Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹਲਕਾ ਜ਼ੀਰਾ ਤੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ

ਹਲਕਾ ਜ਼ੀਰਾ ਤੋਂ ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਨਾ ਦੇਵੀ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਜੀ ਦੀ ਯਾਤਰਾ ਕਰਨਗੇ ਸ਼ਰਧਾਲੂ

Mukh Mantri Tirth Yatra Scheme

Web Admin

Web Admin

5 Dariya News

ਜ਼ੀਰਾ(ਫਿਰੋਜ਼ਪੁਰ) , 05 Jan 2024

Last updated on: Jan 05, 2024, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ  ਵਿਧਾਨ ਸਭਾ ਹਲਕਾ ਜ਼ੀਰਾ ਤੋਂ ਐਸ.ਡੀ.ਐਮ. ਜ਼ੀਰਾ ਗੁਰਮੀਤ ਸਿੰਘ ਅਤੇ  ਵਿਧਾਇਕ ਸ੍ਰੀ ਨਰੇਸ਼ ਕਟਾਰੀਆ ਦੇ ਭਰਾ ਸ੍ਰੀ ਨਰਿੰਦਰ ਕਟਾਰੀਆ ਨੇ ਹਲਕੇ ਕੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਐਸ.ਡੀ.ਐਮ. ਜ਼ੀਰਾ ਸ੍ਰੀ ਗੁਰਮੀਤ ਸਿੰਘ ਅਤੇ ਵਿਧਾਇਕ ਸ੍ਰੀ ਨਰੇਸ਼ ਕਟਾਰੀਆ ਦੇ ਭਰਾ ਸ੍ਰੀ ਨਰਿੰਦਰ ਕਟਾਰੀਆ ਨੇ ਵਿਧਾਨ ਸਭਾ ਹਲਕਾ ਜ਼ੀਰਾ ਤੋਂ  ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਨਾ ਦੇਵੀ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਜੀ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੁਫ਼ਤ ਸਫ਼ਰ ਦੀ ਸਹੂਲਤ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ  ਹਲਕੇ ਤੋਂ ਸੰਗਤ ਨੂੰ ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਨਾ ਦੇਵੀ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਜੀ  ਦੀ ਯਾਤਰਾ ਕਰਵਾਈ ਜਾਵੇਗੀ। ਇਸ ਮੌਕੇ ਬੱਸ ਤੇ ਜਾਣ ਵਾਲੇ ਯਾਤਰੀਆਂ ਦਾ ਮੈਡੀਕਲ ਚੈਕਅੱਪ ਵੀ ਕੀਤਾ ਗਿਆ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਵਾਲੇ ਬੈਗ ਜਿਸ ਵਿੱਚ ਲੋੜੀਂਦੀਆਂ ਵਸਤੂਆਂ ਹਨ ਉਹ ਯਾਤਰੀਆਂ ਨੂੰ ਮੁਹੱਈਆ ਕੀਤੀਆਂ ਗਈਆਂ। ਇਸ ਮੌਕੇ ਸ੍ਰੀ ਜੁਗਰਾਜ ਸਿੰਘ ਸੁਪਰਡੈਂਟ,  ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

 

Tags: Mukh Mantri Teerth Yatra , Zira , Ferozpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD