Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ

 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮੇਰੀ ਬੇਟੀ ਮੇਰੀ ਸ਼ਾਨ ਮੁਹਿੰਮ ਸ਼ੁਰੂ

ਪੜਾਈ ਵਿਚ ਅਵੱਲ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਬੈਗ ਵੰਡਨ ਦੀ ਮੁਹਿੰਮ ਕੀਤੀ ਸ਼ੁਰੂ

Dr. Baljit Kaur AAP

Web Admin

Web Admin

5 Dariya News

ਮਲੋਟ , 05 Jan 2024

ਸਮਾਜਿਕ ਸੁੱਰਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਮੇਰੀ ਬੇਟੀ ਮੇਰੀ ਸ਼ਾਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਉਹ ਖੁਦ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਵੱਖ ਵੱਖ ਜਮਾਤਾਂ ਵਿਚ ਅਵੱਲ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡ ਕੇ ਉਨ੍ਹਾਂ ਦਾ ਹੌਂਸਲਾ ਵਧਾ ਰਹੇ ਹਨ ਅਤੇ ਨਾਲ ਹੀ ਇਸ ਦੌਰਾਨ ਉਹ ਇੰਨ੍ਹਾਂ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਸਖਸ਼ੀਅਤ ਉਸਾਰੀ ਲਈ ਵੀ ਉਨ੍ਹਾਂ ਦਾ ਮਾਰਗਦਰਸ਼ਨ ਕਰ ਰਹੇ ਹਨ।

ਇਸ ਦੌਰਾਨ ਅੱਜ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਪਿੰਡ ਕਿੰਗਰਾ, ਰੱਥੜੀਆਂ, ਨਵਾਂ ਪਿੰਡ ਮਲੋਟ, ਪੁਰਾਣਾ ਪਿੰਡ ਮਲੋਟ, ਔਲਖ, ਸ਼ੇਰਗੜ੍ਹ ਦਾ ਦੌਰਾ ਕਰਕੇ ਬੇਟੀ ਬਚਾਓ ਬੇਟੀ ਪੜਾਓ ਪ੍ਰੋਗਰਾਮ ਦੇ ਭਾਗ ਤਹਿਤ ਵਿਦਿਆਰਥਣਾਂ ਨੂੰ ਮਿਲ ਕੇ ਇਸ ਮੁਹਿੰਮ ਤਹਿਤ ਸਕੂਲ ਬੈਗ ਵੰਡੇ।ਇਸ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਜ਼ਿਲ੍ਹੇ ਭਰ ਵਿੱਚ ਇਸ ਤਰਾਂ ਨਾਲ ਪੜਾਈ ਵਿਚ ਅਵੱਲ ਆਉਣ ਵਾਲੀਆਂ ਵਿਦਿਆਰਥਣਾਂ ਦੀ ਹੌਂਸਲਾ ਅਫਜਾਈ ਕੀਤੀ ਜਾਵੇਗੀ। 

ਕੈਬਨਿਟ ਮੰਤਰੀ ਨੇ ਹੋਰ ਕਿਹਾ ਕਿ 13 ਤੋਂ 20 ਜਨਵਰੀ ਤੱਕ ਧੀਆਂ ਦੀ ਲੋਹੜੀ ਸਬੰਧੀ ਸਮਾਗਮ ਕੀਤੇ ਜਾਣਗੇ ਤਾਂ ਜੋ ਸਮਾਜ ਵਿਚ ਧੀਆਂ ਦੇ ਸਤਿਕਾਰ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਨੇ ਇਸ ਮੌਕੇ ਵਿਦਿਆਰਥਣਾਂ ਨੂੰ ਦਿਲ ਲਗਾ ਕੇ ਪੜਾਈ ਕਰਨ ਅਤੇ ਸਹਿ ਵਿਦਿਅਕ ਗਤੀਵਿਧੀਆਂ ਵਿਚ ਵੱਧ ਚੜ੍ਹ ਕੇ ਭਾਗ ਲੈਣ ਦੀ ਸਲਾਹ ਦਿੰਦਿਆਂ ਕਿਹਾ ਕਿ ਸਿੱਖਿਆ ਸਹਾਰੇ ਸਾਡੀਆਂ ਧੀਆਂ ਜੀਵਨ ਵਿਚ ਹਰ ਮੰਜਿਲ ਸਰ ਕਰ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਧੀਆਂ ਦੀ ਸਿੱਖਿਆ ਅਤੇ ਉਨ੍ਹਾਂ ਦੇ ਸਮਾਜਿਕ ਵਿਕਾਸ ਲਈ ਹਰ ਉਪਰਾਲਾ ਕਰ ਰਹੀ ਹੈ।ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪ੍ਰਦੀਪ ਸਿੰਘ ਗਿੱਲ ਸਮੇਤ ਹੋਰ ਪਤਵੰਤੇ ਹਾਜਰ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD