Saturday, 18 May 2024

 

 

ਖ਼ਾਸ ਖਬਰਾਂ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ

 

ਸਵਾਈਨ ਫਲੂ ਤੋਂ ਘਬਰਾਉਣਾ ਨਹੀਂ, ਸਾਵਧਾਨੀਆਂ ਦੀ ਪਾਲਣ ਕਰਨੀ ਜਰੂਰੀ

ਸਿਹਤ ਵਿਭਾਗ ਵਲੋ ਜਾਗਰੂਕਤਾ ਪੋਸਟਰ ਕੀਤਾ ਜਾਰੀ

Civil Surgeon Fazilka

Web Admin

Web Admin

5 Dariya News

ਫਾਜ਼ਿਲਕਾ , 04 Jan 2024

ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਧੀਨ ਸਿਹਤ ਵਿਭਾਗ ਫਾਜ਼ਿਲਕਾ ਵਲੋ ਸਵਾਈਨ ਫਲੂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਜਾਰੀ ਕੀਤਾ ਗਿਆ ਹੈ। ਇਸ ਮੌਕੇ ਸਿਵਲ ਸਰਜਨ ਅਤੇ ਹੋਰ ਅਧਿਕਾਰੀ ਸ਼ਾਮਲ ਸੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਿਲਾ ਮਹਾਂਮਾਰੀ ਅਫ਼ਸਰ ਡਾਕਟਰ ਸੁਨੀਤਾ ਕੰਬੋਜ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਨਫਲੂਐਂਜ਼ਾ ਵਰਗੀਆਂ ਬਿਮਾਰੀਆਂ ਦੇ ਹੋਰ ਫੈਲਾਅ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਤਾਂ ਜੋ ਆਮ ਲੋਕ ਆਪਣੀ ਸਿਹਤ ਸਬੰਧੀ ਵਿਸ਼ੇਸ਼ ਧਿਆਨ ਰੱਖ ਸਕਣ। ਜੇਕਰ ਕਿਸੇ ਵੀ ਵਿਆਕਤੀ ਨੂੰ ਸਾਹ  ਦਾ ਚੜਨਾ, ਖਾਂਸੀ, ਗਲੇ ਚ ਖਰਾਸ, ਤੇਜ ਬੁਖਾਰ, ਸਿਰ ਦਰਦ, ਸਰੀਰ ਚ ਦਰਦ, ਠੰਡ ਲੱਗਣਾ ਅਤੇ ਸਰੀਰ ਚ ਥਕਾਵਟ ਮਹਿਸੂਸ ਹੋਵੇ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ। 

ਉਹਨਾਂ ਦੱਸਿਆ ਕਿ ਵਿਭਾਗ ਵਲੋ ਇਸ ਬਾਰੇ ਦਵਾਇਆ, ਸੈਂਪਲ ਲਈ ਜਰੂਰੀ ਸਮਾਨ ,ਆਈ ਸੀ ਉ , ਵੇਂਟਿਲੇਟੈਰ ਦੇ ਪ੍ਰਬੰਧ ਪੂਰੇ ਹਨ ਅਤੇ ਇਸ ਬਾਰੇ ਲੋਕਾਂ ਨੂੰ ਸਿਹਤ ਵਿਭਾਗ ਦੇ ਸਟਾਫ ਵਲੋ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਨੇ  ਦੱਸਿਆ ਕਿ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਰਕਾਰੀ ਹਸਪਤਾਲ ਅਬੋਹਰ ਫਾਜ਼ਿਲਕਾ, ਸੀ ਐੱਚ ਸੀ ਡੱਬਵਾਲਾ ਕਲਾ , ਸੀਤੋ ਗੁੰਨੋ , ਖੁਈਖੇੜਾ  ਵਿੱਚ ਫਲੂ ਕਾਰਨਰ ਸਥਾਪਤ ਕਰ ਦਿੱਤੇ ਗਏ ਹਨ  ਅਤੇ ਲੱਛਣਾਂ ਦੀ ਗੰਭੀਰਤਾ ਅਨੁਸਾਰ ਮਰੀਜ਼ਾਂ ਦਾ ਇਲਾਜ ਕਰਨ ਦੇ ਵੀ ਨਿਰਦੇਸ਼ ਦੇ ਦਿੱਤੇ ਗਏ ਹਨ। ਇਨ੍ਹਾਂ ਫਲੂ ਕਾਰਨਰਾਂ ਵਿੱਚ ਸਾਰੇ ਹਸਪਤਾਲਾਂ ਨੂੰ ਢੁਕਵੀਂ ਲਾਜਿਸਟਿਕਸ ਅਤੇ ਆਕਸੀਜਨ ਸਪਲਾਈ ਦੇ ਨਾਲ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ।

ਡਾ. ਸੁਨੀਤਾ ਨੇ ਦੱਸਿਆ ਕਿ ਖਾਸ ਤੌਰ ‘ਤੇ ਇਮਿਊਨੋ-ਕੰਪ੍ਰੋਮਾਈਜ਼ਡ ਵਿਅਕਤੀ, ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਇਸ ਸਬੰਧੀ ਵਿਸ਼ੇਸ਼ ਖਿਆਲ ਰੱਖਣਾ ਚਾਹੀਦਾ ਹੈ ਜਿਵੇਂ ਮਾਸਕ ਪਹਿਨਣਾ , ਨਿਯਮਤ ਤੌਰ ’ਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਧੋਣਾ, ਤਰਲ ਪਦਾਰਥਾਂ ਦੀ ਜਿਆਦਾ ਵਰਤੋਂ ਕਰਨ, ਬੁਖਾਰ ਹੋਣ ਤੇ ਪੈਰਾਸੀਟਾਮੋਲ ਗੋਲੀ ਲੈਣ ਅਤੇ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਇਸ ਸੰਬਧੀ ਪਹਿਲਾ ਮੀਟਿੰਗ ਕਰ ਕੇ ਜਿਲਾ ਐਜੂਕੇਸ਼ਨ  ਅਫ਼ਸਰ ਨੂੰ ਹਦਾਇਤ ਕੀਤੀ ਹੋਈ ਹੈ ਕਿ ਸਕੂਲਾਂ ਵਿਚ ਬੱਚਿਆਂ  ਨੂੰ ਅਸੈਂਬਲੀ ਵਿਚ ਜਾਗਰੂਕ ਕੀਤਾ ਜਾਵੇ ਅਤੇ ਇਕ ਹਫਤੇ ਤੋਂ ਜਿਆਦਾ ਬੱਚਾ ਕਲਾਸ ਵਿਚ ਗੈਰ ਹਾਜਰ ਰਹਿੰਦਾ ਹੈ ਇਸ ਦੀ ਸੂਚਨਾ ਸਿਹਤ ਵਿਭਾਗ ਦੀ ਟੀਮ ਨੂੰ ਦਿੱਤੀ ਜਾਵੇ। 

ਇਸ ਦੇ ਨਾਲ ਹੀ     ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਜਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ  ਸ਼ੱਕੀ ਅਤੇ ਪੁਸ਼ਟੀ ਕੀਤੇ ਕੇਸਾਂ ਦੀ ਰਿਪੋਰਟ ਦੇਣ ਲਈ ਕਿਹਾ ਗਿਆ ਹੈ।  ਉਹਨਾਂ ਕਿਹਾ ਕਿ ਫਾਜ਼ਿਲਕਾ  ਨਿਵਾਸੀਆਂ ਨੂੰ ਇਸ ਘਬਰਾਉਣ ਦੀ ਜਰੂਰਤ ਨਹੀਂ ਜੇਕਰ ਲੱਛਣ ਦਿਖਾਈ ਦੇਣ ਤਾਂ ਨੇੜੇ ਦੇ ਸਿਹਤ ਕੇਂਦਰ ਸੰਪਰਕ ਕੀਤਾ ਜਾਵੇ। ਇਸ ਦੌਰਾਨ  ਡਾਕਟਰ ਐਡੀਸਨ ਐਰਿਕ, ਡਾਕਟਰ ਪੰਕਜ ਚੌਹਾਨ , ਮਾਸ ਮੀਡੀਆ ਤੋਂ  ਦਿਵੇਸ਼ ਕੁਮਾਰ,  ਅਤਿੰਦਰ ਪਾਲ ਸਿੰਘ , ਸੰਦੀਪ ਕੁਮਾਰ, ਸੋਨੂੰ ਕੁਮਾਰ , ਮੋਨੂੰ ਸ਼ੁਕਲਾ ਆਦਿ  ਮੌਜੂਦ ਸੀ।

 

Tags: Health , Civil Surgeon Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD