Saturday, 18 May 2024

 

 

ਖ਼ਾਸ ਖਬਰਾਂ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ

 

ਸਰਕਾਰੀ ਨੌਕਰੀਆਂ ਵਿਚ ਦਿਵਿਆਂਗਜਨਾਂ ਦਾ ਬੈਕਲਾਗ ਪੂਰਾ ਕਰੇਗੀ ਪੰਜਾਬ ਸਰਕਾਰ—ਡਾ: ਬਲਜੀਤ ਕੌਰ

ਦਿਵਿਆਂਗਜਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਦ੍ਰਿੜ ਸੰਕਲਪਿਤ

Dr. Baljit Kaur AAP

Web Admin

Web Admin

5 Dariya News

ਮਲੋਟ , 04 Jan 2024

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ ਦਿਵਿਆਂਗਜਨਾਂ ਦਾ ਸਰਕਾਰੀ ਨੌਕਰੀਆਂ ਵਿਚ ਬੈਕਲਾਗ ਪੂਰਾ ਕਰੇਗੀ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ: ਬਲਜੀਤ ਕੌਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਉਹ ਆਪਣੇ ਵਿਭਾਗ ਵੱਲੋਂ ਦਿਵਿਆਂਗਜਨਾਂ ਦੇ ਪਹਿਚਾਣ ਪੱਤਰ ਅਤੇ ਪੈਨਸ਼ਨ ਲਗਾਉਣ ਸਬੰਧੀ ਲਗਾਏ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਇੱਥੇ ਪੁੱਜੇ ਸਨ।

ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਇਸ ਲਈ ਇਕ ਮੁਹਿੰਮ ਚਲਾ ਕੇ ਸਰਕਾਰ ਸਰਕਾਰੀ ਨੌਕਰੀਆਂ ਵਿਚ ਵਿਦਿਆਂਗਜਨਾਂ ਦਾ ਬੈਕਲਾਗ ਪੂਰਾ ਕਰੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 40 ਹਜਾਰ ਤੋਂ ਜਿਆਦਾ ਨੌਕਰੀਆਂ ਦਿੱਤੀਆਂ ਹਨ ਅਤੇ ਹੁਣ ਦਿਵਿਆਂਗਜਨਾਂ ਨੂੰ ਵੀ ਨੌਕਰੀਆਂ ਵਿਚ ਬਣਦਾ ਉਨ੍ਹਾਂ ਦਾ ਹੱਕ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਨਵੀਂਆਂ ਅਸਾਮੀਆਂ ਵਿਚ ਤਾਂ ਦਿਵਿਆਂਗਜਨਾਂ ਦਾ ਕੋਟਾ ਨਾਲੋ ਨਾਲ ਭਰਿਆ ਜਾ ਰਿਹਾ ਹੈ ਪਰ ਪੁਰਾਣੀ ਭਰਤੀ ਵਿਚ ਬੈਕਲਾਗ ਸੀ ਜਿਸਨੂੰ ਹੁਣ ਪੂਰਾ ਕਰ ਲਿਆ ਜਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਨੂੰ ਇਕ ਦਿਨ ਮਾਤਰ ਨੁੰ ਮਨਾਉਣ ਦੀ ਬਜਾਏ ਫੈਸਲਾ ਕੀਤਾ ਸੀ ਕਿ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾਵੇ। ਇਸੇ ਲੜੀ ਵਿਚ ਅੱਜ ਇੱਥੇ ਇਹ ਕੈਂਪ ਲਗਾਇਆ ਗਿਆ ਸੀ ਜਿਸ ਵਿਚ ਮੌਕੇ ਤੇ ਹੀ ਦਿਵਿਆਂਗਜਨਾਂ ਦੇ ਫਾਰਮ ਭਰ ਕੇ ਪਹਿਲਾਂ ਮੈਡੀਕਲ ਟੀਮ ਵੱਲੋਂ ਜਾਂਚ ਤੋਂ ਬਾਅਦ ਯੂਡੀਆਈਡੀ ਕਾਰਡ  ਅਤੇ ਦਿਵਿਆਂਗਤਾਂ ਸਰਟੀਫਿਕੇਟ ਬਣਾਏ ਗਏ ਅਤੇ ਫਿਰ ਮੌਕੇ ਤੇ ਹੀ ਉਨ੍ਹਾਂ ਦੀਆਂ ਪੈਨਸ਼ਨਾਂ ਮੰਜੂਰ ਕੀਤੀਆਂ ਗਈਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤਰਾਂ ਤੇ ਕੈਂਪ ਭਵਿੱਖ ਵਿਚ ਸਾਰੇ ਜਿ਼ਲਿ੍ਹਆਂ ਵਿਚ ਲਗਾਏ ਜਾਣਗੇ ਤਾਂ ਜੋ ਸਮਾਜ ਦੇ ਇਸ ਵਰਗ ਨੂੰ ਹਰ ਪ੍ਰਕਾਰ ਦੀਆਂ ਸਰਕਾਰੀ ਸਹੁਲਤਾਂ ਦਿੱਤੀਆਂ ਜਾ ਸਕਨ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਕਮਜੋਰ ਵਰਗਾਂ ਦੀ ਭਲਾਈ ਲਈ ਦ੍ਰਿੜ ਸੰਕਲਪਿਤ ਹੈ। ਉਨ੍ਹਾਂ ਨੇ ਕਿਹਾ ਕਿ ਦਿਵਿਆਂਗ ਵਿਅਕਤੀ ਕਿਸੇ ਗੱਲੋਂ ਘੱਟ ਨਹੀਂ ਹੁੰਦੇ, ਸਗੋਂ ਸਾਨੂੰ ਆਪਣਾ ਮਨੋਬਲ ਕਦੇ ਵੀ ਡਿੱਗਣ ਨਹੀਂ ਦੇਣਾ ਚਾਹੀਦਾ। 

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਨਾਲ ਹੈ। ਉਨ੍ਹਾਂ ਨੇ ਕਿਹਾ ਕਿ ਦਿਵਿਆਂਗ ਲੋਕਾਂ ਨੂੰ ਸਮਰੱਥ ਬਣਾਇਆ ਜਾ ਸਕੇ ਅਤੇ ਉਹ ਆਪਣਾ ਸਵੈ ਰੁਜਗਾਰ ਸ਼ੁਰੂ ਕਰ ਸਕਨ ਇਸ ਲਈ ਪੰਜਾਬ ਸਰਕਾਰ ਸਸਤੀਆਂ ਦਰਾਂ ਤੇ ਉਨ੍ਹਾਂ ਨੂੰ ਲੌਨ ਵੀ ਮੁਹਈਆ ਕਰਵਾ ਰਹੀ ਹੈ। ਅੱਜ ਦੇ ਇਸ ਕੈਂਪ ਵਿਚ ਲੋੜਵੰਦ ਦਿਵਿਆਂਗਜਨਾਂ ਨੂੰ ਟ੍ਰਾਈ ਸਾਇਕਲਾਂ ਵੀ ਦਿੱਤੀਆਂ ਗਈਆਂ। 

ਇਸ ਮੌਕੇ ਐਸਡੀਐਮ ਮਲੋਟ ਡਾ: ਸੰਜੀਵ ਕੁਮਾਰ ਨੇ ਪ੍ਰਸ਼ਾਸਨ ਦੇ ਲੋਕ ਭਲਾਈ ਦੇ ਉਪਰਾਲਿਆਂ ਦੀ ਜਾਣਕਾਰੀ ਦਿੱਤੀ ਜਦ ਕਿ ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪੰਕਜ ਕੁਮਾਰ ਨੇ ਸਭ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਿਆਂ ਤੇ ਵਿਭਾਗ ਦੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਡੀਐਸਪੀ ਫਤਿਹ ਸਿੰਘ ਬਰਾੜ, ਸਿਵਲ ਸਰਜਨ ਡਾ: ਨਵਜੋਤ ਕੌਰ, ਜਗਦੇਵ ਸਿੰਘ ਬਾਮ ਲੋਕ ਸਭਾ ਇੰਚਾਰਜ, ਜਿ਼ਲ੍ਹਾ ਪ੍ਰਧਾਨ ਸ: ਜਸਨ ਬਰਾੜ, ਮਨਵੀਰ ਸਿੰਘ ਖੂੱਡੀਆਂ ਜਿ਼ਲ੍ਹਾ ਜਨਰਲ ਸਕੱਤਰ, ਸ੍ਰੀ ਰਮੇਸ਼ ਅਰਨੀਵਾਲਾ, ਗੁਰਪ੍ਰੀਤ ਵਿਰਦੀ, ਜਸਮੀਤ ਸਿੰਘ ਬਰਾੜ, ਗਗਨਦੀਪ ਸਿੰਘ ਔਲਖ ਵੀ ਹਾਜਰ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD