Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ : ਹਰਚਰਨ ਸਿੰਘ ਭੁੱਲਰ

ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵੱਲੋਂ ਐਸ.ਐਸ.ਪੀ. ਵਰੁਣ ਸ਼ਰਮਾ ਤੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਪਲੇਠੀ ਬੈਠਕ

Harcharan Singh Bhullar

Web Admin

Web Admin

5 Dariya News

ਪਟਿਆਲਾ , 05 Jan 2024

Last updated on: Jan 05, 2024, 00:00 IST

ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਹਰਚਰਨ ਸਿੰਘ ਭੁੱਲਰ ਨੇ ਜ਼ਿਲ੍ਹਾ ਪੁਲਿਸ ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਅਤੇ ਹੋਰ ਸਮੂਹ ਅਧਿਕਾਰੀਆਂ ਨਾਲ ਪਲੇਠੀ ਬੈਠਕ ਕਰਕੇ ਸਖ਼ਤ ਸੁਨੇਹਾ ਦਿੱਤਾ ਕਿ ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਜ਼ਿਲ੍ਹੇ ਵਿੱਚ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਸਖ਼ਤ ਹਦਾਇਤਾਂ ਮੁਤਾਬਕ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇ ਖਾਸ ਕਰਕੇ ਗੈਂਗਸਟਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ। 

ਇਸ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਜ਼ਿਲ੍ਹਾ ਪੁਲਿਸ ਦੀ ਸਮੁੱਚੀ ਕਾਰਗੁਜ਼ਾਰੀ ਅਤੇ ਅਮਨ ਕਾਨੂੰਨ ਦੀ ਸਥਿਤੀ ਬਾਬਤ ਜਾਣਕਾਰੀ ਪ੍ਰਦਾਨ ਕੀਤੀ। ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਪਟਿਆਲਾ ਰੇਂਜ 'ਚ ਆਪਣੀ ਤਾਇਨਾਤੀ ਮਗਰੋਂ ਸਮੂਹ ਐਸ.ਪੀਜ਼, ਡੀ.ਐਸ.ਪੀਜ਼, ਸਪੈਸ਼ਲ ਯੂਨਿਟਾਂ ਤੇ ਥਾਣਿਆਂ ਦੇ ਮੁਖੀਆਂ ਨਾਲ ਕੀਤੀ ਆਪਣੀ ਪਲੇਠੀ ਬੈਠਕ ਮੌਕੇ ਹਦਾਇਤ ਕੀਤੀ ਕਿ ਪੁਲਿਸ ਦਾ ਹੱਥ ਕਾਨੂੰਨ ਤੋੜਨ ਵਾਲਿਆਂ ਲਈ ਸਖ਼ਤ ਹੋਵੇ ਤੇ ਆਮ ਨਾਗਰਿਕਾਂ ਨੂੰ ਪੁਲਿਸ ਦੀ ਮੌਜੂਦਗੀ 'ਚ ਆਪਣੇ ਆਪ ਨੂੰ ਸੁਰੱਖਿਅਤ ਹੋਣ ਦੀ ਭਾਵਨਾ ਮਹਿਸੂਸ ਹੋਵੇ, ਇਸ ਲਈ ਸਮੂਹ ਅਧਿਕਾਰੀ ਲੋਕਾਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਰਹਿਤ ਪੁਲਿਸਿੰਗ ਪ੍ਰਦਾਨ ਕਰਨ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ।

ਡੀ.ਆਈ.ਜੀ. ਭੁੱਲਰ ਨੇ ਵੀ ਇਹ ਹਦਾਇਤ ਕੀਤੀ ਕਿ ਗੰਭੀਰ ਕਿਸਮ ਦੇ ਅਣਸੁਲਝੇ ਮੁਕਦੱਮਿਆਂ ਦੀ ਤਫ਼ਤੀਸ਼ ਡੁੰਘਾਈ ਨਾਲ ਕਰਕੇ ਇਨ੍ਹਾਂ ਨੂੰ ਜਲਦੀ ਹੱਲ ਕੀਤਾ ਜਾਵੇ। ਐਨ.ਡੀ.ਪੀ.ਐਸ. ਐਕਟ ਦੇ ਭਗੌੜੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਪਛਾਣ ਕਰਕੇ ਅਟੈਚ ਕਰਨ ਦੀ ਕਾਰਵਾਈ ਵੀ ਤੇਜ ਕੀਤੀ ਜਾਵੇ। 

ਇਸ ਤੋਂ ਬਿਨ੍ਹਾਂ ਲੰਬਿਤ ਦਰਖਾਸਤਾਂ ਦਾ ਵੀ ਸਮੇਂ ਸਿਰ ਨਿਬੇੜਾ ਕੀਤਾ ਜਾਵੇ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਕ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰਦੀ ਹੋਈ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖੇਗੀ।

 

Tags: Punjab Police , Patiala , Patiala Police , D.I.G. Harcharan Singh Bhullar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD