Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤੇਲ ਟੈਂਕਰ ਹਾਦਸਾ -ਖੰਨਾ ਪੁਲਿਸ ਅਤੇ ਜਿਲ੍ਹਾ ਪ੍ਰਸਾਸ਼ਨ ਲੁਧਿਆਣਾ ਦੀ ਮੁਸਤੈਦ ਕਾਰਵਾਈ ਨਾਲ ਵੱਡਾ ਹਾਦਸਾ ਟਲਿਆ

ਮੁੱਢਲੀ ਜਾਂਚ 'ਚ ਤੇਲ ਟੈਂਕਰ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ - ਐਸ.ਐਸ.ਪੀ. ਖੰਨਾ

Oil tanker mishap at Khanna

Web Admin

Web Admin

5 Dariya News

ਖੰਨਾ (ਲੁਧਿਆਣਾ) , 03 Jan 2024

Last updated on: Jan 03, 2024, 00:00 IST

ਖੰਨਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੀ ਤੁਰੰਤ ਕਾਰਵਾਈ ਨਾਲ ਅੱਜ ਦੁਪਹਿਰ ਕਰੀਬ 12:30 ਵਜੇ ਨੈਸ਼ਨਲ ਹਾਈਵੇ (ਮੇਨ ਜੀ.ਟੀ. ਰੋਡ) 'ਤੇ 6000 ਲੀਟਰ ਡੀਜ਼ਲ ਅਤੇ 6000 ਲੀਟਰ ਪੈਟਰੋਲ ਲੈ ਕੇ ਜਾ ਰਿਹਾ ਇੱਕ ਤੇਲ ਟੈਂਕਰ ਪਲਟ ਗਿਆ। ਇਸ ਹਾਦਸੇ ਦਾ ਪਤਾ ਲੱਗਦਿਆਂ ਹੀ ਐਸ.ਐਸ.ਪੀ. ਅਮਨੀਤ ਕੋਂਡਲ ਅਤੇ ਐਸ.ਡੀ.ਐਮ. ਬਲਜਿੰਦਰ ਸਿੰਘ ਦੀ ਅਗਵਾਈ ਵਿੱਚ ਖੰਨਾ ਪੁਲਿਸ ਮੌਕੇ 'ਤੇ ਪੁੱਜੀ ਅਤੇ ਸਥਿਤੀ ਨੂੰ ਸੰਭਾਲਿਆ।

ਐਸ.ਐਸ.ਪੀ. ਖੰਨਾ ਅਮਨੀਤ ਕੋਂਡਲ ਆਈ.ਪੀ.ਐਸ. ਨੇ ਦੱਸਿਆ ਕਿ ਹਾਦਸੇ ਦੀ ਮੁੱਢਲੀ ਜਾਂਚ ਅਨੁਸਾਰ, ਲੁਧਿਆਣਾ ਵਾਲੇ ਪਾਸੇ ਤੋਂ ਮੰਡੀ ਗੋਬਿੰਦਗੜ੍ਹ ਵੱਲ ਜਾ ਰਹੇ ਤੇਲ ਟੈਂਕਰ ਦਾ ਡਰਾਈਵਰ ਟਾਇਰ ਪੈਂਚਰ ਹੋਣ ਕਾਰਨ ਵਾਹਨ ਦਾ ਸੰਤੁਲਨ ਗੁਆ ਬੈਠਾ ਅਤੇ ਟੈਂਕਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਿਆ ਅਤੇ ਉਸ ਵਿੱਚ ਅੱਗ ਲੱਗ ਗਈ। ਸ਼ੁਕਰ ਹੈ ਕਿ ਡਰਾਈਵਰ ਅਤੇ ਉਸ ਦਾ ਸਾਥੀ ਦੋਵੇਂ ਖਤਰੇ ਤੋਂ ਬਾਹਰ ਹਨ ਅਤੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਐਸ.ਐਸ.ਪੀ. ਕੌਡਲ ਨੇ ਦੱਸਿਆ ਕਿ 5-6 ਫਾਇਰ ਟੈਂਡਰਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਉਨ੍ਹਾਂ ਕਿਹਾ ਕਿ ਅੱਗ ਬੁਝਾਉਣ ਤੋਂ ਬਾਅਦ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਸੀ, ਜੋ ਇਹ ਮੁਲਾਂਕਣ ਕਰ ਰਹੇ ਹਨ ਕਿ ਜਿੱਥੇ ਇਹ ਹਾਦਸਾ ਵਾਪਰਿਆ ਸੀ, ਉਸ ਜਗ੍ਹਾ ਪੁਲ ਨੂੰ ਕੋਈ ਨੁਕਸਾਨ ਹੋਇਆ ਹੈ ਜਾਂ ਨਹੀਂ।

ਅੱਗ ਬੁਝਾਉਣ ਤੋਂ ਕੁਝ ਘੰਟਿਆਂ ਬਾਅਦ, ਭਾਰੀ ਵਾਹਨਾਂ ਨੂੰ ਛੱਡ ਕੇ, ਹਰ ਕਿਸਮ ਦੇ ਹਲਕੇ ਵਾਹਨਾਂ ਲਈ ਆਵਾਜਾਈ ਬਹਾਲ ਕਰ ਦਿੱਤੀ ਗਈ ਅਤੇ ਜਦੋਂ ਤੱਕ ਐਨ.ਐਚ.ਏ.ਆਈ. ਦੇ ਅਧਿਕਾਰੀ ਨੁਕਸਾਨ ਬਾਰੇ ਆਪਣੀ ਰਿਪੋਰਟ ਪੇਸ਼ ਨਹੀਂ ਕਰਦੇ, ਉਦੋਂ ਤੱਕ ਭਾਰੀ ਵਾਹਨਾਂ ਨੂੰ ਬਦਲਵੇਂ ਰਸਤੇ ਰਾਹੀਂ ਭੇਜਿਆ ਜਾਵੇਗਾ।

 

Tags: Amneet Kondal , Police , Punjab Police , Khanna Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD