ ਨੂੰ ਝੱਟਕਾ ਦਿੰਦਿਆਂ ਰਸੂਲਪੁਰ ਕਲਰ ਤੋਂ ਦੱਸ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਖੇਡਾਂ ਦੇ ਖੇਤਰ ਵਿੱਚ ਪੰਜਾਬ ਮੁੜ ਚਮਕੇਗਾ, ਨਵੀਂ ਖੇਡ ਨੀਤੀ ਨੇ ਨੁਹਾਰ ਬਦਲੀ: ਮੀਤ ਹੇਅਰ ਭਗਵੰਤ ਮਾਨ ਦੀ ਬਠਿੰਡਾ ਵਾਸੀਆਂ ਨੂੰ ਅਪੀਲ: ਬੱਸ ਇੱਕ ਬਠਿੰਡੇ ਵਾਲਾ ਕੰਢਾ ਰਹਿ ਗਿਆ, ਇਹ ਵੀ ਕੱਢ ਦਿਓ ਇਸ ਵਾਰ ਪ੍ਰਨੀਤ ਕੌਰ ਨੇ ਕਿਹਾ, ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ ਸੀਆਈਐਸਸੀਈ ਦੇ 12ਵੀਂ ਕਲਾਸ ਦਾ ਨਤੀਜਾ ਐਨ ਕੇ ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ‘ਸਵੀਪ’ ਟੀਮ ਵੱਲੋਂ ਤਿਆਰ ਗੀਤ ‘ਵੋਟ ਮੈਂ ਜ਼ਰੂਰ ਪਾਉਣੀ ਆਂ’ ਦਾ ਵੀਡੀਓ ਜਾਰੀ ਸਵੀਪ ਤਹਿਤ ਪੰਜਾਬ ਦੇ ਸਾਰੇ ਲੋਕ ਸਭਾ ਹਲਕਿਆਂ ਦੀ ਸਾਈਕਲ ਯਾਤਰਾ ਕਰਕੇ ਪਰਤੇ ਮਨਮੋਹਨ ਸਿੰਘ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸੁਆਗਤ ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ ਅੰਮ੍ਰਿਤਸਰ ਦੀ ਅਵਾਜ਼ ਬੁਲੰਦ ਕਰਨ ਵਾਲੇ ਲੀਡਰ ਨੂੰ ਆਪਣੀ ਵੋਟ ਦਿਓ- ਬੱਬਰ ਔਜਲਾ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਸ਼ੂਰੂ- ਸੰਦੀਪ ਕੁਮਾਰ ਨੈਤਿਕ ਅਧਾਰ ਉਪਰ ਵੋਟ ਜਰੂਰ ਪਾਉਣ ਦਾ ਨੁੱਕੜ ਨਾਟਕ ਰਾਹੀਂ ਸੁਨੇਹਾ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ 1566 ਕਰੋੜ ਰੁਪਏ ਦੀ ਕੀਤੀ ਅਦਾਇਗੀ, ਪਹੁੰਚੀ ਕਣਕ ਦੀ 99 ਫੀਸਦੀ ਤੋਂ ਵਧ ਹੋਈ ਖਰੀਦ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਸਕੂਲੀ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਤੇ ਲੇਡੀ ਅਟੈਂਡੈਂਟ ਨੂੰ ਕੀਤਾ ਜਾਗਰੂਕ ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ ਪਹਿਲੇ ਦਿਨ 3 ਨਾਮਜ਼ਦਗੀ ਪੱਤਰ ਹੋਏ ਦਾਖਲ: ਰਾਜੇਸ਼ ਧੀਮਾਨ ਨਿਰਪੱਖ, ਪਾਰਦਰਸ਼ੀ ਅਤੇ ਭੈਅ ਮੁਕਤ ਚੋਣਾਂ ਕਰਵਾਉਣ ਲਈ ਪਟਿਆਲਾ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ ਸਿਵਲ ਸਰਜਨ ਵੱਲੋਂ ਸਿਹਤ ਯੋਜਨਾਵਾਂ ਦੀ ਪਹੁੰਚ ਵਧਾਉਣ ਸਬੰਧੀ ਮੀਟਿੰਗ ਲੀਡਰਾਂ ਦੇ ਨਿਆਣਿਆਂ ਦੀ ਜਗ੍ਹਾਂ ਆਮ ਘਰਾਂ ਦੇ ਪੁੱਤਾਂ-ਧੀਆਂ ਨੂੰ ਨੌਕਰੀ ਮਿਲਣ ਲੱਗੀਆਂ: ਮੀਤ ਹੇਅਰ ਸਿਵਲ ਸਰਜਨ ਵਲੋਂ ਵੱਧ ਤੋਂ ਵੱਧ ਯੋਗ ਵਿਅਕਤੀਆਂ ਦੇ ਆਯੁਸ਼ਮਾਨ ਕਾਰਡ ਬਣਾਉਣ ਦੀ ਹਦਾਇਤ

 

ਰਾਜ ਸਭਾ ਮੈਂਬਰ ਡੀ.ਪੀ. ਵਤਸ ਨੇ ਪਿੰਡ ਲਾਡਪੁਰ ਅਤੇ ਕੰਜਾਰੀ ਵਿਖੇ ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਕੀਤਾ ਸੰਬੋਧਨ

ਵਿਕਸਿਤ ਭਾਰਤ ਸੰਕਲਪ ਯਾਤਰਾ ਰਾਹੀ ਲੋਕਾਂ ਨੂੰ ਮਿਲ ਰਿਹਾ ਭਾਰਤ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ - ਡੀ. ਪੀ. ਵਤਸ

Viksit Bharat Sankalp Yatra at Fatehgarh Sahib

Web Admin

Web Admin

5 Dariya News

ਅਮਲੋਹ, ਫ਼ਤਹਿਗੜ੍ਹ ਸਾਹਿਬ , 03 Jan 2024

ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਮਾਣਯੋਗ ਰਾਜ ਸਭਾ ਸੰਸਦ ਮੈਂਬਰ ਡੀ.ਪੀ. ਵਤਸ ਨੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਲਾਡਪੁਰ ਅਤੇ ਕੰਜਾਰੀ ਵਿਖੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕੀਤਾ ਅਤੇ ਕਿਹਾ ਕਿ ਇਸ ਯਾਤਰਾ ਦਾ ਮੁੱਖ ਮਕਸਦ ਭਾਰਤ ਸਰਕਾਰ ਦੀਆਂ ਜਨ ਕਲਿਆਣਕਾਰੀ ਯੋਜਨਾਵਾਂ ਨੂੰ ਪਿੰਡ ਪਿੰਡ ਤਕ ਪਹੁੰਚਾਉਣਾ ਹੈ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਅਤੇ ਜਲ ਜੀਵਨ ਮਿਸ਼ਨ- ਹਰ ਘਰ ਜਲ ਆਦਿ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। 

ਜ਼ਿਕਰਯੋਗ ਹੈ ਕਿ ਇਹ ਯਾਤਰਾ ਫ਼ਤਹਿਗੜ੍ਹ ਸਾਹਿਬ ਸਣੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੱਲ ਰਹੀ ਹੈ। ਇਸ ਰਾਹੀਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਫਲੈਗਸ਼ਿਪ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਏ ਅਤੇ ਯੋਗ ਲਾਭਪਾਤਰੀਆਂ ਨੂੰ ਮੌਕੇ 'ਤੇ ਹੀ ਇਨ੍ਹਾਂ ਸਕੀਮਾਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸਮਾਗਮ ਵਾਲੀ ਥਾਂ 'ਤੇ ਐੱਲ.ਈ.ਡੀ ਸਕਰੀਨਾਂ ਵਾਲੀ ਸੰਕਲਪ ਯਾਤਰਾ ਦੀ ਵੈਨ ਵੀ ਮੌਜੂਦ ਸੀ, ਜਿਸ ਵਿੱਚ ਦੇਸ਼ ਦੀ ਸਮੁੱਚੀ ਤਰੱਕੀ ਨੂੰ ਦਰਸਾਉਣ  ਬਾਰੇ ਪ੍ਰਧਾਨ ਮੰਤਰੀ ਦੇ ਰਿਕਾਰਡ ਕੀਤੇ ਭਾਸ਼ਣ,  ਲਾਭਪਾਤਰੀਆਂ ਦੀਆਂ ਕਹਾਣੀਆਂ, ਪੈਂਫਲਿਟ, ਕੈਲੰਡਰ ਅਤੇ ਹੋਰ ਕਿਤਾਬਾਂ ਦੇ ਰੂਪ ਵਿੱਚ ਜਾਗਰੂਕਤਾ ਸਮੱਗਰੀ ਰੱਖੀ ਗਈ ਸੀ।

ਇਸ ਮੌਕੇ ਵੱਖ ਵੱਖ ਵਿਭਾਗਾਂ ਦੁਆਰਾ ਬੂਥ ਵੀ ਲਗਾਏ ਗਏ ਤਾਂ ਜੋ ਇਲਾਕਾ ਨਿਵਾਸੀਆ ਨੂੰ ਮੌਕੇ ’ਤੇ ਯੋਜਨਾਵਾਂ ਦਾ ਲਾਭ ਦਿੱਤਾ ਜਾ ਸਕੇ। ਇਸ ਮੌਕੇ ਹਾਜ਼ਰ ਸਾਰੇ ਲੋਕਾਂ ਨੂੰ ਵਿਕਸਤ ਭਾਰਤ ਦੀ ਸਹੁੰ ਵੀ ਚੁਕਾਈ। ਇਸ ਮੌਕੇ ਖੇਤੀਬਾੜੀ ਦੇ ਵਿਕਾਸ ਨੂੰ ਦਰਸਾਉਂਦਿਆਂ ਡਰੋਨ ਵੀ ਪ੍ਰਦਰਸ਼ਿਤ ਕੀਤਾ ਗਿਆ। ਕੁਦਰਤੀ ਖੇਤੀ ਦਾ ਅਭਿਆਸ ਕਰਨ ਵਾਲੇ ਕਿਸਾਨਾਂ ਨਾਲ ਉਸਾਰੂ ਗੱਲਬਾਤ ਦੇ ਨਾਲ-ਨਾਲ ਅਗਾਂਹਵਧੂ ਸੋਚ ਨੂੰ ਹੁੰਗਾਰਾ ਦੇਣ ਦਾ ਟੀਚਾ ਵੀ ਇਸਦੇ ਤਹਿਤ ਮਿੱਥਿਆ ਗਿਆ ਹੈ। 

ਇਸਦੇ ਨਾਲ ਹੀ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ। ਵਿਕਸਿਤ ਭਾਰਤ ਸੰਕਲਪ ਯਾਤਰਾ ਭਾਰਤ ਸਰਕਾਰ ਦੀ ਇੱਕ ਵਿਆਪਕ ਪਹਿਲ ਹੈ। ਬਹੁਪੱਖੀ ਵਿਕਾਸ ਦੇ ਦ੍ਰਿਸ਼ਟੀਕੋਣ 'ਤੇ ਆਧਾਰਿਤ ਇਸ ਯਾਤਰਾ ਦੇ ਜ਼ਰੀਏ, ਇਹ ਯਕੀਨੀ ਬਣਾਉਣ ਲਈ ਲਗਾਤਾਰ ਕੋਸ਼ਿਸ਼ ਕੀਤੀ ਗਈ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਦੇਸ਼ ਦੇ ਹਰ ਕੋਨੇ ਵਿੱਚ ਸੌ ਫ਼ੀਸਦ ਮੁਕੰਮਲ ਹੋ ਸਕੇ।

 

Tags: D.P. Vats , Bharatiya Janata Party , Viksit Bharat Sankalp Yatra , VBSY , Information Education and Communication , Meri Kahani Meri Zubani , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD