Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਜਲੰਧਰ ਸਮਾਰਟ ਸਿਟੀ ਭ੍ਰਿਸ਼ਟਾਚਾਰ ਘੁਟਾਲੇ ਤੇ ਆਪ ਸਰਕਾਰ ਨੇ ਚਲਾਕੀ ਨਾਲ ਪਰਦਾ ਪਾਇਆ: ਜੈਵੀਰ ਸ਼ੇਰਗਿੱਲ

ਜਲੰਧਰ ਸਮਾਰਟ ਸਿਟੀ ਪ੍ਰੋਜੈਕਟ 'ਚ ਘੁਟਾਲੇ ਦੀ ਜਾਂਚ ਸੀ.ਬੀ.ਆਈ ਤੋਂ ਕਰਵਾਈ ਜਾਵੇ: ਭਾਜਪਾ

Jaiveer Shergill BJP Punjab

Web Admin

Web Admin

5 Dariya News

ਜਲੰਧਰ , 04 Jan 2024

Last updated on: Jan 04, 2024, 00:00 IST

ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਹੈ ਕਿ ਉਹ ਸਮਾਰਟ ਸਿਟੀ ਪ੍ਰਾਜੈਕਟ ਲਈ ਜਲੰਧਰ ਨਗਰ ਨਿਗਮ ਨੂੰ ਭੇਜੇ ਕੇਂਦਰੀ ਫੰਡਾਂ ਦੀ ਦੁਰਵਰਤੋਂ ਦੀ ਸੀਬੀਆਈ ਜਾਂਚ ਦੇ ਹੁਕਮ ਦੇਣ। ਇੱਥੇ ਜਾਰੀ ਇੱਕ ਬਿਆਨ ਵਿੱਚ ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਰਾਹੀਂ ਜਲੰਧਰ ਨਗਰ ਨਿਗਮ ਨੂੰ 1000 ਕਰੋੜ ਰੁਪਏ ਦੀ ਵੱਡੀ ਗਰਾਂਟ ਭੇਜੀ ਗਈ ਸੀ, ਪਰ ਨਗਰ ਨਿਗਮ ਦੇ ਕੁਝ ਅਧਿਕਾਰੀਆਂ, ਠੇਕੇਦਾਰਾਂ ਅਤੇ ਸਿਆਸਤਦਾਨਾਂ ਦੀ ਮਿਲੀਭੁਗਤ ਕਾਰਨ ਇਸ ਫੰਡ ਵੱਡੇ ਪੱਧਰ ’ਤੇ ਗਬਨ ਹੋਇਆ ਹੈ।  

ਉਨ੍ਹਾਂ ਕਿਹਾ ਕਿ ਸੀਬੀਆਈ ਦੀ ਜਾਂਚ ਹੀ ਇਸ ਵੱਡੇ ਭ੍ਰਿਸ਼ਟਾਚਾਰ ਘੁਟਾਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਸਜ਼ਾ ਦਿਵਾ ਸਕਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਸ਼ੇਰਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸ਼ਹਿਰ ਨੂੰ ਕੂੜੇ ਦੀ ਸਮੱਸਿਆ ਨੂੰ ਸਥਾਈ ਤੌਰ 'ਤੇ ਹੱਲ ਕਰਨ ਦੇ ਨਾਲ-ਨਾਲ ਸਾਫ਼ ਪਾਣੀ, ਸ਼ਾਨਦਾਰ ਸੜਕਾਂ, ਚੰਗੀਆਂ ਸਟਰੀਟ ਲਾਈਟਾਂ ਅਤੇ ਵਧੀਆ ਸੀਵਰੇਜ ਸਿਸਟਮ ਸਮੇਤ ਬੇਹਤਰੀਨ ਨਾਗਰਿਕ ਸੁਵਿਧਾਵਾਂ ਪ੍ਰਦਾਨ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਲਈ ਜਲੰਧਰ ਨਗਰ ਨਿਗਮ ਨੂੰ 1000 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ।  

ਪਰ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਮਿਲੀਭੁਗਤ ਨਾਲ ਠੇਕੇਦਾਰਾਂ ਨੇ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਵਧੀਆ ਕੁਆਲਿਟੀ ਦਾ ਮਟੀਰੀਅਲ ਵਰਤਣ ਦਾ ਭਰੋਸਾ ਦੇ ਕੇ ਵੱਧ ਰੇਟਾਂ ’ਤੇ ਟੈਂਡਰ ਪੇਸ਼ ਕੀਤੇ।  ਜਦੋਂ ਕਿ ਟੈਂਡਰ ਹੋਣ ਤੋਂ ਬਾਅਦ ਠੇਕੇਦਾਰਾਂ ਨੇ ਇਨ੍ਹਾਂ ਪ੍ਰਾਜੈਕਟਾਂ ਵਿੱਚ ਬਹੁਤ ਹੀ ਘਟੀਆ ਕੁਆਲਿਟੀ ਦਾ ਮਟੀਰੀਅਲ ਵਰਤਿਆ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਿਆਸਤਦਾਨਾਂ ਦੀ ਮਿਲੀਭੁਗਤ ਨਾਲ ਨਾਜਾਇਜ਼ ਢੰਗ ਨਾਲ ਮੋਟੀ ਕਮਾਈ ਕੀਤੀ।  

ਇਹ ਕੇਂਦਰ ਸਰਕਾਰ ਦੇ ਫੰਡਾਂ ਦੇ ਗਬਨ ਦਾ ਸਪੱਸ਼ਟ ਮਾਮਲਾ ਹੈ।  ਇਸ ਤੋਂ ਇਲਾਵਾ, ਇਸ ਪ੍ਰਾਜੈਕਟ ਦੇ ਸਾਰੇ ਟੈਂਡਰ ਸਿਆਸਤਦਾਨਾਂ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਆਪਣੇ ਚਹੇਤੇ ਠੇਕੇਦਾਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੇ ਨਾਂ ’ਤੇ ਕੰਪਨੀਆਂ ਬਣਾ ਕੇ ਦਿੱਤੇ ਗਏ, ਜੋ ਸਪੱਸ਼ਟ ਤੌਰ ’ਤੇ ਵੱਡੇ ਘਪਲੇ ਵੱਲ ਇਸ਼ਾਰਾ ਕਰਦਾ ਹੈ।

ਭਾਜਪਾ ਬੁਲਾਰੇ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਆਪ ਸਰਕਾਰ ਦੇ ਆਗੂ ਲਗਾਤਾਰ ਇਹ ਗੱਲ ਦੁਹਰਾਉਂਦੇ ਰਹਿੰਦੇ ਹਨ ਕਿ ਉਹ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਏਗੀ ਅਤੇ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੇ ਆਗੂਆਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰ ਜਲੰਧਰ ਸਮਾਰਟ ਸਿਟੀ ਪ੍ਰੋਜੈਕਟ ਫੰਡ ਭ੍ਰਿਸ਼ਟਾਚਾਰ ਘੁਟਾਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕੁਝ ਨਹੀਂ ਕੀਤਾ ਗਿਆ।  ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਹ ਬਿਲਕੁੱਲ ਸਪੱਸ਼ਟ ਹੈ ਕਿ ਕਾਂਗਰਸੀ ਅਤੇ ਆਪ ਆਗੂ, ਜਲੰਧਰ ਨਗਰ ਨਿਗਮ ਦੇ ਅਧਿਕਾਰੀ, ਠੇਕੇਦਾਰ ਅਤੇ ਕੁਝ ਸੇਵਾਮੁਕਤ ਸਿਵਲ ਅਧਿਕਾਰੀ, ਜਿਨ੍ਹਾਂ ਨੂੰ ਸਮਾਰਟ ਸਿਟੀ ਪ੍ਰਾਜੈਕਟ ਲਈ ਗੈਰ-ਕਾਨੂੰਨੀ ਤੌਰ 'ਤੇ ਨਿਯੁਕਤ ਕੀਤਾ ਗਿਆ, ਇਸ ਪੂਰੇ ਘਪਲੇ 'ਚ ਸ਼ਾਮਲ ਹਨ।

ਇਸ ਦੌਰਾਨ ਭਾਜਪਾ ਆਗੂ ਨੇ ਆਪਣੇ ਦਾਅਵੇ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕਰਦਿਆਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਦੇ ਵਿਜੀਲੈਂਸ ਵਿਭਾਗ ਨੇ ਪਿਛਲੇ ਦੋ ਸਾਲਾਂ ਦੌਰਾਨ ਜਲੰਧਰ ਨਗਰ ਨਿਗਮ ਦੇ ਵੱਖ-ਵੱਖ ਪ੍ਰਾਜੈਕਟਾਂ ਦੀਆਂ 64 ਦੇ ਕਰੀਬ ਫਾਈਲਾਂ ਜ਼ਬਤ ਕੀਤੀਆਂ ਹਨ, ਪਰ ਜਲੰਧਰ ਸਮਾਰਟ ਸਿਟੀ ਪ੍ਰਾਜੈਕਟ ਮੈਗਾ ਭ੍ਰਿਸ਼ਟਾਚਾਰ ਦੇ ਘੁਟਾਲੇ  ਵਿਚ ਕਿਸੇ ਵੀ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਸਬੰਧਤ ਕਾਨੂੰਨ ਤਹਿਤ ਕੋਈ ਕੇਸ ਦਰਜ ਕੀਤਾ ਗਿਆ ਹੈ, ਜਿਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਇਸ ਵੱਡੇ ਭ੍ਰਿਸ਼ਟਾਚਾਰ ਘੁਟਾਲੇ ਦੇ ਮੁਲਜ਼ਮਾਂ ਅਤੇ ਆਪ ਸਰਕਾਰ ਦੀ ਆਪਸੀ ਸਾਂਝ ਹੈ।

ਸ਼ੇਰਗਿੱਲ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਜਲੰਧਰ ਦੇ ਵਸਨੀਕ ਹਨ ਅਤੇ ਭ੍ਰਿਸ਼ਟਾਚਾਰ ਵਿਰੁੱਧ ਵੱਡੇ-ਵੱਡੇ ਦਾਅਵੇ ਕਰਦੇ ਸਨ, ਪਰ ਹੁਣ ਉਹ ਇੰਨੇ ਵੱਡੇ ਮੁੱਦੇ 'ਤੇ ਪੂਰੀ ਤਰ੍ਹਾਂ ਚੁੱਪ ਹਨ।  ਸ਼ੇਰਗਿੱਲ ਨੇ ਕਿਹਾ ਕਿ ਖਾਸ ਤੌਰ 'ਤੇ ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ਆਪ ਸਰਕਾਰ ਨੂੰ ਜਲੰਧਰ ਨਗਰ ਨਿਗਮ 'ਚ ਫੈਲੇ ਭ੍ਰਿਸ਼ਟਾਚਾਰ ਤੋਂ ਜਾਣੂ ਕਰਵਾਉਣ ਲਈ ਮੀਡੀਆ ਨੇ ਵੀ ਸਮੇਂ-ਸਮੇਂ 'ਤੇ ਇਸ ਮੁੱਦੇ ਨੂੰ ਉਭਾਰਿਆ ਹੈ ਪਰ ਕੋਈ ਫਾਇਦਾ ਨਹੀਂ ਹੋਇਆ।  ਇਹ ਮੁੱਦਾ ਜਲੰਧਰ ਨਗਰ ਨਿਗਮ ਹਾਊਸ ਵਿੱਚ ਵੀ ਉਠਾਇਆ ਗਿਆ ਸੀ।

ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਉਹ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਨਿਮਰਤਾ ਸਹਿਤ ਬੇਨਤੀ ਕਰਦੇ ਹਨ ਕਿ ਉਹ ਇਸ ਵੱਡੇ ਭ੍ਰਿਸ਼ਟਾਚਾਰ ਘੁਟਾਲੇ ਦੀ ਸੀ.ਬੀ.ਆਈ ਜਾਂਚ ਦੇ ਹੁਕਮ ਦੇਣ, ਤਾਂ ਜੋ ਦੋਸ਼ੀਆਂ ਨੂੰ ਸਜ਼ਾਵਾਂ ਮਿਲ ਸਕਣ ਅਤੇ ਕੇਂਦਰੀ ਫੰਡਾਂ ਦਾ ਇੱਕ-ਇੱਕ ਪੈਸਾ ਭ੍ਰਿਸ਼ਟਾਚਾਰ ਮੁਕਤ ਸਥਾਈ ਵਿਕਾਸ ਲਈ ਵਰਤਿਆ ਜਾ ਸਕੇ।

 

Tags: Jaiveer Shergill , Bharatiya Janata Party , BJP , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD