Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ, ਇਕ ਚੀਨੀ ਪਿਸਤੌਲ ਬਰਾਮਦ; ਇੱਕ ਕਾਬੂ

ਗ੍ਰਿਫ਼ਤਾਰ ਦੋਸ਼ੀ ਪਾਕਿ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ- ਡੀ.ਜੀ.ਪੀ. ਗੌਰਵ ਯਾਦਵ

Commissioner Police Amritsar Gurpreet Singh Bhullar

Web Admin

Web Admin

5 Dariya News

ਅੰਮ੍ਰਿਤਸਰ , 04 Jan 2024

Last updated on: Jan 04, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ 2 ਕਿਲੋ ਆਈਸ ਡਰੱਗ (ਮੇਥਾਮਫੇਟਾਮਾਈਨ) ਬਰਾਮਦ ਕਰਨ ਉਪਰੰਤ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਸਮੱਗਲਰਾਂ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। 

ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫੜੇ ਗਏ ਸਮੱਗਲਰ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਸਿਮਰ ਮਾਨ ਵਾਸੀ ਪਿੰਡ ਗੱਗੜਮਾਲ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਆਈਸ ਡਰੱਗ ਦੀ ਖੇਪ ਨੂੰ ਜ਼ਬਤ ਕਰਨ ਤੋਂ ਇਲਾਵਾ ਉਸਦੇ ਕਬਜ਼ੇ ਵਿੱਚੋਂ ਇੱਕ ਅਤਿ ਆਧੁਨਿਕ .30 ਬੋਰ ਦਾ ਚੀਨੀ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਪਠਾਨ ਅਤੇ ਆਮੇਰ ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਉਸ ਨੂੰ ਡਰੋਨ ਰਾਹੀਂ ਸਰਹੱਦ ਪਾਰੋਂ ਆਈਸ ਡਰੱਗਜ਼ ਅਤੇ ਹਥਿਆਰ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਸੂਬੇ ਭਰ ਵਿੱਚ ਆਈਸ ਡਰੱਗਜ਼ ਦੀ ਸਪਲਾਈ ਕਰਦੇ ਸਨ, ਜਦਕਿ ਉਸਦੇ ਪਿਛਲੇ ਤੇ ਅਗਲੇ ਸਬੰਧਾਂ ਬਾਰੇ ਜਾਣਕਾਰੀ ਲਗਾਉਣ ਲਈ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝਾ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਸੂਬੇ ਵਿੱਚ ਪਾਕਿ-ਅਧਾਰਤ ਸਮੱਗਲਰਾਂ ਵੱਲੋਂ ਭਾਰੀ ਮਾਤਰਾ ਵਿੱਚ ਆਈਸ ਡਰੱਗ ਅਤੇ ਹਥਿਆਰਾਂ ਦੀ ਖੇਪ ਲਿਆਉਣ ਦੀ ਕੋਸ਼ਿਸ਼ ਬਾਰੇ ਭਰੋਸੇਯੋਗ ਸੂਚਨਾਵਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਡੀਸੀਪੀ ਹਰਪ੍ਰੀਤ ਮੰਡੇਰ, ਏਡੀਸੀਪੀ ਸਿਟੀ-3 ਅਭਿਮੰਨਿਊ ਰਾਣਾ ਅਤੇ ਏਸੀਪੀ ਵੈਸਟ ਕਮਲਜੀਤ ਔਲਖ ਦੀ ਨਿਗਰਾਨੀ ਹੇਠ ਸੀ.ਆਈ.ਏ. ਸਟਾਫ-1 ਤੋਂ ਪੁਲਿਸ ਟੀਮਾਂ ਨੇ ਛੇਹਰਟਾ ਖੇਤਰ ਵਿੱਚ ਵਿਆਪਕ ਆਪ੍ਰੇਸ਼ਨ ਕੀਤਾ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਸਿਮਰ ਮਾਨ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਇਸ ਖੇਪ ਦੀ ਡਿਲਿਵਰੀ ਕਰਨ ਲਈ ਕਿਸੇ ਵਿਅਕਤੀ ਦੀ ਉਡੀਕ ਕਰ ਰਿਹਾ ਸੀ। ਸੀ.ਪੀ. ਭੁੱਲਰ ਨੇ ਦੱਸਿਆ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਪ੍ਰਾਪਤ ਕੀਤੇ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਇਸ ਸਬੰਧੀ ਕੇਸ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 ਤੇ 22 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਦੇ ਥਾਣਾ ਛੇਹਰਟਾ ਵਿਖੇ ਐਫ.ਆਈ.ਆਰ. ਨੰ. 2 ਮਿਤੀ 3.1.2024 ਨੂੰ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਹੈਰੋਇਨ ਦੀ ਵਪਾਰਕ ਮਾਤਰਾ 250 ਗ੍ਰਾਮ ਹੈ, ਜਦੋਂ ਕਿ ਆਈਸ ਡਰੱਗ ਦੀ ਵਪਾਰਕ ਮਾਤਰਾ 50 ਗ੍ਰਾਮ ਹੈ।

 

Tags: Crime News Punjab , Punjab Police , Police , Crime News , Amritsar Police , Amritsar , Gurpreet Singh Bhullar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD