Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵਲੋਂ ਡੈਸ਼ ਬੋਰਡ ਕੈਮਰਿਆਂ ਨਾਲ ਲੈਸ ਪੀ.ਸੀ.ਆਰ. ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਕਿਹਾ! ਸਮਾਜ ਵਿਰੋਧੀ ਅਨਸਰਾਂ 'ਤੇ ਨਕੇਲ ਪਾਉਣ ਲਈ ਸਹਾਈ ਸਿੱਧ ਹੋਣਗੇ

Commissioner Police Kuldeep Singh Chahal

Web Admin

Web Admin

5 Dariya News

ਲੁਧਿਆਣਾ , 05 Jan 2024

Last updated on: Jan 05, 2024, 00:00 IST

ਕਾਨੂੰਨ ਵਿਵਸਥਾ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ, ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਵਲੋਂ ਡੈਸ਼ ਬੋਰਡ ਕੈਮਰਿਆਂ ਨਾਲ ਲੈਸ ਪੀ.ਸੀ.ਆਰ. ਵਾਹਨਾਂ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ ਗਿਆ। ਸਥਾਨਕ ਦਫ਼ਤਰ ਪੁਲਿਸ ਕਮਿਸ਼ਨਰ ਦੀ ਪਾਰਕਿੰਗ ਵਿਖੇ ਵਾਹਨਾਂ ਨੂੰ ਝੰਡੀ ਦਿੰਦਿਆਂ ਪੁਲਿਸ ਕਮਿਸ਼ਨਰ ਚਾਹਲ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਾਨੂੰਨ ਵਿਵਸਥਾ ਨੂੰ ਹਰ ਹੀਲੇ ਕਾਇਮ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ, ਐਨ.ਜੀ.ਓ. ਰਾਊਂਡ ਟੇਬਲ ਇੰਡੀਆ ਦੇ ਸਹਿਯੋਗ ਨਾਲ ਪੀ.ਸੀ.ਆਰ. ਵਾਹਨਾਂ ਦੇ ਡੈਸ਼ ਬੋਰਡ 'ਤੇ ਕੈਮਰੇ ਸਥਾਪਤ ਕੀਤੇ ਗਏ ਹਨ ਤਾਂ ਜੋ ਸ਼ਹਿਰ ਵਿੱਚ ਸਮਾਜ ਵਿਰੋਧੀ ਅਨਸਰਾਂ ਵਲੋਂ ਕੀਤੀਆਂ ਜਾਂਦੀਆਂ ਵਾਰਦਾਤਾਂ 'ਤੇ ਨਕੇਲ ਕੱਸੀ ਜਾਵੇ। ਉਨ੍ਹਾਂ ਦੱਸਿਆ ਕਿ ਹਰ ਕੈਮਰੇ ਦੀ ਮੈਮਰੀ 64 ਜੀ.ਬੀ. ਹੈ ਜਿਸ ਵਿੱਚ ਕਰੀਬ 7 ਦਿਨਾਂ ਦਾ ਡਾਟਾ ਸਟੋਰ ਰਹੇਗਾ ਅਤੇ ਪੀ.ਸੀ.ਆਰ. ਵਾਹਨਾਂ ਵਲੋਂ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਪੈਟਰੋਲਿੰਗ ਦੌਰਾਨ ਕੈਮਰਿਆਂ ਰਾਹੀਂ ਲਗਾਤਾਰ ਰਿਕਾਰਡਿੰਗ ਕੀਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਕੈਮਰਿਆਂ ਵਿੱਚ ਸਪੀਡ ਰਾਡਾਰ ਵੀ ਸਥਾਪਤ ਹੈ ਜੋ ਸੜ੍ਹਕ 'ਤੇ ਚੱਲ ਰਹੇ ਵਾਹਨ ਤੋਂ ਕਰੀਬ 300 ਮੀਟਰ ਦੀ ਦੂਰੀ ਤੋਂ ਗੱਡੀ ਦੀ ਸਪੀਡ ਚੈਕ ਕਰਨ ਵਿੱਚ ਸਮਰੱਥ ਹੈ। ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸ਼ਨ ਨਾਗਰਿਕਾਂ ਦੀ ਸੁਰੱਖਿਆ ਲਈ ਦਿਨ-ਰਾਤ ਕੰਮ ਕਰਦਾ ਹੈ ਪਰ ਕੁਝ ਸ਼ਰਾਰਤੀ ਅਨਸਰਾਂ ਵਲੋਂ ਵਿਭਾਗ ਦਾ ਅਕਸ ਖਰਾਬ ਕਰਨ ਦੀਆਂ ਕੌਝੀਆਂ ਹਰਕਤਾਂ ਵੀ ਕੀਤੀਆਂ ਜਾਂਦੀਆਂ ਹਨ। 

ਉਨ੍ਹਾਂ ਦੱਸਿਆ ਕਿ ਕੁਝ ਰਸੂਖਦਾਰ ਲੋਕਾਂ ਵਲੋਂ ਡਿਊਟੀ ਦੌਰਾਨ ਮੁਲਾਜ਼ਮਾਂ ਨਾਲ ਬਦਸਲੂਕੀ ਵੀ ਕੀਤੀ ਜਾਂਦੀ ਹੈ ਜੋ ਹੁਣ ਕੈਮਰਿਆਂ ਵਿੱਚ ਰਿਕਾਰਡ ਹੋ ਜਾਵੇਗੀ ਅਤੇ ਅਜਿਹੀ ਸਥਿਤੀ ਵਿੱਚ ਡਿਊਟੀ ਮੁਲਾਜ਼ਮ ਰਿਕਾਰਡਿੰਗ ਸਮੇਤ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕਰਨਗੇ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਇਹ ਰਿਕਾਰਡਿੰਗ ਸਬੂਤ ਵਜੋ ਵੀ ਸਾਂਭ ਕੇ ਰੱਖੀ ਜਾ ਸਕਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਰੁਪਿੰਦਰ ਸਿੰਘ, ਪੀ.ਪੀ.ਐਸ., ਵਰਿੰਦਰ ਸਿੰਘ ਬਰਾੜ, ਡੀ.ਸੀ.ਪੀ. ਟ੍ਰੈਫਿਕ, ਸਮੀਰ ਵਰਮਾ ਏ.ਡੀ.ਸੀ.ਪੀ. ਟ੍ਰੈਫਿਕ ਅਤੇ ਐਨ.ਜੀ.ਓ. ਰਾਊਂਡ ਟੇਬਲ ਇੰਡੀਆ ਦੇ ਨੁਮਾਇੰਦੇ ਵੀ ਹਾਜ਼ਰ ਸਨ।

 

Tags: Punjab Admin , Kuldeep Singh Chahal , Police Commissioner Ludhiana , Punjab Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD