Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਵੱਲੋਂ ਸੀ.ਐਚ.ਸੀ. ਮਹਿਲ ਕਲਾਂ ਦਾ ਦੌਰਾ

ਵੱਖ- ਵੱਖ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

 Dr. Harinder Sharma Civil Surgeon

Web Admin

Web Admin

5 Dariya News

ਬਰਨਾਲਾ , 03 Jan 2024

Last updated on: Jan 03, 2024, 00:00 IST

ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਵੱਲੋਂ ਸੀ.ਐਚ.ਸੀ. ਮਹਿਲ ਕਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਸਪਤਾਲ ਵਿਖੇ ਮਿਲ ਰਹੀਆਂ ਵੱਖ ਵੱਖ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਵੀ ਲਿਆ। ਹਸਪਤਾਲ ਦੇ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਸਾਡਾ ਮੁੱਢਲਾ ਫਰਜ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਹੈ ਜੋ ਕਿ ਸੀ.ਐਚ.ਸੀ. ਮਹਿਲ ਕਲਾਂ ਬਾਖੂਬੀ ਦੇ ਰਿਹਾ ਹੈ। 

ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋੜਵੰਦ ਤੇ ਯੋਗ ਵਰਗ ਨੂੰ ਮਿਲਣ ਵਾਲੇ ਮੁੱਖ ਮੰਤਰੀ ਸਿਹਤ ਬੀਮਾ  ਯੋਜਨਾ ਤੇ ਹੋਰ ਵੱਖ ਵੱਖ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ। ਇਸ ਮੌਕੇ ਉਨ੍ਹਾਂ ਐਮਰਜੈਂਸੀ, ਓ.ਪੀ.ਡੀ. ਜੱਚਾ-ਬੱਚਾ ਵਿਭਾਗ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੇ ਸਮੂਹ ਸਟਾਫ ਨੂੰ ਸਮੇਂ ਦੀ ਪਾਬੰਧੀ ਤੇ ਅਨੁਸ਼ਾਸਨ ਵਿੱਚ ਰਹਿਣ ਦੀ ਹਦਾਇਤ ਕੀਤੀ।

ਇਸ ਮੌਕੇ  ਡਾ. ਗੁਰਤਜਿੰਦਰ ਕੌਰ ਸੀਨੀਅਰ ਮੈਡੀਕਲ ਅਫ਼ਸਰ, ਸੀ.ਐਚ.ਸੀ. ਮਹਿਲ ਕਲਾਂ, ਸ੍ਰੀ ਕੁਲਜੀਤ ਸਿੰਘ ਬਲਾਕ ਐਜੂਕੇਟਰ, ਚੀਫ਼ ਫਾਰਮੇਸੀ ਅਫ਼ਸਰ ਸ੍ਰੀ ਰਜਿੰਦਰ ਸਿੰਘ, ਸ੍ਰੀਮਤੀ ਮੀਨਾ ਰਾਣੀ ਫਾਰਮੇਸੀ ਅਫ਼ਸਰ, ਸ੍ਰੀਮਤੀ ਜਸਵਿੰਦਰ ਕੌਰ ਸਟਾਫ਼ ਨਰਸ, ਸ੍ਰੀ ਗੁਰਿੰਦਰ ਅੱਤਰੀ, ਸ੍ਰੀ ਹਰਜਿੰਦਰ ਸਿੰਘ  ਸਮੇਤ ਹਸਪਤਾਲ ਦਾ ਸਮੂਹ ਸਟਾਫ ਹਾਜਰ ਸੀ।

 

Tags: Health , Dr. Harinder Sharma , Civil Surgeon Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD